Friday, April 26, 2024

ਵਾਹਿਗੁਰੂ

spot_img
spot_img

ਹਿੰਦ ਪਾਕਿ ਦੋਸਤੀ ਲਈ ਗਲੋਬਲ ਪੰਜਾਬੀ ਭਾਈਚਾਰਾ ਆਜ਼ਾਦੀ ਦੇ 75ਵੇਂ ਸਾਲ ਵਿੱਚ ’47 ਵੇਲੇ ਮਾਰੇ ਗਏ 10 ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਕਰੇ: ਧਾਲੀਵਾਲ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ/ ਲੁਧਿਆਣਾ, 14 ਅਗਸਤ, 2022:
ਹਿੰਦ ਪਾਕਿ ਦੋਸਤੀ ਮੰਚ ਵੱਲੋਂ ਅੱਜ ਅੰਮ੍ਰਿਤਸਰ ਸਥਿਤ ਨਾਟਸ਼ਾਲਾ ਵਿਖੇ ਕਰਵਾਏ ਸੈਮੀਨਾਰ ਮੌਕੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਹਿੰਦ ਪਾਕਿ ਦੋਸਤੀ ਤੇ ਅੰਤਰ ਰਾਸ਼ਟਰੀ ਪੰਜਾਬੀ ਭਾਈਚਾਰੇ ਨੂੰ ਸਮਰਪਿਤ ਪੁਸਤਕ ਪੰਜਾਬ ਦੇ ਖੇਤੀਬਾੜੀ,ਪਰਵਾਸੀ ਮਾਮਲੇ, ਪੰਚਾਇਤਾਂ ਤੇਂ ਪੇਂਡੂ ਵਿਕਾਸ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ, ਉੱਘੇ ਚਿੰਤਕ ਸਤਿਨਾਮ ਸਿੰਘ ਮਾਣਕ, ਸ਼ਹੀਦ ਭਗਤ ਸਿੰਘ ਦੇ ਭਣੇਵੇਂ ਪ੍ਰੋਃ ਜਗਮੋਹਨ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਡਾਃ ਸੁਖਦੇਵ ਸਿੰਘ ਸਿਰਸਾ, ਸਃ ਜਸਵੰਤ ਸਿੰਘ ਰੰਧਾਵਾ,ਕੌਮੀ ਘੱਟ ਗਿਣਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਪ੍ਰੋਃ ਬਾਵਾ ਸਿੰਘ, ਡਾਃ ਸਤਿਨਾਮ ਸਿੰਘ ਨਿੱਝਰ ਬਟਾਲਾ, ਕੌਮੀ ਕਿਸਾਨ ਆਗੂ ਡਾਃ ਦਰਸ਼ਨ ਪਾਲ,ਰਮੇਸ਼ ਯਾਦਵ, ਹਰਦੀਪ ਸਿੰਘ ਕੰਗ ਸ਼ਾਰਜਾਹ(ਯੂ ਏ ਈ) ਸੁਰਜੀਤ ਜੱਜ ਤੇ ਹੋਰ ਸਾਥੀਆਂ ਨੇ ਲੋਕ ਅਰਪਨ ਕੀਤੀ।

ਸ਼੍ਰੀ ਸਤਿਨਾਮ ਸਿੰਘ ਮਾਣਕ ਨੇ ਪੁਸਤਕ ਬਾਰੇ ਜਾਣਕਾਰੀ ਦਿੰਦਿਆ ਆਖਿਆ ਕਿ ਖ਼ੈਰ ਪੰਜਾਂ ਪਾਣੀਆਂ ਦੀ ਗੁਰਮੁਖੀ ਤੇ ਸ਼ਾਹਮੁਖੀ ਵਿੱਚ ਪ੍ਰਕਾਸ਼ਤ ਹੋ ਕੇ ਦੱਖਣੀ ਏਸ਼ੀਆ ਦੇ ਸਦੀਵੀ ਅਮਨ ਦਾ ਮਾਹੌਲ ਉਸਾਰੇਗੀ। ਹਿੰਦ ਪਾਕਿ ਦੋਸਤੀ ਮੰਚ ਦੇ ਯਤਨਾਂ ਦਾ ਹੀ ਫ਼ਲ ਹੈ ਕਿ ਗੁਰਭਜਨ ਗਿੱਲ ਅਤੇ ਹੋਰ ਸਿਰਮੌਰ ਲੇਖਕ ਇਸ ਵਿਸ਼ੇ ਤੇ ਮਹੱਤਵ ਪੂਰਨ ਲਿਖਤਾਂ ਲਿਖ ਰਹੇ ਹਨ।

ਪੰਜਾਬ ਦੇ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਿੰਦ ਪਾਕਿ ਦੋਸਤੀ ਦੀ ਸਦੀਵਤਾ ਲਈ ਗਲੋਬਲ ਪੰਜਾਬੀ ਭਾਈਚਾਰਾ ਆਜ਼ਾਦੀ ਦੇ 75ਵੇਂ ਸਾਲ ਵਿੱਚ ਸੰਤਾਲੀ ਵੇਲੇ ਮਾਰੇ ਗਏ ਦਸ ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਮਰਨ ਵਾਲੇ ਧੀਆਂ ਪੁੱਤਰ ਪੰਜਾਬੀ ਸਨ, ਹਿੰਦੂ ਸਿੱਖ, ਮੁਸਲਿਮ ਜਾਂ ਈਸਾਈ ਨਹੀਂ।

