ਯੈੱਸ ਪੰਜਾਬ
ਅੰਮ੍ਰਿਤਸਰ, 28 ਦਸੰਬਰ, 2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ ਸਾਬਕਾ ਜਥੇਦਾਰ Giani Gurmukh Singh ਦੀ ਮਾਤਾ ਬੀਬੀ ਬਲਵਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਿਆਨੀ ਗੁਰਮੁੱਖ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਗਿਆਨੀ ਗੁਰਮੁੱਖ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਬੀਬੀ ਬਲਵਿੰਦਰ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਅਤੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।