Wednesday, May 1, 2024

ਵਾਹਿਗੁਰੂ

spot_img
spot_img

ਮਿਲਟਰੀ ਲਿਟਰੇਚਰ ਫੈਸਟੀਵਲ ‘ਚ ਲੱਗੀਆਂ ਪ੍ਰਦਰਸ਼ਨੀਆਂ ਨੇ ਦਰਸ਼ਕਾਂ ਨੂੰ ਆਪਣੀ ਅਮੀਰ ਵਿਰਾਸਤ ਤੋਂ ਕਰਵਾਇਆ ਜਾਣੂ, ਗਤਕਾ ਤੇ ਹੋਰ ਜੰਗਜੂ ਕਲਾਵਾਂ ਨੇ ਭਰਿਆ ਜੋਸ਼

- Advertisement -

Gatka and other Martial Arts enthrall attendees at Military Literature Festival in Patiala

ਯੈੱਸ ਪੰਜਾਬ
ਪਟਿਆਲਾ, 28 ਜਨਵਰੀ, 2023 –
ਪਟਿਆਲਾ ਵਿਖੇ ਲੱਗੇ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ‘ਚ ਆਰਮੀ ਫ਼ੌਜੀ ਸਾਜੋ ਸਾਮਾਨ ਸਮੇਤ ਇਤਿਹਾਸ ਨਾਲ ਸਬੰਧਤ ਲੱਗੀਆਂ ਪ੍ਰਦਰਸ਼ਨੀਆਂ ਨੇ ਵੀ ਦਰਸ਼ਕਾਂ ਨੂੰ ਆਕਰਸ਼ਿਤ ਕੀਤਾ ਅਤੇ ਇਸ ਮੌਕੇ ਸਾਰਾ ਦਿਨ ਚੱਲੇ ਗਤਕਾ ਤੇ ਹੋਰ ਜੰਗਜੂ ਕਲਾਵਾਂ ਦੇ ਪ੍ਰਦਰਸ਼ਨਾਂ ਨੇ ਸਰੋਤਿਆਂ ‘ਚ ਦੇਸ਼ ਭਗਤੀ ਦਾ ਜੋਸ਼ ਭਰਿਆ।

ਖਾਲਸਾ ਕਾਲਜ ਦੇ ਭਾਈ ਦਇਆ ਸਿੰਘ ਬਲਾਕ ਵਿਖੇ ਲੱਗੀਆਂ ਪ੍ਰਦਰਸ਼ਨੀਆਂ ‘ਚ ਅਕਾਲ ਸਹਾਇਕ ਅਜਾਇਬ ਘਰ ਲੁਧਿਆਣਾ ਦੇ ਨਰਿੰਦਰ ਸਿੰਘ ਵੱਲੋਂ ਫੁਲਕਿਆਂ ਰਿਆਸਤਾਂ ਪਟਿਆਲਾ, ਮਲੇਰਕੋਟਲਾ, ਨਾਭਾ ਤੇ ਜੀਂਦ ਦੇ ਸਿੱਕੇ, ਸੈਂਕੜੇ ਸਾਲ ਪੁਰਾਣੇ ਸ਼ਸਤਰ, ਪਹਿਲੀ ਅਤੇ ਦੂਜੀ ਵਿਸ਼ਵ ਜੰਗ ਤੋਂ ਇਲਾਵਾ ਆਜ਼ਾਦੀ ਤੇ ਜੰਗਾਂ ਤੋਂ ਬਾਅਦ ਦੇ ਮੈਡਲ ਪ੍ਰਦਰਸ਼ਿਤ ਕੀਤੇ ਗਏ, ਜਦਕਿ ਕਰਨਲ ਹਰਬਕਸ ਸਿੰਘ ਵੱਲੋਂ ਆਰਮੀ ਫਿਲੇਟਲੀ ਕਵਰ ਪ੍ਰਦਰਸ਼ਨੀ ਵਿਚ ਭਾਰਤੀ ਫੌਜ ਦੀ ਡਾਕ ਡਵੀਜ਼ਨ ਵੱਲੋਂ ਜਾਰੀ ਸਾਰੇ ਤਰ੍ਹਾਂ ਦੇ ਡਾਕ ਕਵਰ ਪ੍ਰਦਸ਼ਿਤ ਕੀਤੇ ਗਏ ਸਨ ਅਤੇ ਏ.ਐਸ. ਚਾਹਲ ਨੇ ਸਿੱਖ ਰੈਜੀਮੈਂਟ ਦੇ ਸਾਰੇ ਡਾਕ ਕਵਰ ਸਮੇਤ ਕੈਵਲਰੀ, ਲਾਈਟ ਕੈਵਲਰੀ, ਹੋਰਸਿੰਜ਼ ਅਤੇ ਆਰਮਡ ਰੈਜੀਮੈਂਟ ਦੇ ਪ੍ਰਦਰਸ਼ਿਤ ਕੀਤੇ ਡਾਕ ਕਵਰ ਦਰਸ਼ਕਾਂ ਲਈ ਕਾਫ਼ੀ ਖਿੱਚ ਦਾ ਕੇਂਦਰ ਬਣੇ ਰਹੇ। ਇਸ ਤੋਂ ਇਲਾਵਾ ਯੰਗ ਹਿਸਟੋਰੀਅਨ ਸਿਮਰ ਸਿੰਘ ਵੱਲੋਂ ਸਾਰਾਗੜ੍ਹੀ ਨਾਲ ਸਬੰਧਤ ਵਸਤਾਂ ਦੀ ਪ੍ਰਦਰਸ਼ਨੀ ਵੀ ਦਰਸ਼ਕਾਂ ਲਈ ਅਹਿਮ ਬਣੀ ਰਹੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਵਾਸੀਆਂ ਨੂੰ 29 ਜਨਵਰੀ ਨੂੰ ਖਾਲਸਾ ਕਾਲਜ ਵਿਖੇ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਹਿੱਸਾ ਬਣਨ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਆਪਣੀ ਅਮੀਰ ਵਿਰਾਸਤ ਤੋਂ ਜਾਣੂ ਹੋਣ ਦਾ ਅਜਿਹੇ ਫੈਸਟੀਵਲ ਸਭ ਤੋਂ ਵਧੀਆ ਸਾਧਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਸੂਬੇ ਦਾ ਪਹਿਲਾਂ ਅਜਿਹਾ ਜ਼ਿਲ੍ਹਾ ਹੈ ਜਿਥੇ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਫ਼ੌਜ ਨੂੰ ਨੇੜੇ ਤੋਂ ਸਮਝਣ ਦਾ ਮੌਕਾ ਮਿਲਿਆ ਹੈ।

ਇਸ ਮੌਕੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਬ੍ਰਿਗੇਡੀਅਰ ਅਦਵਿੱਤਿਆ ਮਦਾਨ, ਕਰਨਲ ਪੈਰੀ ਗਰੇਵਾਲ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...