ਯੈੱਸ ਪੰਜਾਬ
ਅੰਮ੍ਰਿਤਸਰ, 2 ਦਸੰਬਰ, 2024
Akal Takht ’ਤੇ ਅੱਜ Sukhbir Singh Badal ਮਾਮਲੇ ’ਤੇ ਹੋਈ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇੱਕ ਅਹਿਮ ਫ਼ੈਸਲਾ ਸੁਣਾਉਂਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ Giani Raghbir Singh ਨੇ SGPC ਨੂੰ ਆਦੇਸ਼ ਦਿੱਤਾ ਕਿ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ Giani Gurbachan Singh ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ ਅਤੇ ਗਿਆਨੀ ਗੁਰਬਚਨ ਸਿੰਘ ਦੇ ਨਾਲ ਨਾਲ Giani Gurmukh Singh ਨੂੰ ਅੰਮ੍ਰਿਤਸਰ ਤੋਂ ਦੂਰ ਟਰਾਂਸਫ਼ਰ ਕੀਤਾ ਜਾਵੇ।
ਅਕਾਲ ਤਖ਼ਤ ਦੀ ਫਸ਼ੀਲ ਤੋਂ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖ਼ਬੀਰ ਸਿੰਘ ਬਾਦਲ ਮਾਮਲੇ ਵਿੱਚ ਸਾਬਕਾ ਜਥੇਦਾਰਾਂ ਦੇ ਸਪਸ਼ਟੀਕਰਨ ਆਏ ਹਨ ਪਰ ਉਹ ਤਸੱਲੀਬਖ਼ਸ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਥੇਦਾਰਾਂ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖ਼ਬੀਰ ਸਿੰਘ ਬਾਦਲ ਦੇ ਘਰ ਜਾ ਕੇ ਸੌਦਾ ਸਾਧ ਦਾ ਕਥਿਤ ਮੁਆਫ਼ੀਨਾਮਾ ਪ੍ਰਾਪਤ ਕੀਤੇ ਅਤੇ ਉਸਨੂੰ ਮੁਆਫ਼ੀ ਦਿੱਤੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ ਅਤੇ ਤਖ਼ਤ ਦਮਦਮਾ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਮੁਖ਼ ਸਿੰਘ, ਜੋ ਇਸ ਵੇਲੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਹਨ, ਨੂੰ ਅੰਮ੍ਰਿਤਸਰ ਤੋਂ ਬਾਹਰ ਤਬਦੀਲ ਕੀਤਾ ਜਾਵੇ।
ਉਹਨਾਂ ਕਿਹਾ ਕਿ ਜਿੰਨੀ ਦੇਰ ਇਹ ਸਿੰਘ ਸਾਹਿਬਾਨ ਮੁਆਫ਼ੀ ਨਹੀਂ ਮੰਗਦੇ ਤਦ ਤਕ ਅੰਮ੍ਰਿਤਸਰ ਤੋਂ ਬਾਹਰ ਰੱਖ਼ਿਆ ਜਾਵੇ ਅਤੇ ਇਨ੍ਹਾਂ ਦੇ ਜਨਤਕ ਸਮਾਗਮਾਂ ਵਿੱਚ ਬੋਲਣ ’ਤੇ ਰੋਕ ਲਾਈ ਜਾਵੇ।
ਇਹ ਵੀ ਪੜ੍ਹੋ: Sukhbir Badal ਨੇ ਕਬੂਲੇ ਸਾਰੇ ਗੁਨਾਹ, Akal Takht ਨੇ ਸੁਣਾਈ ‘ਸਖ਼ਤ’ ਸਜ਼ਾ
ਇਹ ਵੀ ਪੜ੍ਹੋ: Parkash Singh Badal ਦਾ ਫ਼ਖ਼ਰ-ਏ-ਕੌਮ ਐਵਾਰਡ ਵਾਪਸ, Akal Takht ਤੋਂ ਸਿੰਘ ਸਾਹਿਬਾਨ ਨੇ ਕੀਤਾ ਐਲਾਨ