Sunday, May 19, 2024

ਵਾਹਿਗੁਰੂ

spot_img
spot_img

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆਂ ਭਰ ਦੀਆਂ ਚੋਟੀ ਦੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ‘ਚ ਸ਼ੁਮਾਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 1 ਮਈ, 2024

ਦੇਸ਼ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਵਿਦਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਚੋਟੀ ਦੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ।

ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇੱਕ ਸਰਵੇਖਣ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਖਾਸ ਕਰਕੇ ਅੰਤਰਰਾਸ਼ਟਰੀ ਵਿਦਆਰਥੀਆਂ ਲਈ ਕਿਫਾਇਤੀ ਸਹੂਲਤਾਂ ਮੁਹਈਆ ਕਰਵਾਉਣ ਲਈ ਵਿਸ਼ਵ ਪੱਧਰ ‘ਤੇ 1782 ਸਥਾਨ ‘ਤੇ ਆਈ ਹੈ।

ਅੰਤਰਰਾਸ਼ਟਰੀ ਵਿਦਆਰਥੀਆਂ ਲਈ ਸਰਵੋਤਮ ਮੁੱਲ ਯੂਨੀਵਰਸਿਟੀ ਦਰਜਾਬੰਦੀ ਦੋ ਮੈਟ੍ਰਿਕਸ ‘ਤੇ ਅਧਾਰਤ ਹੈ, ਜਿਨ੍ਹਾਂ ਵਿਚ ਅਕਾਦਮਿਕ ਗੁਣਵੱਤਾ, ਵੇਟਜ਼ 75 ਫੀਸਦ, ਅਤੇ ਬਾਕੀ 25 ਫੀਸਦ ਲਈ ਸਿੱਖਿਆ ਦੀ ਲਾਗਤ ਸ਼ਾਮਿਲ ਹੈ।

ਏਜੰਸੀ ਅਨੁਸਾਰ ਵਿਸ਼ਵ ਯੂਨੀਵਰਸਿਟੀ ਰੈਂਕਿੰਗਜ਼ 2024 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਦਆਰਥੀਆਂ ਦੇ ਬਹੁਪੱਖੀ ਵਿਕਾਸ, ਵਿਭੰਨਤਾ ਅਤੇ ਵਿਦਆਰਥੀ ਭਲਾਈ ਦੇ ਠੋਸ ਸਾਕਾਰਤਾਮਕ ਆਧਾਰਾਂ ‘ਤੇ ਵਿਸ਼ਵ ਪੱਧਰ ਦੀਆਂ ਚੋਟੀ ਦੀਆਂ 27 ਫੀਸਦ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ ਅਤੇ ਇਹ ਉੱਤਰੀ ਖੇਤਰ (ਜੰਮੂ, ਕਸ਼ਮੀਰ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼) ਦੀ ਇਕੋ-ਇਕ ਬਹੁ-ਅਨੁਸ਼ਾਸਨੀ ਰਾਜ ਯੂਨੀਵਰਸਿਟੀ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਪਿਛਲੇ ਕੁੱਝ ਸਾਲਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਰੈਂਕਿੰਗ ਨੂੰ ਉੱਚਾ ਚੁੱਕਣ ਲਈ ਉੱਚ ਗੁਣਵੱਤਾ ਵਾਲੀਆਂ ਅਕਾਦਮਿਕ ਪਹਿਲਕਦਮੀਆਂ, ਫੈਕਲਟੀ ਦੀ ਉੱਚ ਪੱਧਰੀ ਖੋਜ ਅਤੇ ਵਿਦਆਰਥੀ ਅਨੁਕੂਲ ਕੈਂਪਸ ਵਰਗੇ ਪ੍ਰਮੁੱਖ ਕਾਰਕਾਂ ਨੂੰ ਸਹਾਈ ਮੰਨਿਆ ਹੈ।

ਉਚ ਪਾਏ ਦੀ ਖੋਜ ਨੇ ਸਕੋਪਸ ਵਿੱਚ ਸਿਖਰਲੇ 10 ਫੀਸਦ ਖੋਜ ਪੱਤਰਾਂ ਦੇ ਹਵਾਲੇ ਨਾਲ ਯੂਨੀਵਰਸਿਟੀ ਦਾ ਐਚ ਇੰਡੈਕਸ 64 ਤੋਂ 145 ਤੱਕ ਪਹੁੰਚ ਗਿਆ ਹੈ।

ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਵੀ ਅਤਿ-ਆਧੁਨਿਕ ਵਾਤਾਵਰਣ ਪ੍ਰਦਾਨ ਕਰਦੀ ਹੈ ਅਤੇ ਰਾਸ਼ਟਰੀ ਯੁਵਕ ਮੇਲਿਆਂ ਵਿੱਚ ਚੋਟੀ ਦੀਆਂ ਪੁਜ਼ੀਸ਼ਨਾਂ ਦੇ ਨਾਲ ਰਿਕਾਰਡ 25 ਵਾਰ ਵੱਕਾਰੀ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਜਿੱਤਣਾ ਵੀ ਇਸ ਵਿਚ ਸ਼ਾਮਿਲ ਹੈ।

ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕਿਹਾ ਕਿ ਯੂਨੀਵਰਸਿਟੀ ਪਰਿਵਾਰ ਦੇ ਸੁਹਿਰਦ ਯਤਨਾਂ ਸਦਕਾ ਯੂਨੀਵਰਸਿਟੀ ਨੇ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਉਣ ਵਾਲੇ ਸਮੇਂ ਵਿੱਚ ਆਪਣੀ ਰੈਂਕਿੰਗ ਵਿੱਚ ਹੋਰ ਵੀ ਸੁਧਾਰ ਕਰੇਗੀ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...