Tuesday, February 18, 2025
spot_img
spot_img
spot_img
spot_img

‘Future Tycoons’ ਚਾਹਵਾਨਾਂ ਨੂੰ ਉਦਮੀ ਬਣਨ ਲਈ ਦੇਵੇਗਾ ਢੁਕਵਾਂ ਮੰਚ: Amritsar DC Sakshi Sawhney

ਯੈੱਸ ਪੰਜਾਬ
ਅੰਮ੍ਰਿਤਸਰ, 28 ਜਨਵਰੀ, 2025

Amritsar ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਲੇ ਦੇ ਪ੍ਰਤਿਭਾਸ਼ਾਲੀ ਵਿਅਕਤੀ ਚਾਹੇ ਉਹ ਬੱਚੇ ਜਵਾਨ ਮਰਦ ਜਾਂ ਇਸਤਰੀ ਕੋਈ ਵੀ ਹੋਵੇ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ Future Tycoon ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਤੁਹਾਡੇ ਵੱਲੋਂ ਦਿੱਤੇ ਗਏ ਵਪਾਰਕ ਆਈਡੀਆ ਨੂੰ ਸੁਪਨੇ ਵਿੱਚ ਬਦਲਣ ਲਈ ਪੈਸਾ ਕਾਪੀਰਾਈਟ ਪ੍ਰਮੋਸ਼ਨ ਤਜਰਬਾ , ਮਾਹਰਾਂ ਦੀ ਰਾਇ, ਹਰੇਕ ਲੋੜੀਂਦੀ ਸਹਾਇਤਾ ਦੇਣ ਦਾ ਪ੍ਰਬੰਧ ਜ਼ਿਲਾ ਪ੍ਰਸ਼ਾਸਨ ਕਰੇਗਾ।

ਡਿਪਟੀ ਕਮਿਸ਼ਨਰ ਸ੍ਰੀਮਤੀ Sakshi Sawhney ਵੱਲੋਂ ਇਸ ਤੋਂ ਪਹਿਲਾਂ ਇਹ ਪ੍ਰੋਗਰਾਮ ਬਤੌਰ ਡਿਪਟੀ ਕਮਿਸ਼ਨਰ Patiala ਅਤੇ Ludhiana ਵਿੱਚ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ ਵੱਡਾ ਹੁੰਗਾਰਾ ਮਿਲਿਆ ਸੀ। ਅੱਜ ਇਸ ਮੌਕੇ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਵੇਂ ਉਦਮੀਆਂ ਨੂੰ ਆਪਣਾ ਕਾਰੋਬਾਰ ਤੇ ਰੋਜ਼ਗਾਰ ਸ਼ੁਰੂ ਕਰਨ ਲਈ ਢੁੱਕਵਾਂ ਮੰਚ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਫਿਊਚਰ ਟਾਈਕੂਨ ਮੌਕਾ ਦੇਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜ਼ਿਲ੍ਹੇ ਦੇ ਚਾਹਵਾਨ ਉਦਮੀਆਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸਫ਼ਲ ਬਨਾਉਣ ਲਈ ਵਿੱਤੀ ਸਹਾਇਤਾ ਦਿਵਾਉਣ ਵਿੱਚ ਵੀ ਪੂਰੀ ਮੱਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਿਦਿਆਰਥੀਆਂ, ਨੌਜਵਾਨਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ, ਆਮ ਲੋਕਾਂ ‘ਜਾਂ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਅਤੇ ਯੋਜਨਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦਾ ਹੱਥ ਫੜਕੇ ਅਸਲ ‘ਚ ਰੂਪਮਾਨ ਕਰਨ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨ ਦਾ ਯਤਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਲਈ ਸਾਨੂੰ ਆਈ ਆਈ ਐਮ ਅੰਮ੍ਰਿਤਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ , ਪੰਜਾਬ ਟੈਕਨੀਕਲ ਯੂਨੀਵਰਸਿਟੀ , ਪੀਐਚਡੀ ਚੈਂਬਰ ਤੋਂ ਇਲਾਵਾ ਅੰਮ੍ਰਿਤਸਰ ਦੇ ਕਾਰੋਬਾਰੀ ਲੋਕਾਂ ਵੱਲੋਂ ਹਰੇਕ ਤਰ੍ਹਾਂ ਦੀ ਸਹਾਇਤਾ ਮਿਲੇਗੀ। ਉਹਨਾਂ ਦੱਸਿਆ ਕਿ ਇਸ ਲਈ ਅਸੀਂ ਲੋਕਾਂ ਕੋਲੋਂ ਕਾਰੋਬਾਰ ਲਈ ਆਈਡੀਆ ਮੰਗੇ ਹਨ ਅਤੇ ਉਹਨਾਂ ਵਿੱਚੋਂ ਪਹਿਲੇ ਨੰਬਰ ਉੱਤੇ ਆਏ ਪ੍ਰਸਤਾਵ ਨੂੰ 50, ਦੂਸਰੇ ਸਥਾਨ ਨੂੰ 20, ਤੀਸਰੇ ਸਥਾਨ ਨੂੰ 10 ਹਜ਼ਾਰ ਦਾ ਨਗਦ ਇਨਾਮ ਵੀ ਦਿੱਤਾ ਜਾਵੇਗਾ।

