Thursday, March 28, 2024

ਵਾਹਿਗੁਰੂ

spot_img
spot_img

ਗ਼ਜ਼ਲ ਗਾਇਕ ਭੁਪਿੰਦਰ ਸਿੰਘ ਦਾ ਵਿਛੋੜਾ ਵੱਡਾ ਜ਼ਖ਼ਮ ਦੇ ਗਿਆ – ਗੁਰਭਜਨ ਗਿੱਲ

- Advertisement -

ਮੈਨੂੰ ਨਹੀਂ ਸੀ ਪਤਾ ਉਹ ਪੱਕਾ ਭਾਊ ਹੈ, ਅੰਬਰਸਰੀਆ। ਖ਼ਾਲਸਾ ਕਾਲਿਜ ਅੰਮ੍ਰਿਤਸਰ ਦਾ ਪੜ੍ਹਿਆ ਹੋਇਆ। 24 ਕੈਰਿਟ ਸ਼ੁੱਧ ਟਕਸਾਲੀ ਗਾਇਕ।

ਵੀਹ ਪੱਚੀ ਕੁ ਸਾਲ ਪਹਿਲਾਂ ਉਸ ਵੱਡੇ ਵੀਰ ਨਾਲ ਸਾਰਥਕ ਮਿਊਜ਼ਿਕ ਵਾਲੇ ਸਃ ਭੁਪਿੰਦਰ ਸਿੰਘ ਨਾਲ ਮੁਲਾਕਾਤ ਹੋਈ ਪੰਜਾਬੀ ਭਵਨ ਲੁਧਿਆਣਾ ਵਿੱਚ ਹੋਏ ਸੰਗੀਤ ਦਰਬਾਰ ਵਿੱਚ।

ਮੈਂ ਹਿੰਦੀ ਚ ਗੱਲ ਕਰਨੀ ਚਾਹੀ, ਇਹ ਸਮਝ ਕੇ ਕਿ ਉਹ ਕੋਈ ਗੈਰ ਪੰਜਾਬੀ ਹੈ।

ਭੁਪਿੰਦਰ ਵੀਰ ਨੇ ਸ਼ੁੱਧ ਮਾਝੇ ਦੀ ਜ਼ਬਾਨ ਚ ਉੱਤਰ ਮੋੜਿਆ,
ਭਾਅ ਕੀ ਹੋ ਗਿਆ, ਮੇਰਾ ਪੰਜਾਬ ਮੇਰੇ ਨਾਲ ਹੁਣ ਹਿੰਦੀ ਚ ਗੱਲ ਕਰੂ?

ਮੈਂ ਛਿੱਥਾ ਪੈ ਗਿਆ। ਮੈਂ ਦੱਸਿਆ ਕਿ ਮੈਂ ਵੀ ਬਟਾਲੇ ਨੇੜਿਉਂ ਹਾਂ ਬਸੰਤਕੋਟ ਤੋਂ। ਉਸ ਘੁੱਟ ਕੇ ਗਲਵੱਕੜੀ ਚ ਲੈ ਲਿਆ ਤੇ ਬੋਲਿਆ, ਭਾਅ ਸ਼ਿਵ ਕੁਮਾਰ ਦਾ ਗਿਰਾਈਂ? ਹੈਂ ਨਾ।

ਮੈਂ ਹਾਮੀ ਭਰੀ ਤਾਂ ਉਹ ਖਿੜ ਗਿਆ। ਭੁਪਿੰਦਰ ਸਿੰਘ ਗ਼ਜ਼ਲ ਗਾਇਕ ਜਗਜੀਤ ਸਿੰਘ ਤੋਂ ਵੀ ਪਹਿਲਾਂ ਬੰਬਈ ਵਿੱਚ ਸੰਘਰਸ਼ ਕਰ ਰਿਹਾ ਸੀ। ਉਹ ਭੂਪੇਂਦਰ ਦੇ ਨਾਮ ਨਾਲ ਮਸ਼ਹੂਰ ਹੋਇਆ।

