Friday, March 29, 2024

ਵਾਹਿਗੁਰੂ

spot_img
spot_img

ਦਿੱਲੀ ਦੇ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਸਾਹਮਣੇ ਬਣੇਗਾ ਆਧੁਨਿਕ ਫੁੱਟ ਉਵਰ ਬ੍ਰਿਜ: ਕਾਹਲੋਂ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 30 ਸਤੰਬਰ, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਵਿਖੇ ਦਰਸ਼ਨ ਲਈ ਆਉਣ ਵਾਲੀ ਸੰਗਤਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਦਾ ਹੁਣ ਛੇਤੀ ਨਿਪਟਾਰਾ ਹੋ ਜਾਵੇਗਾ ਕਿਉਂਕਿ ਦਿੱਲੀ ਸਰਕਾਰ ਨੇ ਡੀਐਸਜੀਐਮਸੀ ਵੱਲੋਂ ਪ੍ਰਗਟਾਏ ਗਏ ਇਤਰਾਜ਼ ’ਤੇ ਗੌਰ ਕਰਦਿਆਂ ਕਈ ਗੱਲਾਂ ਨੂੰ ਮੰਨਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਨ੍ਹਾਂ ’ਚ ਰਿੰਗ ਰੋਡ ’ਤੇ ਗੁਰਦੁਆਰਾ ਸਾਹਿਬ ਦੇ ਠੀਕ ਸਾਹਮਣੇ ਇਕ ਆਧੁਨਿਕ ਫੁੱਟ ਓਵਰ ਬ੍ਰਿਜ ਦਾ ਨਿਰਮਾਣ ਕਰਾਉਣ ਦੀ ਸਹਿਮਤੀ ਮਿਲਣਾ ਸ਼ਾਮਿਲ ਹੈ, ਜਿਸ ਨੂੰ ਸਰਕਾਰ ਵੱਲੋਂ ਪਹਿਲਾਂ ਕਈ ਮੀਟਰ ਦੀ ਦੂਰੀ ’ਤੇ ਬਣਾਇਆ ਜਾਣਾ ਤੈਅ ਹੋਇਆ ਸੀ। ਨਵੇਂ ਬਣਨ ਵਾਲੇ ਪੁਲ (ਬ੍ਰਿਜ) ਦੀ ਲੰਮਾਈ 125 ਫੁੱਟ ਅਤੇ ਚੌੜ੍ਹਾਈ 15 ਫੁੱਟ (ਤਕਰੀਬਨ) ਹੋਵੇਗੀ ਅਤੇ ਦੋਵਾਂ ਪਾਸੇ ਲਿਫਟ ਦੀ ਸਹੂਲਤ ਵੀ ਉਪਲੱਬਧ ਹੋਵੇਗੀ ।

ਅੱਜ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਅਤੇ ਦਿੱਲੀ ਸਰਕਾਰ ਦੇ ਲੋਕ ਨਿਰਮਾਣ ਮਹਿਕਮਾ (ਪੀ.ਡਬਲਿਊ.ਡੀ.) ਦੇ ਐਕਸੀਅਨ ਸ੍ਰੀ ਵਿਜੈ ਨੇ ਆਪਣੀ ਟੀਮ ਦੇ ਤਕਨੀਕੀ ਮਾਹਿਰਾਂ ਨਾਲ ਰਿੰਗ ਦਾ ਦੌਰਾ ਕੀਤਾ ਜਿਸ ਪਿੱਛੋਂ ਦੋਵਾਂ ਧਿਰਾਂ ਵਿਚਾਲੇ ਆਮ ਸਹਿਮਤੀ ਬਣੀ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਪਿੰਕੀ, ਸ. ਗੁਰਮੀਤ ਸਿੰਘ ਭਾਟੀਆ, ਸ. ਸਰਵਜੀਤ ਸਿੰਘ ਵਿਰਕ, ਦਿੱਲੀ ਕਮੇਟੀ ਦੇ ਜਨਰਲ ਸਕੱਤਰ ਸ. ਧਰਮਿੰਦਰ ਸਿੰਘ, ਬਿਲਡਿੰਗ ਮਹਿਕਮੇ ਤੋਂ ਇੰਜੀਨੀਅਰ ਸ. ਪਰਮਪਾਲ ਸਿੰਘ, ਸ. ਕ੍ਰਿਪਾਲ ਸਿੰਘ ਅਤੇ ਸ. ਬਲਬੀਰ ਸਿੰਘ ਵੀ ਮੌਜ਼ੂਦ ਰਹੇ।

ਸ. ਕਾਹਲੋਂ ਨੇ ਦੱਸਿਆ ਕਿ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਸਾਹਮਣੋਂ ਗੁਜਰਦੀ ਆਊਟਰ ਰਿੰਗ ਰਿੰਡ ’ਤੇ ਗੱਡੀਆਂ ਦੀ ਤੇਜ਼ ਰਫਤਾਰ ਵਿਚਾਲੇ ਸੜਕ ਪਾਰ ਕਰਕੇ ਗੁਰਦੁਆਰਾ ਸਾਹਿਬ ਤਕ ਦਰਸ਼ਨ ਕਰਨ ਲਈ ਜਾਣਾ ਕਾਫੀ ਜੋਖ਼ਮ ਭਰਿਆ ਬਣ ਗਿਆ ਸੀ ਕਿਉਂਕਿ ਜ਼ਿਆਦਾਤਰ ਸੰਗਤਾਂ ਨੂੰ ਪੈਦਲ ਹੀ ਸੜਕ ਪਾਰ ਕਰਕੇ ਜਾਣਾ ਪੈਂਦਾ ਹੈ।

ਇਸ ਸਥਿਤੀ ਦੀ ਗੰਭੀਰਤਾ ਤੇ ਕਿਸੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਦਿੱਲੀ ਕਮੇਟੀ ਵੱਲੋਂ ਪੀ.ਡਬਲਿਊ.ਡੀ ਮਹਿਕਮੇ ਨਾਲ ਰਾਬਤਾ ਕਾਇਮ ਕੀਤਾ ਗਿਆ। ਸ. ਕਾਹਲੋਂ ਵੱਲੋਂ ਰਿੰਗ ਰੋਡ ’ਤੇ ਗੁਰਦੁਆਰਾ ਸਾਹਿਬ ਦੇ ਨੇੜੇ ਹੀ ਸੜਕ ’ਤੇ ਇਕ ਲੂਪ ਪੁਆਇੰਟ ਕੱਟ ਬਣਾਉਣ ਦੀ ਮੰਗ ਵੀ ਕੀਤੀ ਗਈ ਹੈ ਤਾਂ ਕਿ ਸੰਗਤਾਂ ਨੂੰ ਕਈ ਕਿੱਲੋਮੀਟਰ ਘੁੰਮ ਕੇ ਗੁਰਦੁਆਰਾ ਸਾਹਿਬ ਆਉਣ ਤੋਂ ਰਾਹਤ ਮਿਲ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...