Saturday, April 1, 2023

ਵਾਹਿਗੁਰੂ

spot_img

spot_img
spot_img

G-20 ਦੇਸ਼ਾਂ ਦੇ ਡੈਲੀਗੇਟਸ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ, ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਮਾਰਚ, 2023:
ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੈਲੀਗੇਟਸ ਦਾ ਸਵਾਗਤ ਕੀਤਾ।

ਇਸੇ ਦੌਰਾਨ ਡੈਲੀਗੇਟਸ ਨੇ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਪਲਾਜ਼ਾ ਦੇ ਹੀ ਇਕ ਵਿਸ਼ੇਸ਼ ਹਾਲ ਵਿਚ ਜੀ-20 ਡੈਲੀਗੇਟਸ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਇਥੇ ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-20 ਡੈਲੀਗੇਟਸ ਨੂੰ ਸ੍ਰੀ ਦਰਬਾਰ ਸਾਹਿਬ ਦੀ ਮਹੱਤਤਾ, ਮਰਯਾਦਾ ਅਤੇ ਸਿਧਾਂਤ ਬਾਰੇ ਦੱਸਦਿਆਂ ਕਿਹਾ ਕਿ ਇਹ ਅਸਥਾਨ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ, ਜਿਥੇ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਰੋਜ਼ਾਨਾ ਨਤਮਸਤਕ ਹੋਣ ਲਈ ਪੁੱਜਦੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੀ ਜੀ-20 ਪ੍ਰਧਾਨਗੀ ਤਹਿਤ ਵੱਖ-ਵੱਖ ਦੇਸ਼ਾਂ ਤੋਂ ਪੁੱਜੇ ਡੈਲੀਗੇਟਸ ਨੂੰ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਤਿਹਾਸਕ ਨਗਰੀ ਹੈ, ਜਿਥੇ ਗੁਰੂ ਸਾਹਿਬ ਨੇ ਵੱਖ-ਵੱਖ ਖਿੱਤਿਆਂ ਦੇ ਲੋਕਾਂ ਨੂੰ ਵਸਾਇਆ ਸੀ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਭਿੰਨਤਾ ਇਸ ਦੀ ਵਿਸ਼ੇਸ਼ਤਾ ਹੈ, ਜਿਸ ਦਾ ਅਨੁਭਵ ਡੈਲੀਗੇਟਸ ਆਪਣੇ ਦੌਰੇ ਦੌਰਾਨ ਕਰ ਰਹੇ ਹਨ।

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਡੈਲੀਗੇਟਸ ਨੂੰ ਕਿਹਾ ਕਿ ਜੀ-20 ਦੇਸ਼ ਆਪਣੀਆਂ ਨੀਤੀਆਂ ਸੰਪੂਰਨ ਪਹੁੰਚ ਨਾਲ ਬਣਾਉਣ ਅਤੇ ਅਪਨਾਉਣ। ਉਨ੍ਹਾਂ ਖਾਸ ਕਰਕੇ ਵਾਤਾਵਰਨ ਅਤੇ ਜਲਵਾਯੂ ਪ੍ਰਵਰਤਨ ਦੇ ਮੁੱਦੇ ’ਤੇ ਸਖ਼ਤ ਫੈਸਲੇ ਅਤੇ ਅਜਿਹੀਆਂ ਨੀਤੀਆਂ ਖੜਨ ’ਤੇ ਜ਼ੋਰ ਦਿੱਤਾ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਕ ਸਾਫ਼ ਸੁਥਰੀ ਅਤੇ ਹਰੀ ਭਰੀ ਧਰਤੀ ਦੇ ਸਕੀਏ।

ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਵੀ ਆਪਣੀ ਗੁਰਬਾਣੀ ਅੰਦਰ ਵਾਤਾਵਰਨ ਦੀ ਸੰਭਾਲ ਦੀ ਸਿੱਖਿਆ ਦਿੱਤੀ ਹੈ। ਜੀ-20 ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਨੀਤੀਆਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ ਕਿ ਨੌਜੁਆਨ ਪੀੜ੍ਹੀ ਦਾ ਦੂਜੇ ਦੇਸ਼ਾਂ ਵਿਚ ਵੱਡੇ ਪੱਧਰ ’ਤੇ ਪ੍ਰਵਾਸ ਨਾ ਹੋਵੇ ਅਤੇ ਨੌਜੁਆਨਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਹੀ ਹੁਨਰ ਅਨੁਸਾਰ ਸਨਮਾਨ ਵਾਲੇ ਮੌਕੇ ਅਤੇ ਰੁਜ਼ਗਾਰ ਦਿੱਤੇ ਜਾਣ।

