Saturday, April 27, 2024

ਵਾਹਿਗੁਰੂ

spot_img
spot_img

ਗੱਤਕਾ ਖੇਡ ਲੜਕੀਆਂ ਲਈ ਸਵੈ-ਰੱਖਿਆ ਦਾ ਬਿਹਤਰ, ਸੁਖਾਲਾ ਤੇ ਸਸਤਾ ਬਦਲ: ਹਰਜੀਤ ਸਿੰਘ ਗਰੇਵਾਲ

- Advertisement -

ਯੈੱਸ ਪੰਜਾਬ
ਸ੍ਰੀ ਅਨੰਦਪੁਰ ਸਾਹਿਬ, 25 ਮਾਰਚ, 2024

ਹੋਲੇ-ਮਹੱਲੇ ਦਾ ਪਵਿੱਤਰ ਦਿਹਾੜਾ ਸਿੱਖਾਂ ਅੰਦਰ ਜ਼ਬਰ-ਜ਼ੁਲਮ ਵਿਰੁੱਧ ਜੂਝਣ, ਭਗਤੀ, ਸ਼ਕਤੀ ਅਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ ਅਪਨਾਉਣ ਲਈ ਨਵਾਂ ਜੋਸ਼ ਅਤੇ ਉਤਸ਼ਾਹ ਭਰਦਾ ਹੈ। ਅਜੋਕੇ ਦੌਰ ਵਿੱਚ ਗੁਰਸਿੱਖੀ ਅਤੇ ਵਿਰਸੇ ਦੀ ਸੰਭਾਲ ਲਈ ਗੱਤਕਾ ਖੇਡ ਲੜਕਿਆਂ ਖਾਸ ਕਰਕੇ ਲੜਕੀਆਂ ਲਈ ਸਵੈ-ਰੱਖਿਆ ਦਾ ਬਿਹਤਰ, ਸੁਖਾਲਾ ਅਤੇ ਸਸਤਾ ਬਦਲ ਹੈ ਜਿਸ ਨਾਲ ਖਿਡਾਰੀਆਂ ਲਈ ਤੰਦਰੁਸਤੀ ਅਤੇ ਨਿਰਭਓ ਹੋ ਕੇ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਹੁੰਦਾ ਹੈ।

ਇਹ ਪ੍ਰਗਟਾਵਾ ਇੱਥੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ, ਸੰਯੁਕਤ ਡਾਇਰੈਕਟਰ, ਲੋਕ ਸੰਪਰਕ ਵਿਭਾਗ ਪੰਜਾਬ ਨੇ ਕੌਂਸਲ ਵੱਲੋਂ ਆਰੰਭੀ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਲੜੀ ਤਹਿਤ ਖਾਲਸੇ ਦੇ ਇਤਿਹਾਸਕ ਕੌਮੀ ਉਤਸਵ ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ 10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ-2024 ਦਾ ਉਦਘਾਟਨ ਕਰਦਿਆਂ ਕੀਤਾ।

ਇਸ ਮੌਕੇ ਉਨਾਂ ਨਾਲ ਬਾਬਾ ਸ਼ੇਰ ਸਿੰਘ ਚੱਕ ਮਾਹੋਰਾਣਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਮੀਤ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ ਅਤੇ ਗੱਤਕਾ ਐਸੋਸੀਏਸਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਲੁਧਿਆਣਾ ਵੀ ਹਾਜਰ ਸਨ।

ਇਸ ਮੌਕੇ ਸੁਖਚੈਨ ਸਿੰਘ ਕਲਸਾਣੀ ਨੇ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਅਰੰਭੀ ‘ਵਿਰਸਾ ਸੰਭਾਲ ਸ਼ਸਤਰ ਵਿੱਦਿਆ ਲਹਿਰ’ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜਦੋਂ ਅੱਜ ਸਾਡੀ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਨੂੰ ਭੁੱਲਦੀ ਜਾ ਰਹੀ ਹੈ ਤਾਂ ਉਸ ਸਮੇਂ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਹੋਲੇ-ਮਹੱਲੇ ਦਾ ਤਿਉਹਾਰ ਅਤੇ ਅਜਿਹੇ ਵਿਰਸਾ ਸੰਭਾਲ ਮੁਕਾਬਲੇ ਪ੍ਰੇਰਨਾ ਸਰੋਤ ਬਣਦੇ ਹਨ।

ਗੱਤਕਾ ਐਸੋਸੀਏਸਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਲੁਧਿਆਣਾ ਨੇ ਦੱਸਿਆ ਕਿ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਅਤੇ ਗਲੋਬਲ ਸਿੱਖ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਇਹ ਵਿਰਾਸਤੀ ਸ਼ਸਤਰ ਵਿੱਦਿਆ ਅਤੇ ਜੰਗਜੂ ਖੇਡ ਗੱਤਕੇ ਮੁਕਾਬਲੇ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਸਮਾਪਤ ਹੋਏ ਜਿਸ ਵਿੱਚ ਵੱਖ-ਵੱਖ ਜਿਲ੍ਹਿਆਂ ਅਤੇ ਰਾਜਾਂ ਤੋਂ ਪਹੁੰਚੇ ਚੋਟੀ ਦੇ ਅਖਾੜਿਆਂ ਨੇ ਖੰਡੇ, ਢਾਲਾਂ-ਤਲਵਾਰਾਂ, ਨੇਜਿਆਂ, ਬਰਛਿਆਂ, ਡਾਂਗਾਂ ਅਤੇ ਚੱਕਰ ਚਲਾ ਕੇ ਜੰਗਜੂ ਕਰਤਬ ਦਿਖਾਏ ਅਤੇ ਦਰਸ਼ਕਾਂ ਨੂੰ ਦੰਦ ਜੋੜਨ ਲਈ ਮਜਬੂਰ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਵਿਰਸਾ ਸੰਭਾਲ ਸ਼ਸਤਰ ਵਿੱਦਿਆ ਅਤੇ ਗੱਤਕਾ ਮੁਕਾਬਲਿਆਂ ਦੀ ਲੜੀ ਪੂਰੇ ਦੇਸ਼ ਵਿੱਚ ਜਾਰੀ ਰਹੇਗੀ।

