Wednesday, May 1, 2024

ਵਾਹਿਗੁਰੂ

spot_img
spot_img

GNDU ਦੇੇ ਲਿਟਰੇਰੀ ਕਲੱਬ ਵੱਲੋਂ ਹਾਰੂਨ ਖ਼ਾਲਿਦ ਨਾਲ ਮਿਲਣੀ ਦੌਰਾਨ ਪੁਸਤਕ ‘ਵਾਰਿਸ ਤੋਂ ਹੀਰ’ ’ਤੇ ਵਿਸ਼ੇਸ਼ ਚਰਚਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, ਅਪ੍ਰੈਲ 15, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਿਟਰੇਰੀ ਕਲੱਬ ਵੱਲੋਂ ਪ੍ਰਸਿੱਧ ਲੇਖਕ ਅਤੇ ਪੱਤਰਕਾਰ, ਹਾਰੂਨ ਖਾਲਿਦ ਨਾਲ ਪ੍ਰਸਿੱਧ ਪੰਜਾਬੀ ਲੋਕ-ਕਥਾ ਹੀਰ ਰਾਂਝੇ ਦੀ ਕਹਾਣੀ ‘ਤੇ ਉਹਨਾਂ ਦੀ ਨਵੀਂ ਪੁਸਤਕ ‘ਫਰੌਮ ਵਾਰਿਸ ਟੂ ਹੀਰ’ ‘ਤੇ ਇੱਕ ਵਿਸ਼ੇਸ਼ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।

ਸੈਸ਼ਨ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਐਮ.ਏ. ਇੰਟਰਨੈਸ਼ਨਲ ਰਿਲੇਸ਼ਨਜ਼ ਪ੍ਰੋਗਰਾਮ ਦੇ ਵਿਿਦਆਰਥੀ ਰਤਨਦੀਪ ਚੱਕਰਵਰਤੀ ਨੇ ਸ਼੍ਰੀ ਖ਼ਾਲਿਦ ਦਾ ਨਿੱਘਾ ਸੁਆਗਤ ਕਰਦਿਆਂ ਅਤੇ ਜਾਣ-ਪਛਾਣ ਕਰਾਈ।

ਸ਼੍ਰੀ ਖਾਲਿਦ ਨੇ “ਕਿੱਸਾ ਲੇਖਣੀ” ਦੀ ਧਾਰਨਾ, ਜੋ ਕਿ ਸ਼ੁੱਧ ਮੌਲਿਕਤਾ ਲਈ ਯਤਨ ਕਰਨ ਦੀ ਬਜਾਏ ਨਵੇਂ ਚਿੰਨ੍ਹਾਂ ਅਤੇ ਵਿਆਖਿਆਵਾਂ ਦੀ ਵਰਤੋਂ ਕਰਕੇ ਜਾਣੀਆਂ-ਪਛਾਣੀਆਂ ਕਹਾਣੀਆਂ ਨੂੰ ਦੁਬਾਰਾ ਦੱਸਣ ‘ਤੇ ਜ਼ੋਰ ਦਿੰਦਾ ਹੈ, ਬਾਰੇ ਚਰਚਾ ਕੀਤੀ।

ਉਨ੍ਹਾਂ ਪ੍ਰਸਿੱਧ “ਹੀਰ ਰਾਂਝਾ” ਬਿਰਤਾਂਤ ਨੂੰ ਮੁੜ ਸੁਰਜੀਤ ਕਰਨ ਦੀ ਚੁਣੌਤੀ ਨੂੰ ਸਵਿਕਾਰਦਿਆਂ ਆਪਣੀ ਰੀਟੇਲੰਿਗ ਰਾਹੀਂ ਨਵੀਂ ਸਮਾਜਿਕ ਅਤੇ ਰਾਜਨੀਤਿਕ ਸੂਝ ਪ੍ਰਦਾਨ ਕਰਨ ਦਾ ਉਦੇਸ਼ ਰੱਖਿਆ।

ਇਸ ਦੌਰਾਨ ਹੋਏ ਪ੍ਰਸ਼ਨ-ਉੱਤਰ ਸੈਸ਼ਨ ਦੌਰਾਨ ਸਾਹਿਤਕ ਕਲੱਬ ਦੇ ਵਿਿਦਆਰਥੀ ਮੈਂਬਰ ਰੀਆ ਸ਼ਰਮਾ, ਸਰਯੂ ਅਰੋੜਾ, ਵਿਿਦਆ, ਅਵਲੀਨ ਕੌਰ ਅਤੇ ਅੰਤਰਿਕਸ਼ ਅੰਬੀਆ ਨੇ ਖਾਲਿਦ ਨਾਲ ਪਿਆਰ, ਰੂਪਾਂਤਰ, ਸੰਯੁਕਤ ਵਿਰਸੇ ਅਤੇ ਸਥਾਈ ਪ੍ਰਸੰਗਿਕਤਾ ਦੇ ਵਿਿਸ਼ਆਂ ‘ਤੇ ਚਰਚਾ ਕੀਤੀ।

ਸਮਾਗਮ ਦੇ ਅੰਤ ਵਿੱਚ ਅੰਗਰੇਜ਼ੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਉੱਜਲ ਜੀਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਾਹਿਤਕ ਭਾਸ਼ਣ ਦੀ ਪਰੰਪਰਾ ਵਿੱਚ ਯੋਗਦਾਨ ਪਾਉਣ ਅਤੇ ਹੀਰ ਅਤੇ ਰਾਂਝੇ ਦੀ ਸਦੀਆਂ ਪੁਰਾਣੀ ਲੋਕ ਗਾਥਾ ਨੂੰ ਨਵੇਂ ਦ੍ਰਿਸ਼ਟੀਕੋਣ ਦੇਣ ਲਈ ਹਾਰੂਨ ਖਾਲਿਦ ਦਾ ਲਿਟਰੇਰੀ ਕਲੱਬ ਅਤੇ ਵਿਿਦਆਰਥੀਆਂ ਵੱਲੋਂ ਧੰਨਵਾਦ ਕੀਤਾ।ਸਮਾਗਮ ਦੀ ਪ੍ਰਧਾਨਗੀ ਅੰਗਰੇਜ਼ੀ ਵਿਭਾਗ ਤੋਂ ਡਾ ਸੁਮਨੀਤ ਕੌਰ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਡਾ. ਮਲਕੀਅਤ ਸਿੰਘ ਨੇ ਕੀਤੀ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...