Monday, May 6, 2024

ਵਾਹਿਗੁਰੂ

spot_img
spot_img

ਗ਼ਦਰ ਪਾਰਟੀ ਦਾ ਮਨਾਇਆ ਸਥਾਪਨਾ ਦਿਹਾੜਾ: ਖੇਤੀ ਸੰਕਟ ਦੇ ਹੱਲ ਲਈ ਗ਼ਦਰੀ ਭਾਵਨਾ ਦੀ ਲੋੜ: ਡਾ. ਦੇਵਿੰਦਰ ਸ਼ਰਮਾ

- Advertisement -

ਯੈੱਸ ਪੰਜਾਬ
ਜਲੰਧਰ, 21 ਅਪ੍ਰੈਲ, 2024

ਮੁਲਕ ਨੂੰ ਮੁਕੰਮਲ ਆਜ਼ਾਦੀ, ਜਮਹੂਰੀਅਤ, ਧਰਮ-ਨਿਰਪੱਖਤਾ ਅਤੇ ਬਰਾਬਰੀ ਭਰੇ ਨਿਜ਼ਾਮ ਦੀ ਸਿਰਜਣਾ ਕਦਮ-ਵਧਾਰਾ ਕਰਨ ਦੇ ਸੰਕਲਪ ਨਾਲ਼ ਜੁੜੀ ਗ਼ਦਰ ਪਾਰਟੀ ਦੇ 111ਵੇਂ ਜਨਮ ਦਿਹਾੜੇ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਹੋ ਸਮਾਗਮ ਨੇ ਸੱਦਾ ਦਿੱਤਾ ਕਿ ਸਾਡੇ ਪਿਆਰੇ ਵਤਨ ਉਪਰ ਸਾਮਰਾਜੀ ਕਾਰਪੋਰੇਟ ਘਰਾਣਿਆਂ ਅਤੇ ਫ਼ਿਰਕੂ ਫਾਸ਼ੀ ਹੱਲੇ ਨੂੰ ਪਛਾੜਨ ਅਤੇ ਗ਼ਦਰੀ ਦੇਸ਼ ਭਗਤਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਨੂੰ ਪਰਨਾ ਸ਼ਕਤੀਆਂ ਨੂੰ ਧੜੱਲੇ ਨਾਲ ਦੇਸ਼ ਵਾਸੀਆਂ ਦੀ ਬਾਂਹ ਫੜਨ ਅੱਗੇ ਆਉਣ ਦੀ ਲੋੜ ਹੈ।

ਸਮਾਗਮ ਦਾ ਆਗਾਜ਼ ਦੇਸ਼ ਭਗਤ ਯਾਦਗਾਰ ਹਾਲ ਦੇ ਮੁੱਖ ਪ੍ਰਵੇਸ਼ ਦੁਆਰ ’ਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਡਾ. ਤੇਜਿੰਦਰ ਵਿਰਲੀ ਵੱਲੋਂ ਗ਼ਦਰ ਪਾਰਟੀ ਦਾ ਝੰਡਾ ਲਹਿਰਾਉਣ ਨਾਲ਼ ਹੋਈਆ। ਝੰਡੇ ’ਤੇ ਫੁੱਲਾਂ ਦੀ ਵਰਖ਼ਾ ਮੌਕੇ ‘ਗ਼ਦਰੀ ਦੇਸ਼ ਭਗਤਾਂ ਦਾ ਪੈਗ਼ਾਮ: ਜਾਰੀ ਰੱਖਣਾ ਹੈ ਸੰਗਰਾਮ’ ਵਰਗੇ ਨਾਅਰੇ ਗੂੰਜ ਉੱਠੇ।

ਮੁੱਖ ਦੁਆਰ ਤੋਂ ਮਾਰਚ ਕਰਦਾ ਕਾਫ਼ਲਾ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਪੁੱਜਾ। ਮੌਕੇ ਕਮੇਟੀ ਦੇ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਅਪ੍ਰੈਲ ਮਹੀਨੇ ਦੀਆਂ ਤਿਹਾਸਕ ਘਟਨਾਵਾਂ ਅਤੇ ਸਾਡੇ ਮਹਿਬੂਬ ਨਾਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹਨਾਂ ਤੋਂ ਪ੍ਰੇਰਨਾ ਲੈਂਦੇ ਸਾਨੂੰ ਅਜੋਕੇ ਸਮੇਂ ਦੀਆਂ ਚੁਣੌਤੀਆਂ ਨੂੰ ਸਰ ਕਰਨ ਸਮੇਂ ਦੇ ਹਾਣੀ ਹੋਣ ਦੀ ਲੋੜ ਹੈ।

ਮੌਕੇ ਅੱਜ ਦੇ ਸਮਾਗਮ ਦੇ ਮੁੱਖ ਵਕਤਾ ਡਾ. ਦੇਵਿੰਦਰ ਸ਼ਰਮਾ ਅਤੇ ਕਮਲਜੀਤ ਸਿੰਘ (ਸਕਸ਼ਮ ਨਿਊਜ਼ਲੈਟਰ ਔਨ ਫਾਰਮਰਜ਼ ਨਵੇਸ਼ਨਜ਼ ਐਂਡ ਟ੍ਰੈਡੀਸ਼ਨਲ ਨਾਲਜ਼) ਦਾ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।

