Saturday, April 20, 2024

ਵਾਹਿਗੁਰੂ

spot_img
spot_img

ਵਿਦੇਸ਼ੀ ਮਹਿਮਾਨਾਂ ਨੇ ਸਾਡਾ ਪਿੰਡ ਵਿੱਚ ਪੰਜਾਬ ਦੇ ਪੇਂਡੂ ਜੀਵਨ ਦੇ ਨੇੜੇ ਤੋਂ ਦਰਸ਼ਨ ਕੀਤੇ, ਚਲਾਇਆ ਚਰਖਾ ਅਤੇ ਪੰਜਾਬ ਦੇ ਹੋਰ ਰੰਗ ਮਾਣੇ

- Advertisement -

G-20 Summit delegates have a feel of Punjab in ‘Sadda Pind’ at Amritsar

ਯੈੱਸ ਪੰਜਾਬ
ਅੰਮ੍ਰਿਤਸਰ, 17 ਮਾਰਚ, 2023:
ਮ੍ਰਿਤਸਰ ਵਿਖੇ ਚੱਲ ਰਹੇ ਜੀ-20 ਸੰਮੇਲਨ ਵਿੱਚ ਹਾਜ਼ਰੀ ਭਰ ਰਹੇ ਵਿਦੇਸ਼ੀ ਮਹਿਮਾਨਾਂ ਨੂੰ ਬੀਤੀ ਸ਼ਾਮ ਡਿਪਟੀ ਕਮਿਸਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਬਾਖੂਬੀ ਪ੍ਰਬੰਧਾਂ ਸਦਕਾ `ਸਾਡਾ ਪਿੰਡ` ਵਿਖੇ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਜੀਵਨ ਜਾਚ ਨੂੰ ਨੇੜੇ ਤੋਂ ਦੇਖਣ ਦਾ ਮੌਕਾ ਮਿਲਿਆ। ਬੀਤੀ ਸ਼ਾਮ ਜਦੋਂ ਵਿਦੇਸ਼ੀ ਮਹਿਮਾਨ ਸਾਡਾ ਪਿੰਡ ਵਿਖੇ ਪਹੁੰਚੇ ਤਾਂ ਉਨ੍ਹਾਂ ਦਾ ਓਥੇ ਰਿਵਾਇਤੀ ਪੰਜਾਬੀ ਰਸਮੋਂ-ਰਿਵਾਜ਼ਾਂ ਨਾਲ ਸਵਾਗਤ ਕੀਤਾ ਗਿਆ। `ਸਾਡਾ ਪਿੰਡ` ਵਿੱਚ ਵਿਦੇਸ਼ੀ ਮਹਿਮਾਨਾਂ ਦੀ ਆਮਦ ਨਾਲ ਵਿਆਹ ਵਰਗਾ ਮਹੌਲ ਬਣ ਗਿਆ ਅਤੇ ਸਾਰੇ ਮਹਿਮਾਨ ਨੇ ਪੰਜਾਬ ਦੇ ਪੇਂਡੂ ਰਹਿਣ-ਸਹਿਣ ਨੂੰ ਦੇਖਣ ਵਿੱਚ ਬੜੀ ਉਤਸੁਕਤਾ ਦਿਖਾਈ।

ਸਭ ਤੋਂ ਪਹਿਲਾਂ `ਸਾਡਾ ਪਿੰਡ` ਵਿੱਚ ਮਹਿਮਾਨਾਂ ਨੇ ਪੰਜਾਬ ਦੇ ਰਿਵਾਇਤੀ ਖਾਣੇ ਸਰ੍ਹੋਂ ਦੇ ਸਾਗ ਅਤੇ ਮੱਕੀ ਦੀ ਰੋਟੀ ਦਾ ਸਵਾਦ ਚੱਖਿਆ। ਇਸਤੋਂ ਬਾਅਦ ਉਨ੍ਹਾਂ ਨੇ ਛੰਨੇ ਭਰ-ਭਰ ਚਾਟੀ ਦੀ ਲੱਸੀ ਪੀਤੀ।

