Wednesday, December 4, 2024
spot_img
spot_img
spot_img
spot_img

Gidderbaha ਦੇ ਪਿੰਡ ਦੌਲਾ ਵਿੱਚ ਬਣੇਗਾ ਪੰਜਾਬ ਦਾ ਪਹਿਲਾ PRTC ਸਬ-ਡਿਪੂ: Laljit Bhullar

ਯੈੱਸ ਪੰਜਾਬ
ਚੰਡੀਗੜ੍ਹ, 3 ਦਸੰਬਰ, 2024

Punjab Roadways Transport Corporation (PRTC) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ Gidderbaha ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ ਇੱਕ ਅਹਿਮ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਸ. Laljit Singh Bhullar ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. Bhagwant Singh Mann ਦੀ ਅਗਵਾਈ ਵਾਲੀ ਸਰਕਾਰ ਦੀ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਜਨਵਰੀ, 2025 ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗਾ, ਸਗੋਂ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੀ ਸਿੱਧੇ ਤੌਰ ’ਤੇ ਹੱਲ ਕਰੇਗਾ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ ਜਿਸ ਨਾਲ ਹੁਣ ਚੀਕਾ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਅਤੇ ਪਿਹੋਵਾ ਸਮੇਤ 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਨੇੜਲੇ ਕਸਬਿਆਂ ਨੂੰ ਬੱਸ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਆਪਣੇ ਬੇੜੇ ਦਾ ਹੋਰ ਵਿਸਤਾਰ ਕਰਨ ਜਾ ਰਿਹਾ ਹੈ ਅਤੇ ਕਿਲੋਮੀਟਰ ਸਕੀਮ ਰਾਹੀਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਕੁੱਲ 85 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ 81 ਵਿਅਕਤੀਆਂ ਨੂੰ ਪਹਿਲਾਂ ਹੀ ਲੈਟਰ ਆਫ਼ ਇੰਟੈਂਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਕੇ ਸਥਾਨਕ ਉੱਦਮੀਆਂ ਨੂੰ ਹੋਰ ਸਮਰੱਥ ਬਣਾਉਂਦਿਆਂ ਸੂਬਾ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਟਿਕਾਊ ਬੁਨਿਆਦੀ ਢਾਂਚੇ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਪੀ.ਆਰ.ਟੀ.ਸੀ. ਵੱਲੋਂ ਇੱਕ ਵੱਡੇ ਸੋਲਰ ਪਲਾਂਟ ਪ੍ਰਾਜੈਕਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸ ਅਹਿਮ ਸੌਰ ਪ੍ਰਾਜੈਕਟ ਤਹਿਤ ਮੁੱਖ ਦਫ਼ਤਰ, ਸਾਰੇ ਡਿਪੂਆਂ ਅਤੇ ਬੱਸ ਸਟੈਂਡਾਂ ਵਿੱਚ ਸੋਲਰ ਨਾਲ ਲੈਸ ਸਹੂਲਤਾਂ ਸਥਾਪਤ ਕੀਤੀਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 2.87 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਸਤਾਵਿਤ 775 ਕਿਲੋਵਾਟ ਸੋਲਰ ਪ੍ਰਾਜੈਕਟ ਨਾਲ ਪੀ.ਆਰ.ਟੀ.ਸੀ ਸਾਲਾਨਾ ਲਗਭਗ 97 ਲੱਖ ਰੁਪਏ ਦੀ ਬਿਜਲੀ ਦੀ ਬੱਚਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਰਾਸ਼ੀ ਦੀ ਵਾਪਸੀ ਲਈ ਅਨੁਮਾਨਤ ਮਿਆਦ ਤਿੰਨ ਸਾਲਾਂ ਤੋਂ ਵੀ ਘੱਟ ਹੋਵੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