ਰਮੇਸ਼ ਯਾਦਵ ਨੇ ਮੀਡੀਆ ਨੂੰ ਗੁਰਭਜਨ ਗਿੱਲ ਦਾ ਇਸ ਮੌਕੇ ਦਿੱਤਾ ਸੁਨੇਹਾ ਸਾਂਝਾ ਕਰਦਿਆਂ ਦੱਸਿਆ ਕਿ ਸਾਨੂੰ ਸਭ ਨੂੰ 16ਅਗਸਤ ਵਾਲੇ ਦਿਨ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੰਦੇਸ਼ ਦੀ ਪਾਲਣਾ ਕਰਦਿਆਂ ਵਿੱਛੜੀਆਂ ਰੂਹਾਂ ਲਈ ਅਰਦਾਸ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖ਼ੈਰ ਪੰਜਾਂ ਪਾਣੀਆਂ ਦੀ ਕਾਵਿ ਪੁਸਤਕ ਦਾ ਇਹ ਚੌਥਾ ਐਡੀਸ਼ਨ ਹੈ ਪਰ ਇਸ ਵਿੱਚ ਹਿੰਦ ਪਾਕਿ ਰਿਸ਼ਤਿਆਂ ਬਾਰੇ ਮੇਰੀ 2022 ਤੀਕ ਲਿਖੀ ਕਵਿਤਾ ਸ਼ਾਮਿਲ ਹੈ।

ਇਸ ਪੁਸਤਕ ਬਾਰੇ ਡਾਃ ਸਤਿਨਾਮ ਸਿੰਘ ਨਿੱਝਰ ਬਟਾਲਾ ਨੇ ਕਿਹਾ ਕਿਉਹ ਇਸ ਪੁਸਤਕ ਦੀਆਂ ਪੰਜ ਸੌ ਕਾਪੀਆਂ ਪੰਜਾਬੀ ਪਿਆਰਿਆਂ, ਸੰਸਥਾਵਾਂ ਤੇ ਕਦਰਦਾਨਾਂ ਨੂੰ ਸਃ ਉੱਤਮ ਸਿੰਘ ਨਿੱਝਰ ਚੈਰੀਟੇਬਲ ਸੋਸਾਇਟੀ ਵੱਲੋਂ ਪਹੁੰਚਾਉਣਗੇ, ਜੇਕਰ ਜ਼ਰੂਰਤ ਹੋਈ ਤਾਂ ਇਹ ਗਿਣਤੀ ਵਧਾਈ ਵੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੰਡ ਵੇਲੇ ਦਸ ਲੱਖ ਵਿੱਛੜੀਆਂ ਰੂਹਾਂ ਨੂੰ ਚਿਤਵਦਿਆਂ ਇਹੀ ਕਾਮਨਾ ਕਰਨੀ ਚਾਹੀਦੀ ਹੈ ਕਿ ਦੱਖਣੀ ਏਸ਼ੀਆ ਦੇ ਮਹੱਤਵ ਪੂਰਨ ਮੁਲਕਾਂ ਭਾਰਤ ਤੇ ਪਾਕਿਸਤਾਨ ਦੇ ਬੂਹਿਉਂ ਸਦੀਵ ਕਾਲ ਲਈ ਸੇਹ ਦਾ ਤੱਕਲਾ ਪੁੱਟਿਆ ਜਾਵੇ, ਜਿਸ ਨਾਲ ਆਪਸੀ ਸਹਿਯੋਗ ਤੇ ਸਹਿਹੋਂਦ ਰਾਹੀਂ ਲੋਕਾਂ ਦੀ ਜੀਣ ਸੁਖਾਲਾ ਹੋ ਸਕੇ।

ਹਰਦੀਪ ਸਿੰਘ ਕੰਗ ਸ਼ਾਰਜਾਹ ਨੇ ਕਿਹਾ ਕਿ ਮੇਰੇ ਲਈ ਇਹ ਕਿਤਾਬ ਨਹੀਂ ਉਹ ਅੱਥਰੂ ਹਨ ਜੋ ਉਨ੍ਹਾਂ ਮੜ੍ਹੀਆਂ ਤੇ ਕਬਰਾਂ ਲਈ ਵਗੇ ਹਨ ਜੋ ਧਰਤੀ ਤੇ ਨਹੀਂ ਲੱਭਦੇ ਪਰ ਹਰ ਸੰਵੇਦਨਸ਼ੀਲ ਬੰਦੇ ਅੰਦਰ ਹੁਬਕੀਂ ਹੁਬਕੀਂ ਰੋਂਦੇ ਤੇ ਕੁਰਲਾਉਂਦੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...