Thursday, March 27, 2025
spot_img
spot_img
spot_img

GLADA ਦਾ ਚੱਲਿਆ ਪੀਲਾ ਪੰਜਾ: Ludhiana ਦੇ ਬਾਹਰੀ ਖ਼ੇਤਰ ਵਿੱਚ 3 ਅਣਅਧਿਕਾਰਤ ਕਾਲੋਨੀਆਂ ’ਤੇ ਕੀਤੀ ਕਾਰਵਾਈ

ਯੈੱਸ ਪੰਜਾਬ
ਲੁਧਿਆਣਾ, 17 ਫਰਵਰੀ, 2025

GLADA ਵੱਲੋਂ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਦੀ ਵਿੱਢੀ ਮੁਹਿੰਮ ਤਹਿਤ Ludhiana ਦੇ ਬਾਹਰਲੇ ਪਿੰਡਾਂ ਲਾਦੀਆਂ ਕਲਾਂ ਅਤੇ ਹੁਸੈਨਪੁਰਾ ਵਿੱਚ ਤਿੰਨ ਗੈਰ-ਕਾਨੂੰਨੀ ਕਲੋਨੀਆਂ ਨੂੰ ਢਹਿ-ਢੇਰੀ ਕੀਤਾ ਗਿਆ।

ਮੁੱਖ ਪ੍ਰਸ਼ਾਸਕ Harpreet Singh, IAS ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਸੰਦੀਪ ਦੀ ਅਗਵਾਈ ਵਾਲੀ ਟੀਮ ਨੇ 3 ਅਣਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦਿਆਂ ਸੜਕਾਂ, ਚਾਰਦੀਵਾਰੀ, ਰਸਤਿਆਂ, ਸਟਰੀਟ ਲਾਈਟਾਂ, ਸੀਵਰੇਜ ਦੇ ਮੈਨਹੋਲਾਂ ਅਤੇ ਇਨ੍ਹਾਂ ਥਾਵਾਂ ‘ਤੇ ਹੋਰ ਨਾਜਾਇਜ਼ ਉਸਾਰੀਆਂ ਅਤੇ ਢਾਂਚਿਆਂ ਨੂੰ ਢਹਿ-ਢੇਰੀ ਕੀਤਾ ਗਿਆ। ਇਹ

ਮੁੱਖ ਪ੍ਰਸ਼ਾਸਕ, ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਦੀ ਖਰੀਦ ਨਾ ਕਰਨ ਕਿਉਂਕਿ ਗਲਾਡਾ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਪ੍ਰਦਾਨ ਨਹੀਂ ਕਰੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