ਇਸ ਉਪਰੰਤ ਵਿਦੇਸ਼ੀ ਮਹਿਮਾਨਾਂ ਨੇ ਪਿੰਡ ਵਿੱਚ ਸਰਪੰਚ ਦਾ ਘਰ, ਨੰਬਰਦਾਰ ਦਾ ਘਰ, ਜੁਲਾਹੇ ਦਾ ਘਰ, ਘੁਮਿਆਰ ਦਾ ਘਰ, ਤਰਖਾਣ ਦਾ ਘਰ, ਲੁਹਾਰ ਦਾ ਘਰ, ਡਾਕਘਰ, ਫੁਲਕਾਰੀ ਘਰ, ਪਰਾਂਦਾ ਘਰ, ਸੰਗੀਤ ਘਰ, ਕਿਸਾਨ ਦੀ ਹਵੇਲੀ ਅਤੇ ਹਕੀਮ ਦਾ ਘਰ ਦੇਖਿਆ।

ਇਸੇ ਦੌਰਾਨ ਵਿਦੇਸ਼ੀ ਮਹਿਮਾਨਾਂ ਨੇ ਸਾਡਾ ਪਿੰਡ ਦੇ ਘਰ ਵਿੱਚ ਪੰਜਾਬੀ ਵਿਰਸੇ ਦੀ ਅਨਮੋਲ ਨਿਸ਼ਾਨੀ ਚਰਖਾ ਕੱਤ ਕੇ ਪੰਜਾਬ ਦੀਆਂ ਸਵਾਣੀਆਂ ਦੀ ਜੀਵਨ ਜਾਚ ਨੂੰ ਮਹਿਸੂਸ ਕੀਤਾ। ਜਦੋਂ ਵਿਦੇਸ਼ੀ ਮਹਿਮਾਨ ਚਰਖਾ ਕੱਤ ਰਹੇ ਸਨ ਤਾਂ ਮੁਟਿਆਰਾਂ ਵੱਲੋਂ ਲੋਕ ਗੀਤ `ਨੀਂ ਮੈਂ ਕੱਤਾਂ ਪ੍ਰੀਤਾਂ ਨਾਲ ਚਰਖਾ ਚੰਨਣ ਦਾ` ਗੁਣ-ਗੁਣਾਇਆ ਜਾ ਰਿਹਾ ਸੀ।

ਇਸ ਮੌਕੇ ਮਹਿਮਾਨਾਂ ਵੱਲੋਂ ਫੁਲਕਾਰੀ ਘਰ ਵਿੱਚ ਪੰਜਾਬੀ ਵਿਰਸੇ ਅਤੇ ਪੇਂਡੂ ਔਰਤਾਂ ਦੀ ਦਸਤਕਾਰੀ ਕਲਾ ਦੀਆਂ ਵੰਨਗੀਆਂ ਫੁਲਕਾਰੀ, ਬਾਗ, ਪਰਾਂਦੇ ਆਦਿ ਨੂੰ ਦੇਖਿਆ। ਜੁਲਾਹੇ ਦੇ ਘਰ ਵਿੱਚ ਲੱਗੀ ਖੱਡੀ ਉੱਪਰ ਬਣ ਰਹੀਆਂ ਦਰੀਆਂ ਅਤੇ ਖੇਸਾਂ ਨੂੰ ਵੀ ਉਨ੍ਹਾਂ ਨੂੰ ਬੜੇ ਗੌਹ ਨਾਲ ਦੇਖਿਆ ਅਤੇ ਪੰਜਾਬ ਦੀ ਕਲਾ ਤੇ ਹੁਨਰ ਨੂੰ ਸਲਾਮ ਕੀਤਾ।

ਇਸੇ ਦੌਰਾਨ ਸਾਡਾ ਪਿੰਡ ਵਿੱਚ ਵਿਦੇਸ਼ੀ ਮਹਿਮਾਨਾਂ ਨੇ ਭੱਠੀ ਵਾਲੀ ਕੋਲੋਂ ਜਵਾਰ ਦੇ ਦਾਣੇ ਭੁੰਨਾ ਕੇ ਫੁੱਲਿਆਂ ਦਾ ਸਵਾਦ ਚੱਖ ਕੇ ਪੰਜਾਬ ਦੀ ਮਿੱਟੀ ਦੀ ਖੁਸ਼ਬੂ ਨੂੰ ਮਹਿਸੂਸ ਕੀਤਾ। ਸਾਡਾ ਪਿੰਡ ਦੇ ਵਿਹੜੇ ਵਿੱਚ ਮਦਾਰੀ ਵੱਲੋਂ ਪੇਸ਼ ਕੀਤੀ ਜਾਦੂ ਦੀ ਕਲਾ ਨੇ ਵਿਦੇਸ਼ੀ ਮਹਿਮਾਨਾਂ ਨੂੰ ਹੈਰਤ ਵਿੱਚ ਪਾ ਦਿੱਤਾ।

