Saturday, April 20, 2024

ਵਾਹਿਗੁਰੂ

spot_img
spot_img

ਦਰਬਾਰ ਸਾਹਿਬ ਨੇੜੇ ਇਸਾਈ ਭਾਈਚਾਰੇ ਦਾ ਪ੍ਰਚਾਰ ਕਰ ਰਹੀ ਵਿਦੇਸ਼ੀ ਔਰਤ ਦੀ ਜਾਂਚ ਕਰੇ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ: ਮਨਜੀਤ ਸਿੰਘ ਭੋਮਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 25 ਨਵੰਬਰ, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਚੇਅਰਮੈਨ ਮਨਜੀਤ ਸਿੰਘ ਭੋਮਾਂ ਨੇ ਧਰਮ ਸਿੰਘ ਮਾਰਕੀਟ ਵਿਖੇ ਨੇੜੇ ਜ਼ਿਲਿਆਂ ਵਾਲ਼ਾ ਬਾਗ਼ ਕੋਲ਼ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾਂ ਘਰ ਦੇ ਦਰਵਾਜ਼ੇ ਦੇ ਬਿਲਕੁਲ ਸਾਹਮਣੇ ਇੱਕ ਵਿਦੇਸ਼ੀ ਕ੍ਰਿਸ਼ਚਨ ਔਰਤ ਵਲੋਂ ਹੱਥ ਵਿੱਚ ਤਖ਼ਤੀ ਫੜ੍ਹਕੇ ਕ੍ਰਿਸ਼ਚਨ ਭਾਈਚਾਰੇ ਦਾ ਪ੍ਰਚਾਰ ਕਰਕੇ ਸਿੱਖ ਕੌਮ ਨੂੰ ਸ਼ਰੇਆਮ ਵੰਗਾਰਿਆ ਜਾ ਰਿਹਾ ਹੈ ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰ ਸਕਦੀ ।

ਉਹਨਾਂ ਕਿਹਾ ਗੁਰੂ ਘਰ ਅਤੇ ਪੰਥ ਦੇ ਦੁਸ਼ਮਣਾਂ ਵਲੋਂ ਵਾਰ ਵਾਰ ਸਿੱਖਾਂ ਨੂੰ ਵੰਗਾਰ ਕੇ ਉਹਨਾਂ ਦਾ ਸਬਰ ਪਰਖਿਆਂ ਜਾ ਰਿਹਾ ਹੈ ।

ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਘਰ ਵਿੱਚ ਹੀ ਸੁੱਤੀ ਪਈ ਹੈ ਉਸ ਨੂੰ ਅਜਿਹੀਆਂ ਪੰਥ ਵਿਰੋਧੀ ਸਰਗਰਮੀਆਂ ਆਪਣੀ ਅੱਖ ਦੇ ਥੱਲੇ ਵੀ ਨਜ਼ਰ ਨਹੀਂ ਆ ਰਹੀਆਂ ।

ਭੋਮਾਂ ਨੇ ਉਚ ਸਿਵਲ ਤੇ ਪੁਲਸ ਪ੍ਰਸ਼ਾਸਨ ਨੂੰ ਜ਼ੋਰ ਦਿਤਾ ਕਿ ਇਸ ਵਿਦੇਸ਼ੀ ਔਰਤ ਨੂੰ ਹਿਰਾਸਤ ਚ ਲੈ ਕੇ ਪੁੱਛ ਪੜਤਾਲ ਕਰੇ ਤਾਂ ਜੋ ਅਸਲੀਅਤ ਦਾ ਪਤਾ ਲਗ ਸਕੇ ।

ਭੋਮਾਂ ਨੇ ਖਦਸ਼ਾ ਪ੍ਰਗਟਾਇਆ ਕਿ ਕੌਮਾਂਤਰੀ ਪ੍ਰਸਿਧ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਉਹ ਕਿਸੇ ਸੋਚੀ ਸਮਝੀ ਸਾਜ਼ਿਸ਼ ਵੀ ਹੋ ਸਕਦੀ ਹੈ ।

ਉਨਾ ਚੇਤੇ ਕਰਵਾਇਆ ਕਿ ਇਸਾਈ ਭਾਈਚਾਰੇ ਨਾਲ ਤਿੱਖੇ ਮਤਭੇਦ ਧਰਮ ਪਰਿਵਰਤਣ ਦੇ ਗੰਭੀਰ ਮੱਸਲੇ ਤੇ ਚਲ ਰਹੇ ਹਨ ।

ਇਸ ਕਰਕੇ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਜਾਂਚ ਕਰੇ ਤੇ ਉਸ ਦੇ ਕੀਤੇ ਜਾ ਰਹੇ ਪ੍ਰਚਾਰ ਦਾ ਪਤਾ ਲਾਇਆ ਜਾਵੇ। ਉਨਾ ਸ਼੍ਰੋਮਣੀ ਕਮੇਟੀ ਤੇ ਦੋਸ਼ ਲਾਇਆ ਕਿ ਉਸ ਦੀਆਂ ਨਾਕਾਮੀਆਂ ਕਾਰਨ ਸਿੱਖ ਕੌਮ ਸਥਿਤੀ ਬੜੀ ਧੁੰਦਲੀ ਬਣੀ ਹੈ ।

ਪਿਛਲੇ ਲੰਬੇ ਸਮੇਂ ਤੋਂ ਉਸ ਨੇ ਗੰਭੀਰ ਪੰਥਕ ਮੱਸਲੇ ਅਣਗੌਲੇ ਹਨ ਜਿਸ ਦੇ ਸਿੱਟੇ ਵਜੋਂ ਸਿੱਖ ਵਿਰੋਧੀ ਤਾਕਤਾਂ ਸਿਰ ਚੁੱਕ ਰਹੀਆਂ ਹਨ। ਉਨਾਂ ਚਿਤਾਵਨੀ ਭਰੇ ਲਹਿਜੇ ਚ ਕਿਹਾ ਕਿ ਅਜਿਹੀਆਂ ਸਰਗਰਮੀਆਂ ਨੂੰ ਹੁਣ ਉਠਣ ਨਹੀ ਦਿਆਂਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...