ਗੱਲਾਂ ਗੱਲਾਂ ਚ ਉਸ ਦੱਸਿਆ ਕਿ ਉਹ ਸ਼ਿਵ ਕੁਮਾਰ ਦੀ ਅਮਰ ਰਚਨਾ ਲੂਣਾ ਦਾ ਚੋਣਵਾਂ ਗਾਇਨ ਰੀਕਾਰਡ ਕਰਵਾ ਰਿਹੈ, ਜੀਵਨ ਸਾਥਣ ਮਿਤਾਲੀ ਸਿੰਘ ਨਾਲ ਮਿਲ ਕੇ।

ਕੁਝ ਚਿਰ ਬਾਦ ਉਹ ਸੀ ਡੀ ਆ ਗਈ ਸੀ। ਹੁਣ ਯੂ ਟਿਊਬ ਚ ਲੱਭ ਜਾਂਦੀ ਹੈ। ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਸ਼ਿਵ ਕੁਮਾਰ ਦਾ ਜਵਾਨੀ ਵੇਲੇ ਨੇੜੂ ਵੀ ਸੀ। ਉਸ ਨਾਲ ਇਕਰਾਰ ਸੀ ਕਿ ਕਦੇ ਮੈਂ ਵੀ ਲੂਣਾ ਗਾਵਾਂਗਾ। ਗਾ ਕੇ ਇਕਰਾਰ ਪੂਰਾ ਕੀਤਾ ਹੈ, ਮੁਹੱਬਤ ਦਾ ਅਣਲਿਖਿਆ ਇਕਰਾਰਨਾਮਾ।

ਭੁਪਿੰਦਰ ਸਿੰਘ ਨੇ ਹਿੰਦੀ ਫ਼ਿਲਮਾਂ ਚ ਬਹੁਤ ਯਾਦਗਾਰੀ ਗੀਤ ਤੇ ਗ਼ਜ਼ਲਾਂ ਗਾਈਆਂ।
ਉਸ ਦੀ ਆਵਾਜ਼ ਵਿੱਚ ਧਰਤੀ ਦੀ ਹੂਕ ਸੀ ਤੇ ਅੰਬਰ ਦੀ ਗੂੰਜ। ਉਹ ਮੁਕੰਮਲ ਗਾਇਕ ਸੀ ਪਰ ਆਪਣੀਆਂ ਸ਼ਰਤਾਂ ਤੇ ਕੰਮ ਕਰਨ ਵਾਲਾ। ਕਿਸੇ ਦੀ ਅਧੀਨਗੀ 82 ਸਾਲ ਦੀ ਉਮਰ ਤੀਕ ਪ੍ਰਵਾਨ ਨਹੀਂ ਕੀਤੀ। ਸਿਦਕ ਸਵਾਸਾਂ ਨਾਲ ਨਿਭਾਇਆ ਵੱਡੇ ਵੀਰ ਨੇ।

ਉਸ ਦੇ ਗਾਏ ਇਹ ਬੋਲ ਰੂਹ ਚ ਗੂੰਜ ਰਹੇ ਨੇ।

ਮੇਰੀ ਆਵਾਜ਼ ਹੀ ਮੇਰੀ ਪਹਿਚਾਨ ਹੈ
ਗਰ ਯਾਦ ਰਹੇ।

ਦਿਲ ਢੂੰਡਤਾ ਹੈ ਫਿਰ ਵਹੀ ਫੁਰਸਤ ਕੇ ਰਾਤ ਦਿਨ

ਹੋ ਕੇ ਮਜਬੂਰ ਮੁਝੇ ਉਸਨੇ ਭੁਲਾਇਆ ਹੋਗਾ।
ਅੱਜ ਦਿਨ ਚੜ੍ਹਦੇ ਸਾਰ ਉਸ ਦੇ ਸਦੀਵੀ ਵਿਛੋੜੇ ਦੀ ਖ਼ਬਰ ਮਿਲੀ ਤਾਂ ਲੱਗਿਆ ਕਿ ਆਹ ਕੀ?

ਵੱਡੇ ਵੀਰ ਨਾਲ ਵੀਹ ਪੱਚੀ ਸਾਲ ਪਹਿਲਾਂ ਖਿਚਵਾਈ ਇਹ ਤਸਵੀਰ ਅੱਜ ਮੈਨੂੰ ਬਹੁਤ ਉਦਾਸ ਕਰ ਗਈ ਹੈ।
ਵੱਡੇ ਭਾਅ ਨੂੰ ਸਲਾਮ!

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...