ਮੌਕੇ ਮੰਚ ’ਤੇ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਮੀਤ ਪ੍ਰਧਾਨ ਕੁਲਵੰਤ ਸੰਧੂ, ਸਹਾÇ ਕ ਸਕੱਤਰ ਚਰੰਜੀ ਲਾਲ ਕੰਗਣੀਵਾਲ, ਵਿੱਤ ਸਕੱਤਰ ਸੀਤਲ ਸਿੰਘ ਸੰਘਾ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਕਮੇਟੀ ਮੈਂਬਰ ਡਾ. ਤੇਜਿੰਦਰ ਵਿਰਲੀ ਤੋਂ ਲਾਵਾ ਡਾ. ਦੇਵਿੰਦਰ ਸ਼ਰਮਾ ਬਿਰਾਜ਼ਮਾਨ ਸਨ।

ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਪ੍ਰਕਾਸ਼ਤ ਪੁਸਤਕ ਸ਼ਹੀਦੀ ਜੀਵਨੀਆਂ (ਕਿਰਤੀ ਵਾਰਤਕ ਭਾਗ ਪਹਿਲਾ) ਲੋਕ ਅਰਪਣ ਕੀਤੀ ਗ ੀ ਅਤੇ ਪੁਸਤਕ ਸਬੰਧੀ ਸੰਪਾਦਕ ਚਰੰਜੀ ਲਾਲ ਕੰਗਣੀਵਾਲ ਨੇ ਰੌਸ਼ਨੀ ਪਾਈ। ਉਪਰੰਤ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਡਾ. ਤੇਜਿੰਦਰ ਵਿਰਲੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਗ਼ਦਰ ਝੰਡਾ ਲਹਿਰਾਉਣ ਦਾ ਮਤਲਬ ਰੱਸੀ ਖਿੱਚਕੇ ਕੱਪੜੇ ਦਾ ਝੰਡਾ ਹਵਾ ਵਿੱਚ ਲਹਿਰਾਉਣਾ ਨਹੀਂ ਸਗੋਂ ਗ਼ਦਰੀ ਦੇਸ਼ ਭਗਤਾਂ ਦੇ ਮਿਸ਼ਨ ਨੂੰ ਬੁਲੰਦ ਰੱਖਣ ਦਾ ਅਹਿਦ ਕਰਨਾ ਹੈ।

ਡਾ. ਤੇਜਿੰਦਰ ਵਿਰਲੀ ਨੇ ਕਿਹਾ ਕਿ ਗ਼ਦਰ ਪਾਰਟੀ ਦੀ ਸੋਚ ਨੂੰ ਮਨੀਂ ਵਸਾਉਂਦੇ ਹੋ ਲੋਕਾਂ ਦੀ ਜ਼ਿੰਦਗੀ ’ਚ ਖੁਸ਼ਹਾਲੀ ਲਿਆਉਣ ਕਾਰਪੋਰੇਟ ਘਰਾਣਿਆਂ ਅਤੇ ਫ਼ਿਰਕੂ ਤਾਕਤਾਂ ਦੇ ਝੰਡਾ ਬਰਦਾਰਾਂ ਨੂੰ ਪਛਾੜਨ ਲੋਕ ਆਵਾਜ਼ ਨੂੰ ਹਰ ਪੱਖੋਂ ਸ਼ਕਤੀਸ਼ਾਲੀ ਕਰਨ ਦੀ ਲੋੜ ਹੈ।

ਕਮੇਟੀ ਮੈਂਬਰ ਡਾ. ਪਰਮਿੰਦਰ ਨੇ ਡਾ. ਦੇਵਿੰਦਰ ਸ਼ਰਮਾ ਦੀ ਖੇਤੀ, ਖਾਧ ਪਦਾਰਥ ਖੇਤਰ ਵਿੱਚ ਅਮੁੱਲੀ ਦੇਣ ਬਾਰੇ ਰੌਸ਼ਨੀ ਪਾਈ। ਉਹਨਾਂ ਕਿਹਾ ਕਿ ਖੇਤੀ ਸੰਕਟ ਅਤੇ ਹੱਲ ਵਿਸ਼ੇ ’ਤੇ ਅੱਜ ਦੀ ਚਰਚਾ ਭਵਿੱਖ਼ ’ਚ ਚਰਚਾਵਾਂ ਦੁਆਰ ਖੋਲ੍ਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨ ਲਹਿਰ ਜਿਨ੍ਹਾਂ ਸੁਆਲਾਂ ਨਾਲ ਦੋ ਚਾਰ ਹੋ ਰਹੀ ਹੈ ਉਹਨਾਂ ਦੇ ਜਵਾਬ ਤਲਾਸ਼ਣ ਵਿੱਚ ਕਾਰਗਰ ਹੋ ਅੱਜ ਦੀ ਵਿਚਾਰ-ਚਰਚਾ।

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...