ਯੈੱਸ ਪੰਜਾਬ
ਜਲੰਧਰ, 12 ਅਗਸਤ, 2024
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਦੀ ਇੱਕ ਅਦਾਲਤ ਨੇ ਅੱਜ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਟਰਾਂਸਪੋਰਟ ਘੋਟਾਲਾ ਮਾਮਲੇ ਵਿੱਚ ਈ.ਡੀ. ਵੱਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਦਾ ਈ.ਡੀ. ਨੇ ਦੋ ਵਾਰ 5-5 ਦਿਨ ਦਾ ਰਿਮਾਂਡ ਲਿਆ ਸੀ ਅਤੇ ਅੱਜ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਯਾਦ ਰਹੇ ਕਿ ਈ.ਡੀ. ਨੇ ਸਾਬਕਾ ਮੰਤਰੀ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਕਾਂਗਰਸ ਆਗੂ ਨੂੰ ਈ.ਡੀ. ਵੱਲੋਂ ਟੈਂਡਰ ਘੋਟਾਲੇ ਨਾਲ ਸੰਬੰਧਤ ‘ਮਨੀ ਲਾਂਡਰਿੰਗ’ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਸਵੇਰੇ ਲਗਪਗ 11 ਵਜੇ ਪੁੱਛ ਗਿੱਛ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਾਬਕਾ ਮੰਤਰੀ ਦੀ ਈ.ਡੀ. ਨੇ ਸ਼ਾਮ ਨੂੰ ਗ੍ਰਿਫ਼ਤਾਰੀ ਪਾ ਦਿੱਤੀ ਸੀ।
ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜ ਦੇ ਸਾਬਕਾ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿਓਰੋ ਨੇ ਵੀ ਟੈਂਡਰ ਘੋਟਾਲੇ ਸੰਬੰਧੀ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਜੇਲ੍ਹ ਵਿੱਚ ਰਹਿਣ ਉਪਰੰਤ ਜ਼ਮਾਨਤ ’ਤੇ ਹਨ।