ਉਨ੍ਹਾਂ ਜੀ-20 ਡੈਲੀਗੇਟਸ ਨੂੰ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਨੂੰ ਘੋਖਣ ਅਤੇ ਆਉਣ ਵਾਲੇ ਜੀ-20 ਸੰਮੇਲਨਾਂ ਵਿਚ ਇਸ ਮੁੱਦੇ ਨੂੰ ਸ਼ਾਮਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਜੀ-20 ਡੈਲੀਗੇਟਸ ਦਾ ਸ੍ਰੀ ਅੰਮ੍ਰਿਤਸਰ ਦੀ ਪਾਵਨ ਧਰਤੀ ’ਤੇ ਪੁੱਜਣ ’ਤੇ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ 20 ਦੇਸ਼ਾਂ ਦੇ ਡੈਲੀਗੇਟਸ ਅਰਜਨਟੀਨਾ, ਆਸਟ੍ਰੇਲੀਆ, ਬਰਾਜ਼ੀਲ, ਕੈਨੇਡਾ, ਚੀਨ, ਫ੍ਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਮੈਕਸੀਕੋ, ਕੋਰੀਆ, ਰਸ਼ੀਆ, ਸਾਊਦੀ ਅਰੇਬੀਆ, ਸਾਊਥ ਅਫੀਕਾ, ਤੁਰਕੀ, ਬਰਤਾਨੀਆ, ਬੰਗਲਾਦੇਸ਼, ਅਮਰੀਕਾ, ਯੂਰੋਪੀਅਨ ਯੂਨੀਅਨ, ਯੂਨਾਈਟਡ ਅਰਬ ਐਮੀਰੇਤ, ਓਮਾਨ, ਸਿੰਗਾਪੁਰ, ਮੌਰੀਸ਼ੀਅਸ, ਮਿਸਰ, ਓਈਸੀਡੀ, ਯੂਨੇਸਕੋ, ਯੂਨੀਸੈਫ ਸ਼ਾਮਲ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ, ਸਕੱਤਰ ਸ. ਪ੍ਰਤਾਪ ਸਿੰਘ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਐਸਪੀ ਸ. ਹਰਪਾਲ ਸਿੰਘ, ਐਸਡੀਐਮ ਹਰਕੰਵਲ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ, ਸ. ਰਣਧੀਰ ਸਿੰਘ, ਸ. ਸਰਬਜੀਤ ਸਿੰਘ, ਸ. ਜਤਿੰਦਰਪਾਲ ਸਿੰਘ ਅਤੇ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਮਨੋਰੰਜਨ

“ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 24 ਮਾਰਚ 2023: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ "ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ" ਨੂੰ ਦੇਖਣ ਲਈ ਉਤਸ਼ਾਹਿਤ ਹਨ। ਖੈਰ! ਦਰਸ਼ਕਾਂ ਦੀ ਉਤਸੁਕਤਾ ਜਲਦੀ ਹੀ ਖਤਮ ਹੋਣ ਜਾ ਰਹੀ ਹੈ ਕਿਉਂਕਿ ਇਹ...

‘ਡਿਨਰ ਡੇਟ’ ਤੋਂ ਬਾਅਦ ਹੁਣ ਰਾਘਵ ਚੱਢਾ ਤੇ ਪ੍ਰਨੀਤੀ ਚੋਪੜਾ ‘ਲੰਚ’ ’ਤੇ ਇਕੱਠੇ ਨਜ਼ਰ ਆਏ

ਯੈੱਸ ਪੰਜਾਬ ਮੁੰਬਈ, 23 ਮਾਰਚ, 2023: ਬਾਲੀਵੁੱਡ ਅਦਾਕਾਰਾ ਪ੍ਰਨੀਤੀ ਚੋਪੜਾ ਅੱਜ ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨਾਲ ਲੰਚ ’ਤੇ ਮਿਲਣ ਤੋਂ ਬਾਅਦ ਇਕੱਠੇ ਨਜ਼ਰ ਆਏ। ਇਸ ਤੋਂ ਪਹਿਲਾਂ ਦੋਵੇਂ...

ਤਰਸੇਮ ਜੱਸੜ ਦਾ ‘ਸਪੌਟੀਫ਼ਾਈ’ ਸਿੰਗਲ, ‘ਮਾਣ ਪੰਜਾਬੀ’ ਨਿਊਯਾਰਕ ਵਿੱਚ ‘ਟਾਈਮਜ਼ ਸਕੁਏਅਰ’ ’ਤੇ ਹੋਇਆ ਫ਼ੀਚਰ

ਯੈੱਸ ਪੰਜਾਬ ਚੰਡੀਗੜ੍ਹ, 23 ਮਾਰਚ, 2023: ਤਰਸੇਮ ਜੱਸੜ ਦਾ ਨਵਾਂ ਸਪੌਟੀਫ਼ਾਈ ਸਿੰਗਲ ਟਰੈਕ "ਮਾਣ ਪੰਜਾਬੀ", ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ...

ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’

'Es Jahano Door Kitte-Chal Jindiye' is a tale of emotional bonding and relationship of Punjabi Diaspora ਯੈੱਸ ਪੰਜਾਬ ਹਰਜਿੰਦਰ ਸਿੰਘ ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ...

ਆਉਣ ਵਾਲੀ ਪੰਜਾਬੀ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ’ ਦੇ ਕਲਾਕਾਰਾਂ ਨੇ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 16 ਮਾਰਚ, 2023: ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ" ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ...
spot_img
spot_img

ਸੋਸ਼ਲ ਮੀਡੀਆ

52,357FansLike
51,885FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਕੀ ’ਕੱਲੇ ਥਾਣੇਦਾਰ ਨੇ ਹੀ ਭਜਾ ਦਿੱਤਾ ਗੈਂਗਸਟਰ ਦੀਪਕ ਟੀਨੂੰ? – ਐੱਚ.ਐੱਸ. ਬਾਵਾ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ‘ਏ’ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਹੋ ਗਿਆ ਹੈ। ਮਾਨਸਾ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ...
error: Content is protected !!