Saturday, March 15, 2025
spot_img
spot_img
spot_img
spot_img

Giani Harpreet Singh ਨੂੰ ਜ਼ਲੀਲ ਕਰਕੇ ਸੇਵਾਮੁਕਤ ਕਰਨਾ ਨਿੰਦਣਯੋਗ ਤੇ ਮੰਦਭਾਗਾ: Giani Raghbir Singh

ਯੈੱਸ ਪੰਜਾਬ
ਅੰਮ੍ਰਿਤਸਰ, 13 ਫ਼ਰਵਰੀ, 2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ Giani Raghbir Singh ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸੇਵਾਮੁਕਤ ਕੀਤੇ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ Giani Harpreet Singh ਦੇ ਹੱਕ ਵਿੱਚ ਖੁਲ੍ਹ ਕੇ ਨਿੱਤਰ ਆਏ ਹਨ।

ਉਨ੍ਹਾਂ ਨੇ Giani Harpreet Singh ਨੂੰ ਜ਼ਲੀਲ ਕਰਕੇ ਸੇਵਾਮੁਕਤ ਕੀਤੇ ਜਾਣ ਨੂੰ ਅਫ਼ਸੋਸਨਾਕ, ਨਿੰਦਣਯੋਗ ਅਤੇ ਮੰਦਭਾਗਾ ਕਰਾਰ ਦਿੰਦਿਆਂ ਇਸ ਮਾਮਲੇ ’ਤੇ ਸਿੱਧੇ ਰੂਪ ਵਿੱਚ ਆਪਣੀ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ: ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ।

ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ। ਮਿਤੀ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ।

ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵਲੋ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀ ਹੈ। ਜੇਕਰ ਕਿਸੇ ਵੀ ਤਖਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋ ਸੇਵਾਮੁਕਤ ਕਰਨਾ ਮੰਦਭਾਗਾ ਹੈ।

ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜਲੀਲ ਕਰਕੇ ਸੇਵਾਮੁਕਤ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ। ਇਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ ਜੋ ਕਿ ਤਖਤ ਸਾਹਿਬਾਨ ਦੀ ਅਜਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹੁੰਚਾਉਣ ਵਾਲਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