Tuesday, April 23, 2024

ਵਾਹਿਗੁਰੂ

spot_img
spot_img

ਹਾਸੇ ਦਾ ਖ਼ਜ਼ਾਨਾ ਅਤੇ ਰੋਮਾਂਸ ਨਾਲ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਦੀ ਫ਼ਿਲਮ ‘ਮੇਰਾ ਯਾਰ ਤਿੱਤਲੀਆਂ ਵਰਗਾ’

- Advertisement -

ਯੈੱਸ ਪੰਜਾਬ
26 ਅਗਸਤ, 2022 –
ਕਾਮੇਡੀ ਭਰਪੂਰ ਮਸਾਲਾ ਫ਼ਿਲਮਾਂ ਬਣਾਕੇ ਹਮੇਸਾਂ ਚਰਚਾ ਵਿੱਚ ਰਹਿਣ ਵਾਲੇ ਫ਼ਿਲਮਕਾਰਾਂ ‘ਚ ਹੁਣ ਗਿੱਪੀ ਗਰੇਵਾਲ ਵੀ ਆ ਰਲਿਆ ਹੈ ਜਿਸਨੇ ਅਰਦਾਸ ਤੇ ਮਾਂ ਵਰਗੀ ਫ਼ਿਲਮ ਤੋਂ ਹਟਕੇ ਆਪਣਾ ਬਹੁਤਾ ਧਿਆਨ ਕਮਰਸ਼ੀਅਲ ਸਿਨਮੇ ਵੱਲ ਜੋੜਿਆ ਹੈ। ਲਗਾਤਾਰ ਮਨੋਰੰਚਕ ਮਸਾਲਾ ਫ਼ਿਲਮਾਂ ਦੇਣ ਵਾਲਾ ਹੰਬਲ ਮੋਸ਼ਨ ਪਿਕਰਚਰਜ ਅਤੇ ਓਮ ਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ‘ਯਾਰ ਮੇਰਾ ਤਿੱਤਲੀਆਂ ਵਰਗਾ’ ਲੈ ਕੇ ਆਇਆ ਹੈ। 2 ਸਤੰਬਰ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।

ਜਿਸ ਵਿੱਚ ਸ਼ੋਸ਼ਲ ਮੀਡੀਆ, ਫੇਸਬੁੱਕ ਆਦਿ ਨਾਲ ਜੁੜੇ ਲੋਕਾਂ ਦੀ ਮਾਨਸਿਕਤਾ ਵਿਖਾਈ ਗਈ ਹੈ ਕਿ ਕਿਵੇਂ ਬਣਾਉਟੀ ਚਿਹਰਿਆਂ ਦੇ ਮੋਹ ਜਾਲ ਵਿੱਖ ਫਸਿਆ ਮਨੁੱਖ ਆਪਣੀਆਂ ਲਲਚਾਈਆਂ ਸੋਚਾਂ ਨਾਲ ਪਰਿਵਾਰਕ ਜਿੰਦਗੀ ਤਬਾਹ ਕਰਨ ਕਿਨਾਰੇ ਖੜ੍ਹਾ ਹੈ। ਇਹ ਫ਼ਿਲਮ ਜਿੱਥੇ ਦਰਸ਼ਕਾਂ ਦਾ ਚੰਗਾ ਮਨੋਰੰਜਨ ਕਰੇਗੀ ਉੱਥੇ ਸ਼ੋਸ਼ਲ ਮੀਡੀਆ ਦੇ ਰਾਹੇ ਤੁਰੇ ਲੋਕਾਂ ਨੂੰ ਆਪਣੇ ਜੀਵਨ ਸਾਥੀ ਅਤੇ ਪਰਿਵਾਰਕ ਫ਼ਰਜਾਂ ਪ੍ਰਤੀ ਵਫ਼ਾਦਾਰ ਰਹਿਣ ਦਾ ਸੁਨੇਹਾ ਵੀ ਦਿੰਦੀ ਹੈ।

ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਤਨੂ ਗਰੇਵਾਲ ਨੇ ਅਹਿਮ ਭੂਮਿਕਾ ਨਿਭਾਈ ਹੈ ਜਦਕਿ ਕਰਮਜੀਤ ਅਨਮੋਲ, ਸਰਦਾਰ ਸੋਹੀ, ਮਲਕੀਤ ਰੌਣੀ , ਧੀਰਜ ਕੁਮਾਰ, ਸਾਰਾ ਗੁਰਪਾਲ, ਸੀਮਾ ਕੌਸ਼ਲ, ਰਾਜ ਧਾਲੀਵਾਲ, ਹਰਿੰਦਰ ਭੁਲੱਰ, ਰਘਵੀਰ ਬੋਲੀ ਅਤੇ ਬਾਲ ਅਦਾਕਾਰ ਗੁਰਤੇਗ ਸਿੰਘ ਆਦਿ ਨਜ਼ਰ ਆਉਣਗੇ।

ਫਿਲਮ ਸਬੰਧੀ ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿਹਾ ਕਿ ਇਹ ਫਿਲਮ ਦਰਸ਼ਕਾਂ ਨੂੰ ਨਿਸ਼ਚਿਤ ਰੂਪ ‘ਚ ਪਸੰਦ ਆਵੇਗੀ ਕਿਉਂਕਿ ਇਹ ਫ਼ਿਲਮ ਆਪਣੇ ਆਪ ਵਿੱਚ ਹੀ ਪੂਰਾ ਇੱਕ ਰੋਮਾਂਟਿਕ ਪੈਕੇਜ ਹੈ , ਜਿਸ ਵਿਚ ਰੋਮਾਂਸ, ਡਰਾਮਾ ਅਤੇ ਕਾਮੇਡੀ ਦੀ ਕੋਈ ਕਮੀ ਨਹੀਂ ਹੈ। ਫ਼ਿਲਮ ਦਾ ਸੰਗੀਤ ਬਹੁਤ ਵਧੀਆ ਹੈ। ਦਰਸ਼ਕਾਂ ਵਲੋਂ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...