ਇਸ ਮੌਕੇ ਸਾਡਾ ਪਿੰਡ ਵਿੱਚ ਵਿਦੇਸ਼ੀ ਮਹਿਮਾਨਾਂ ਦੀ ਆਮਦ ਮੌਕੇ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਦਰਸਾਉਣ ਲਈ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਪੰਜਾਬ ਦਾ ਲੋਕ ਨਾਚ ਭੰਗੜਾ, ਝੂਮਰ, ਪੰਜਾਬੀਆਂ ਦੀ ਬਹਦਾਰੀ ਅਤੇ ਸੂਰਮਗਤੀ ਦਾ ਪ੍ਰਤੀਕ ਜੰਗਜੂ-ਕਲਾ ਗਤਕਾ ਦੀ ਜੋਸ਼ੀਲੀ ਪੇਸ਼ਕਾਰੀ ਨੇ ਸਮੁੱਚੇ ਪ੍ਰੋਗਰਾਮ ਨੂੰ ਚਰਮਸੀਮਾਂ `ਤੇ ਪਹੁੰਚਾਅ ਕੇ ਇਨ੍ਹਾਂ ਪਲਾਂ ਨੂੰ ਸਦੀਵੀ ਤੌਰ `ਤੇ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਰਬਾਬ ਦੀਆਂ ਤਰਬਾਂ ਨੇ ਮਾਹੌਲ ਨੂੰ ਹੋਰ ਵੀ ਸਾਜ਼ਗਰ ਬਣਾ ਦਿੱਤਾ।

ਫਰਾਂਸ ਤੋਂ ਪਹੁੰਚੇ ਡੈਲੀਗੇਟ ਬੋਰਹੇਨੇ ਚੈਕਰਾਉਨ, ਡਾਇਰੈਕਟਰ ਆਫ ਪਾਲਿਸੀ ਐਂਡ ਲਾਈਫ ਲਾਊਂਗ ਲਰਨਿੰਗਸ ਸਿਸਟਮ ਡਵੀਜ਼ਨ ਐਟ ਯੂਨੈਸਕੋ ਹੈੱਡ-ਕੁਆਟਰ ਅਤੇ ਓਮਾਨ ਦੀ ਮਨਿਸਟਰੀ ਆਫ ਹਾਇਰ ਐਜੂਕੇਸ਼ਨ, ਰਿਸਚਰਚ ਐਂਡ ਇਨੋਵੇਨਸ਼ ਦੇ ਪ੍ਰਤੀਨਿਧ ਬਦਰ ਅਲੀ-ਅਲ-ਹਿਨਾਈ ਨੇ ਸਾਡਾ ਪਿੰਡ ਵਿੱਚ ਪੰਜਾਬੀ ਵਿਰਸੇ ਨੂੰ ਦੇਖਣ ਅਤੇ ਮਹਿਸੂਸ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ ਲੋਕਾਂ ਦਾ ਰਹਿਣ-ਸਹਿਣ, ਸਦਾਚਾਰ, ਆਪਸੀ ਪਿਆਰ, ਭਾਈਚਾਰਕ ਸਾਂਝ, ਮਹਿਮਾਨ-ਨਿਵਾਜ਼ੀ ਅਤੇ ਖਾਣਾ ਸੱਚਮੁੱਚ ਹੀ ਬਾਕਮਾਲ ਹੈ ਅਤੇ ਇਸਦਾ ਹੋਰ ਕੋਈ ਤੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡਾ ਪਿੰਡ ਵਿੱਚ ਆ ਕੇ ਉਨ੍ਹਾਂ ਨੂੰ ਪੰਜਾਬੀ ਵਿਰਸੇ ਨੂੰ ਅੱਖੀਂ ਦੇਖਣ ਦਾ ਮੌਕਾ ਮਿਲਿਆ ਹੈ ਅਤੇ ਉਹ ਰੰਗਲੇ ਪੰਜਾਬ ਦੀਆਂ ਮਿੱਠੀਆਂ ਯਾਦਾਂ ਨੂੰ ਹਮੇਸ਼ਾਂ ਆਪਣੇ ਦਿਲ ਵਿੱਚ ਵਸਾ ਕੇ ਰੱਖਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...