Tuesday, July 27, 2021
400 July

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Markfed New Gif

Innocent Admission

Gangster Jaipal Bhullar ਦੇ ਪਰਿਵਾਰ ਵੱਲੋਂ ਅੰਤਿਮ ਸਸਕਾਰ ਕਰਨ ਤੋਂ ਇਨਕਾਰ, ‘Encounter’ ਤੇ ਉਠਾਏ ਸਵਾਲ, Postmortem ਦੁਬਾਰਾ ਕਰਵਾਉਣ ਦੀ ਮੰਗ

ਯੈੱਸ ਪੰਜਾਬ
ਫ਼ਿਰੋਜ਼ਪੁਰ, 13 ਜੂਨ, 2021:
ਬੀਤੇ ਦਿਨੀਂ ਕੋਲਕਾਤਾ ਵਿੱਚ ਇਕ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਸਿੰਘ ਭੁੱਲਰ ਦੇ ਪਰਿਵਾਰ ਨੇ ਉਸਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮ੍ਰਿਤਕ ਗੈਂਗਸਟਰ ਦੇ ਪਿਤਾ ਸਾਬਕਾ ਪੁਲਿਸ ਇੰਸਪੈਕਟਰ ਭੁਪਿੰਦਰ ਸਿੰਘ ਭੁੱਲਰ ਨੇ ਪੁਲਿਸ ’ਤੇ ਗੰਭੀਰ ਦੋਸ਼ ਲਾਉਂਦਿਆਂ ਅਤੇ ਪੁਲਿਸ ਦੀ ਕਾਰਵਾਈ ਨੂੂੰ ਕਟਹਿਰੇ ਵਿੱਚ ਖੜ੍ਹੇ ਕਰਦਿਆਂ ਮੰਗ ਕੀਤੀ ਹੈ ਕਿ ਜੈਪਾਲ ਸਿੰਘ ਭੁੱਲਰ ਦਾ ਦੁਬਾਰਾ ਪੋਸਟਮਾਰਟਮ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਜਗਰਾਉਂ ਦੇ ਸੀ.ਆਈ.ਏ. ਸਟਾਫ਼ ਵਿੱਚ ਤਾਇਨਾਤ ਦੋ ਏ.ਐਸ.ਆਈਜ਼ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਨੂੰ 15 ਮਈ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਕੋਲਕਾਤਾ ਵਿੱਚ ਪੰਜਾਬ ਪੁਲਿਸ ਅਤੇ ਪੱਛਮੀ ਬੰਗਾਲ ਐਸ.ਟੀ.ਐਫ. ਦੇ ਸਾਂਝੇ ਉਪਰੇਸ਼ਨ ਦੌਰਾਨ ਇਕ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸਨ।

ਹੁਣ ਭੁੱਲਰ ਦੇ ਪਰਿਵਾਰ ਨੇ ਇਸ ਪੁਲਿਸ ਮੁਕਾਬਲੇ ’ਤੇ ਸਵਾਲ ਉਠਾਏ ਹਨ। ਭੁਪਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਪੋਸਟ ਮਾਰਟਮ ਉਪਰੰਤ ਲਾਸ਼ ਪੈਕ ਕਰਕੇ ਦੇ ਦਿੱਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਇਸ ਨੂੰ ਖੋਲ੍ਹਿਆ ਨਾ ਜਾਵੇ ਕਿਉਂਕ ਦਿਨ ਲੰਘ ਜਾਣ ਕਾਰਨ ਇਹ ਖ਼ਰਾਬ ਹੋ ਚੁੱਕੀ ਹੋਵੇਗੀ।

ਉਨ੍ਹਾਂ ਕਿਹਾ ਕਿ ਅੱਜ ਦੁਪਹਿਰ 2 ਵਜੇ ਹੋਣ ਵਾਲੇ ਅੰਤਿਮ ਸਸਕਾਰ ਤੋਂ ਪਹਿਲਾਂ ਲਾਸ਼ ਦੇ ਇਸ਼ਨਾਨ ਲਈ ਪੈਕਿੰਗ ਖੋਲ੍ਹੀ ਗਈ ਤਾਂ ਉਸਦੇ ਮੋਢੇ ਅਤੇ ਬਾਂਹ ’ਤੇ ਫ਼ਰੈਕਚਰ ਪਾਏ ਗਏ ਅਤੇ ਲਾਸ਼ ਨੂੰ ਵੇਖ਼ ਕੇ ਇਹ ਸਪਸ਼ਟ ਹੋ ਗਿਆ ਕਿ ਜੈਪਾਲ ਨੂੰ ਪਹਿਲਾਂ ਫ਼ੜਣ ਉਪਰੰਤ ਤਸ਼ੱਦਦ ਕੀਤਾ ਗਿਆ ਅਤੇ ਫ਼ਿਰ ਉਸਨੂੰ ਗੋਲੀ ਮਾਰ ਦਿੱਤੀ ਗਈ।

