- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 30 ਅਪ੍ਰੈਲ, 2024
ਪੰਜਾਬ ਦੇ ਸਾਬਕਾ ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ ਆਈ.ਪੀ.ਐੱਸ., ਜਿਨ੍ਹਾਂ ਨੇ ਹਾਲ ਹੀ ਵਿੱਚ ਵੀ.ਆਰ.ਐੱਸ. ਲੈਂਦੇ ਹੋਏ ਸਰਕਾਰੀ ਨੌਕਰੀ ਛੱਡ ਦਿੱਤੀ ਸੀ, 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ੍ਰੀ ਦਵਿੰਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਦਿੱਲੀ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਢਿੱਲੋਂ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ।
ਸੂਤਰਾਂ ਅਨੁਸਾਰ ਕਾਂਗਰਸ ਗੁਰਿੰਦਰ ਸਿੰਘ ਢਿੱਲੋਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜਾ ਸਕਦੀ ਹੈ। ਪਾਰਟੀ ਨੇ ਅਜੇ ਤੱਕ ਫ਼ਿਰੋਜ਼ਪੁਰ ਲਈ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹਾਲਾਂਕਿ ਪਾਰਟੀ ਵੱਲੋਂ ਰਾਜ ਦੀਆਂ ਬ ਾਕੀ ਸਾਰੀਆਂ 12 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਗੁਰਿੰਦਰ ਸਿੰਘ ਢਿੱਲੋਂ ਨੇ ਪਿਛਲੇ ਹਫ਼ਤੇ ਵੀ.ਆਰ.ਐੱਸ. ਲਈ ਅਰਜ਼ੀ ਦਿੱਤੀ ਸੀ ਅਤੇ ਪੰਜਾਬ ਸਰਕਾਰ ਨੇ ਇਸ ਨੂੰ ਤੁਬਰੰਤ ਮਨਜ਼ੂਰੀ ਦੇ ਦਿੱਤੀ ਸੀ।
- Advertisement -