ਜ਼ਿਲ੍ਹਾ ਰੂਪਨਗਰ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਕਿਹਾ ਕਿ ਇਹ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਵਾਉਣ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਅਤੇ ਕੁਰਹਿਤਾਂ ਤੋਂ ਦੂਰ ਰੱਖਣ, ਤੰਦਰੁਸਤ ਜੀਵਨ ਜਿਉਣ, ਵਿਰਸੇ ਅਤੇ ਬਾਣੀ-ਬਾਣੇ ਨਾਲ ਜੋੜਨਾ ਹੈ। ਉਨਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਹਰ ਸਿੱਖ ਆਪਣੇ ਵਿਰਸੇ ਨੂੰ ਅਪਣਾਵੇ ਅਤੇ ਸ਼ਸਤਰ ਵਿੱਦਿਆ ਵਿਚ ਨਿਪੁੰਨ ਹੋਵੇ।

ਖਾਲਸੇ ਦੀ ਆਨ, ਬਾਨ ਤੇ ਸ਼ਾਨ ਦਾ ਪ੍ਰਤੀਕ ਇੰਨਾਂ ਗੱਤਕਾ ਮੁਕਾਬਲਿਆਂ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਕੁੱਲ 10 ਚੋਟੀ ਦੀਆਂ ਟੀਮਾਂ ਨੇ ਭਾਗ ਲਿਆ। ਗੱਤਕਾ ਪ੍ਰਦਰਸ਼ਨੀ ਮੁਕਾਬਿਲਆਂ ਵਿੱਚ ਖਾਲਸਾ ਗੱਤਕਾ ਅਕੈਡਮੀ ਹਰਿਆਣਾ, ਨੈਸ਼ਨਲ ਕਲਗੀਧਰ ਗੱਤਕਾ ਅਖਾੜਾ ਭਾਂਬਰੀ, ਫ਼ਤਿਹਗੜ੍ਹ ਸਾਹਿਬ, ਬਾਬਾ ਜੀਵਨ ਸਿੰਘ ਗੱਤਕਾ ਅਖਾੜਾ ਮੋਰਿੰਡਾ, ਰੋਪੜ, ਪ੍ਰਥਮ ਸਹਾਏ ਗੱਤਕਾ ਅਖਾੜਾ ਲੁਧਿਆਣਾ, ਮੀਰੀ-ਪੀਰੀ ਗੱਤਕਾ ਅਖਾੜਾ ਘਨੌਲੀ, ਰੋਪੜ,

ਬਾਬਾ ਜੋਰਾਵਾਰ ਸਿੰਘ ਜੀ ਬਾਬਾ ਫ਼ਤਿਹ ਸਿੰਘ ਜੀ ਗੱਤਕਾ ਅਖਾੜਾ ਸਮਰਾਲਾ, ਬਾਬਾ ਸ਼ਾਦੀ ਸਿੰਘ ਗੱਤਕਾ ਅਖਾੜਾ ਬਜੀਦਪੁਰ, ਰੋਪੜ, ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਗੱਤਕਾ ਅਖਾੜਾ ਰਡਿਆਲਾ, ਮੁਹਾਲੀ, ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਰੋਪੜ, ਸ਼ਹੀਦਾਂ ਸਿੰਘਾਂ ਗੱਤਕਾ ਅਖਾੜਾ ਨਵਾਂ ਸ਼ਹਿਰ, ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗੱਤਕਾ ਅਖਾੜਾ ਤਿਊੜ, ਮੁਹਾਲੀ ਦੇ ਗੱਤਕੇਬਾਜ਼ ਲੜਕੇ ਅਤੇ ਲੜਕੀਆਂ ਨੇ ਯੁੱਧ ਕਲਾ ਦੇ ਜੌਹਰ ਦਿਖਾਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੱਤਕਾ ਐਸੋਸੀਏਸ਼ਨ ਦਿੱਲੀ ਦੇ ਪ੍ਰਧਾਨ ਗੁਰਮੀਤ ਸਿੰਘ ਰਾਣਾ, ਇਸਮਾ ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਨੈਸ਼ਨਲ ਕੋਆਰਡੀਨੇਟਰ ਯੋਗਰਾਜ ਸਿੰਘ, ਬਲਜੀਤ ਸਿੰਘ ਬੱਲੀ ਬਟਾਲਾ, ਜ਼ਿਲ੍ਹਾ ਰੂਪਨਗਰ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਕਾਕੂ, ਵਿੱਤ ਸਕੱਤਰ ਜਸਪ੍ਰੀਤ ਸਿੰਘ, ਬਾਜ ਖ਼ਾਲਸਾ ਗੱਤਕਾ ਅਖਾੜੇ ਦੇ ਮੁਖੀ ਗੁਰਪ੍ਰੀਤ ਸਿੰਘ ਰੋਪੜ, ਸਰਬਜੀਤ ਸਿੰਘ ਅਨੰਦਪੁਰ ਸਾਹਿਬ, ਰਵਿੰਦਰਪਾਲ ਸਿੰਘ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ, ਜਸਬੀਰ ਸਿੰਘ ਜੱਸੀ ਬਟਾਲਾ, ਸੰਤੋਖ ਸਿੰਘ ਅਨੰਦਪੁਰ ਸਾਹਿਬ ਆਦਿ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...