ਜੈਪਾਲ ਦੇ ਪਿਤਾ ਨੇ ਅੱਜ ਇਹ ਦੋਸ਼ ਲਾਉਂਦੇ ਹੋਏ ਆਪਣੇ ਵਕੀਲ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਇਹ ਮੰਗ ਕੀਤੀ ਕਿ ਦੁਬਾਰਾ ਪੋਸਟ ਮਾਰਟਮ ਲਈ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਡਿਪਟੀ ਕਮਿਸ਼ਨਰ ਅਤੇ ਐਸ.ਪੀ. ਵੱਲੋਂ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ ਅਤੇ ਉਹ ਮੁੜ ਆਏ ਹਨ। ਆਪਣੇ ਘਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੰਤਿਮ ਸਸਕਾਰ ਅਜੇ ਨਹੀਂ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ ਕਾਨੂੰਨੀ ਚਾਰਾਜੋਈ ਕਰਦੇ ਹੋਏ ਅਦਾਲਤ ਦਾ ਸਹਾਰਾ ਲਿਆ ਜਾਵੇਗਾ ਤਾਂਜੋ ਮੁੜ ਪੋਸਟਮਾਰਟਮ ਕਰਵਾਇਆ ਜਾ ਸਕੇ।

ਉਹਨਾਂ ਇਹ ਵੀ ਦੋਸ਼ ਲਗਾਇਆ ਕਿ ਉਹਨਾਂ ਨੂੰ ਨਾ ਤਾਂ ਐਫ.ਆਈ.ਆਰ. ਦੀ ਕਾਪੀ ਦਿੱਤੀ ਗਈ ਅਤੇ ਨਾ ਹੀ ਪੋਸਟਮਾਰਟਮ ਦੀ ਰਿਪੋਰਟ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਅੱਜ ਅਦਾਲਤ ਦੇ ਹੁਕਮਾਂ ’ਤੇ ਜੈਪਾਲ ਭੁੱਲਰ ਦੇ ਬਠਿੰਡਾ ਜੇਲ੍ਹ ਵਿੱਚ ਕੈਦ ਭਰਾ ਨੂੰ ਵੀ ਅੰਤਿਮ ਸਸਕਾਰ ਵਿੱਚ ਭਾਗ ਲੈਣ ਲਈ ਸ਼ਮਸ਼ਾਨਘਾਟ ਵਿਖ਼ੇ ਲਿਆਂਦਾ ਗਿਆ ਹੈ ਪਰ ਅਜੇ ਤਕ ਅੰਤਿਮ ਸਸਕਾਰ ਬਾਰੇ ਸਥਿਤੀ ਅਨਿਸਚਿਤਤਾ ਵਾਲੀ ਬਣੀ ਹੋਈ ਹੈ।

ਜੈਪਾਲ ਭੁੱਲਰ ਦੇ ਘਰ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਵਾਕਿਫ਼ ਇਕੱਤਰ ਹਨ ਜਦਕਿ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਹੋਏ ਹਨ।

ਇਸੇ ਦੌਰਾਨ ਇਕ ਨਿੱਜੀ ਚੈਨਲ ਨਾਲ ਗੱਲ ਬਾਤ ਕਰਦਿਆਂ ਪੰਜਾਬ ਦੇ ਇਕ ਸਾਬਕਾ ਡੀ.ਜੀ.ਪੀ. ਸ੍ਰੀ ਸ਼ਸ਼ੀਕਾਂਤ ਨੇ ਕਿਹਾ ਕਿ ਦੂਜੀ ਵਾਰ ਪੋਸਟਮਾਰਟਕ ਕਰਵਾਉਣਾ ਪਰਿਵਾਰ ਦਾ ਕਾਨੂੂੰਨੀ ਹੱਕ ਹੈ। ਉਨ੍ਹਾਂ ਕਿਹਾ ਕਿ ਜੇ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਸ਼ੰਕਾ ਹੈ ਤਾਂ ਦੂਜੀ ਵੇਰਾਂ ਪੋਸਟਮਾਰਟਮ ਕਰਵਾਇਆ ਜਾ ਸਕਦਾ ਹੈ।Shashikant IPS former DGP Punjab

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰਨਾਮ ਸਿੰਘ ਚੜੂਨੀ ਖਿਲਾਫ਼ ਟਿੱਪਣੀਆਂ ਲਈ ਗੁਣੀ ਪ੍ਰਕਾਸ਼ ਦੇ ਖ਼ਿਲਾਫ਼ ਕੇਸ ਦਰਜ ਕਰਾਏਗੀ ਮਨਜਿੰਦਰ ਸਿੰਘ ਸਿਰਸਾ

ਯੈੱਸ ਪੰਜਾਬ ਨਵੀਂ ਦਿੱਲੀ, 24 ਜੁਲਾਈ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਫਿਰਕੂਵਾਦੀ ਸੋਚ ਦੇ ਮਾਲਕ ਗੁਨੀ ਪ੍ਰਕਾਸ਼ ਵੱਲੋਂ ਕਿਸਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