ਉਨਾਂ ਇਸ ਮੌਕੇ ਕਿਊਆਰ ਕੋਡ ਵੀ ਲਾਂਚ ਕੀਤਾ, ਜਿਸ ਤੇ ਸਕੈਨਿੰਗ ਕਰਕੇ ਆਪਣਾ ਆਈਡੀਆ ਰਜਿਸਟਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਫੋਨ ਨੰਬਰ 9915789068 ਉੱਤੇ ਸੰਪਰਕ ਕਰਕੇ ਸਹਾਇਤਾ ਲਈ ਜਾ ਸਕਦੀ ਹੈ।

ਇਸ ਮੌਕੇ ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਕਿ ਉਹਨਾਂ ਦੀ ਹਰੇਕ ਤਰ੍ਹਾਂ ਨਾਲ ਇਸ ਪ੍ਰੋਜੈਕਟ ਵਿੱਚ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਸਾਡੇ ਜਿਲੇ ਤੇ ਬੱਚਿਆਂ ਜਵਾਨਾਂ ਅਤੇ ਔਰਤਾਂ ਨੂੰ ਉਦਮੀ ਬਣਨ ਦਾ ਮੌਕਾ ਮਿਲ ਸਕੇ।

ਇਸ ਮੌਕੇ ਸੰਬੋਧਨ ਕਰਦੇ ਗੁਰੂ ਨਾਨਕ ਦੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ ਨੇ ਕਿਹਾ ਕਿ ਬਤੌਰ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਪਟਿਆਲਾ ਵਿੱਚ ਵੀ ਅਜਿਹੇ ਵਿਕਲੇ ਕੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਇਹ ਸਫਲ ਰਿਹਾ ਸੀ ਉਹਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹਰ ਤਰ੍ਹਾਂ ਦਾ ਸਾਥ ਦਿੰਦੇ ਹੋਏ ਸ਼ੁਭ ਇਛਾਵਾਂ ਦਿੱਤੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਸਰੀਨ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਗੁਰਸਿਮਰਨਜੀਤ ਕੌਰ, ਸ੍ਰੀ ਅਮਿਤ ਮਦਾਨ, ਫਿੱਕੀ ਫਲੋ ਤੋਂ ਮੈਡਮ ਹਿਮਾਨੀ ਅਰੋੜਾ, ਸ੍ਰੀ ਪਿਆਰਾ ਲਾਲ ਸੇਠ, ਸ੍ਰੀ ਅਸ਼ੋਕ ਸੇਠੀ, ਸ੍ਰੀ ਸਲਿਲ ਕਪਲੇਸ਼, ਡਿਪਟੀ ਸੀ.ਈ.ਓ. ਰੋਜ਼ਗਾਰ ਕਾਰੋਬਾਰ ਬਿਓਰੋ ਸ: ਤੀਰਥਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਰੋਬਾਰੀ ਅਤੇ ਵਿਦਿਆਰਥੀ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