Tuesday, May 21, 2024

ਵਾਹਿਗੁਰੂ

spot_img
spot_img

ਸਾਬਕਾ MPs ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ: ਡਾ. ਸੁਭਾਸ਼ ਸ਼ਰਮਾ

- Advertisement -

ਯੈੱਸ ਪੰਜਾਬ
ਮੋਹਾਲੀ, 10 ਮਈ. 2024

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕਦਿਆਂ ਬ੍ਰਾਹਮਣ ਭਾਈਚਾਰੇ ਅਤੇ ਹੋਰ ਲੋਕਾਂ ਨਾਲ ਮੁਲਾਕਾਤ ਕਿੱਤੀ।

ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਉਹਨਾਂ ਨੇ ਵਿਕਾਸ ਦੀ ਕਮੀ ਲਈ ਕਾਂਗਰਸ ਅਤੇ ਅਕਾਲੀ ਦਲ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇੱਥੋਂ ਦੇ ਸਾਬਕਾ ਸੰਸਦ ਮੈਂਬਰਾਂ ਨੇ ਕਦੇ ਵੀ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਇਹ ਲੋਕ ਸਭਾ ਹਲਕਾ ਲਗਾਤਾਰ ਪਛੜ ਗਿਆ ਹੈ।

ਇਸ ਲਈ ਉਹ ਇਸ ਵਾਰ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਪੀ.ਐਮ ਮੋਦੀ ਨੂੰ ਮੌਕਾ ਦੇਣ ਦੀ ਅਪੀਲ ਕਰਦੇ ਹਨ ਅਤੇ ਉਹ ਭਰੋਸਾ ਦਿੰਦੇ ਹਨ ਕਿ ਜਨਤਾ ਨੂੰ ਸ਼ਿਕਾਇਤ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਉਹ ਗਰੰਟੀ ਦਿੰਦੇ ਹਨ ਕਿ ਜਿੰਨਾ ਵਿਕਾਸ ਪ੍ਰਧਾਨ ਮੰਤਰੀ ਮੋਦੀ ਸ੍ਰੀ ਅਨੰਦਪੁਰ ਸਾਹਿਬ ਦਾ ਕਰ ਸਕਦੇ ਹਨ, ਉਹ ਕੋਈ ਹੋਰ ਨਹੀਂ ਕਰ ਸਕਦਾ।

ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਨੂੰ ਬੇਸ਼ੱਕ ਜ਼ਮਾਨਤ ਮਿਲ ਗਈ ਹੈ, ਪਰ ਆਮ ਆਦਮੀ ਪਾਰਟੀ ਨੂੰ ਬਹੁਤ ਖੁਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਹਲੇ ਵੀ ਆਰੋਪੀ ਹਨ ਤੇ ਜਲਦ ਫਿਰ ਜੇਲ ਜਾਣਗੇ।

ਡਾ: ਸੁਭਾਸ਼ ਸ਼ਰਮਾ ਨੇ ਬੰਗਾ ਦੇ ਪਿੰਡ ਰਕਾਸਣ ਵਿੱਚ ਭਗਵਾਨ ਪਰਸ਼ੂਰਾਮ ਜੀ ਦੇ ਤਪੱਸਿਆ ਸਥਾਨ ‘ਤੇ ਵੀ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਕਿਸੇ ਵਿਸ਼ੇਸ਼ ਸਮਾਜ ਦੇ ਹੀ ਨਹੀਂ ਸਗੋਂ ਸਮੁੱਚੇ ਹਿੰਦੂ ਸਮਾਜ ਦੇ ਆਦਰਸ਼ ਹਨ ਅਤੇ ਉਹ ਸਦੀਵੀ ਹਨ। ਇਸ ਮੌਕੇ ਵੱਡੀ ਗਿਣਤੀ ‘ਚ ਲੋਕ ਉਸ ਨਾਲ ਸੈਲਫੀ ਲੈਣ ਲਈ ਉਤਸ਼ਾਹਿਤ ਨਜ਼ਰ ਆਏ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...