125 ਬੈਡਾਂ ਦਾ ਕੋਰੋਨਾ ਹਸਪਤਾਲ ਅਗਸਤ ਦੇ ਪਹਿਲੇ ਹਫਤੇ ਸ਼ੁਰੂ ਹੋਵੇਗਾ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 24 ਜੁਲਾਈ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੁੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਕਤੀ ਪ੍ਰਦਰਸ਼ਨ ਸਿੱਖ ਮਰਯਾਦਾ ਦੀ ਉਲੰਘਣਾ: ਬੀਬੀ ਜਗੀਰ ਕੌਰ

ਅੰਮ੍ਰਿਤਸਰ, 23 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕਾਨ੍ਹਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 23 ਜੁਲਾਈ, 2021 - ਨਵੰਬਰ 1984 ਵਿਚ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ਸਿੱਟ ਵੱਲੋਂ ਸਬੂਤ ਇਕੱਠੇ ਕਰਕੇ ਕਾਰਵਾਈ ਅੱਗੇ ਤੋਰਨ ਦਾ ਸਵਾਗਤ ਕਰਦਿਆਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ; ਬੀਬੀ ਜਗੀਰ ਕੌਰ ਨੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

ਯੈੱਸ ਪੰਜਾਬ ਅੰਮ੍ਰਿਤਸਰ, 23 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ ਖ਼ਤਮ ਕਰਾਉਣ ਵਾਲੇ 2 ਮੰਤਰੀਆਂ ਤੇ 3 ਵਿਧਾਇਕਾਂ ਨੂੰ ਤਲਬ ਕੀਤਾ; ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ ਦਾ ਵੱਡਾ ਫ਼ੈਸਲਾ

ਯੈੱਸ ਪੰਜਾਬ ਅੰਮ੍ਰਿਤਸਰ, 23 ਜੁਲਾਈ, 2021: ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਇਕ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ 2 ਕਾਂਗਰਸੀ ਮੰਤਰੀਆਂ ਅਤੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੌਬੀ ਧਾਲੀਵਾਲ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਬਾਲੀਵੁੱਡ ‘ਚ

ਯੈੱਸ ਪੰਜਾਬ ਜਲੰਧਰ, 19 ਜੁਲਾਈ, 2021: ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਸਥਾਪਤ ਕਰਨ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤੇ ਅਦਾਕਾਰ ਹਨ।ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਨੀ ਕਾਹਲੋਂ ਦਾ ਨਵਾਂ ਗ਼ੀਤ ‘ਬੋਲੀ ਜਾਣ ਦੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ, ਜੁਲਾਈ 17, 2021: ਸੰਨੀ ਕਾਹਲੋਂ ਨੇ ਹਮੇਸ਼ਾਂ ਕੋਸ਼ਿਸ਼ ਕੀਤੀ ਹੈ ਕਿ ਕੁਝ ਅਨੋਖਾ ਲੈ ਕੇ ਆਇਆ ਜਾਵੇ, ਖ਼ੂਬਸੂਰਤ ਜੱਟੀ ਅਤੇ ਗੁੱਜਰ ਵਰਗੇ ਹਿੱਟ ਗਾਣੇ ਦੇਣ ਤੋਂ ਬਾਅਦ, ਹੁਣ ਉਹ ਇਕ ਹੋਰ ਧਮਾਕੇਦਾਰ ਗਾਣੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਜੱਸੀ ਗਿੱਲ ਨਾਲ ਨਜ਼ਰ ਆਵੇਗੀ ਸਿੱਧਿਕਾ ਸ਼ਰਮਾ

ਯੈੱਸ ਪੰਜਾਬ ਜਲੰਧਰ, 6 ਜੁਲਾਈ, 2021: ਅਦਾਕਾਰਾ ਸਿੱਧਿਕਾ ਸ਼ਰਮਾ ਨਿਰਮਾਤਾ ਨਿਰਦੇਸ਼ਕ ਪੰਕਜ ਬਤਰਾ ਦੀ ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਗਾਇਕ ਅਦਾਕਾਰ ਜੱਸੀ ਗਿੱਲ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਜਿਸ ਵਿੱਚ ਗੁਰਨਾਮ ਭੁੱਲਰ ਅਤੇ ਬੀਨੂੰ ਢਿੱਲੋਂ ਦੇ ਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਭਾਵਪੂਰਵਕ ਤਜੱਰਿਬਆ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ। ਚੰਗੀ ਗੱਲ ਹੈ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਐਲਬਮ ‘ਲਿਮਟਿਡ ਐਡੀਸ਼ਨ’ ਛੇਤੀ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 30, 2021: ਗਿੱਪੀ ਗਰੇਵਾਲ ਉਹ ਸ਼ਖ਼ਸ ਹੈ ,ਜਿਸਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਨਿਸ਼ਚਤ ਤੌਰ ਤੇ ਨਵੇਂ ਸਿਖਰਾਂ ਤੇ ਲਿਆਂਦਾ ਹੈ। ਆਪਣੇ ਇਕ ਤੇ ਇਕ ਗਾਣਿਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਤੋਂ ਬਾਅਦ,...
- Advertisement -spot_img

ਸੋਸ਼ਲ ਮੀਡੀਆ

20,370FansLike
50,658FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