Friday, April 19, 2024

ਵਾਹਿਗੁਰੂ

spot_img
spot_img

ਜੰਡਿਆਲਾ ਗੁਰੂ ਦੀਆਂ ਸਰਕਾਰੀ ਇਮਾਰਤਾਂ ਦੀ ਬਦਲੀ ਜਾਵੇਗੀ ਦਿੱਖ, ਠਠਿਆਰਾਂ ਬਜ਼ਾਰ ਨੂੰ ਵਿਰਾਸਤੀ ਮਾਰਗ ਵਜੋਂ ਕੀਤਾ ਜਾਵੇਗਾ ਵਿਕਸਿਤ: ਈ.ਟੀ.ਓ.

- Advertisement -

ਯੈੱਸ ਪੰਜਾਬ 
ਅੰਮ੍ਰਿਤਸਰ, 29 ਨਵੰਬਰ, 2022 –
ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਅਤੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸੀ ਨੂੰ ਸਾਡੀ ਸਰਕਾਰ ਨੇ ਅਮਲੀਜਾਮਾ ਦੇਣਾ ਸ਼ੁਰੂ ਵੀ ਕਰ ਦਿੱਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਗੁਰੂ ਹਲਕਾ ਵਿਖੇ ਜੰਡਿਆਲਾ Çਲੰਕ ਸੜ੍ਹਕ ਜੀ.ਟੀ. ਰੋਡ ਤੋਂ ਦੇਵੀਦਾਸ ਪੁਰਾ ਤੱਕ ਜਾਂਦੀ ਸੜ੍ਹਕ ਜਿਸਦੀ ਚੌੜਾਈ 10 ਫੁੱਟ ਸੀ ਨੂੰ 18 ਫੁੱਟ ਕਰਨ ਦਾ ਉਦਘਾਟਨ ਕਰਨ ਸਮੇਂ ਕੀਤਾ।

ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸੜ੍ਹਕ ਦੇ 18 ਫੁੱਟ ਚੌੜੀ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਟ੍ਰੈਫਿਕ ਸਮੱਸਿਆਵਾਂ ਤੋਂ ਵੀ ਨਿਜਾਤ ਮਿਲੇਗੀ। ਉਨਾਂ ਦੱਸਿਆ ਕਿ ਇਹ ਸੜ੍ਹਕ ਮੰਡੀ ਬੋਰਡ ਵਲੋਂ ਬਣਾਈ ਜਾਵੇਗੀ, ਜਿਸ ਤੇ 1 ਕਰੋੜ 10 ਲੱਖ ਰੁਪਏ ਖਰਚ ਆਉਣਗੇ। ਸ: ਈ.ਟੀ.ਓ. ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਤਰ੍ਹਾਂ ਦੀ ਢਿੱਲ-ਮਿਠ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿੱਥੇ ਸਮੇਂ ਅੰਦਰ ਕੰਮ ਪੂਰਾ ਕਰਨ ਦੀਆਂ ਹਦਾਇਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਦੇਵੀਦਾਸ ਪੁਰਾ ਵਿਖੇ ਭਾਰਤ ਆਵਾਸ ਯੋਜਨਾ ਤਹਿਤ ਲੋੜਵੰਦ ਵਿਅਕਤੀਆਂ ਦੇ ਬਣਨ ਵਾਲੇ ਮਕਾਨਾਂ ਦੇ ਅਧੀਨ ਇਕ ਘਰ ਦੇ ਕਮਰੇ ਦਾ ਨੀਂਹ ਪੱਥਰ ਵੀ ਰੱਖਿਆ।

ਇਸ ਉਪਰੰਤ ਬਿਜਲੀ ਮੰਤਰੀ ਵਲੋਂ ਗ੍ਰਾਮ ਪੰਚਾਇਤ ਗੁਨੋਵਾਲ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਬਣੇ ਗੁਨੋਵਾਲ ਪੰਚਾਇਤ ਗਰਾਊਂਡ ਵਿਖੇ ਜਿੰਮ ਦਾ ਉਦਘਾਟਨ ਵੀ ਕੀਤਾ। ਉਨਾਂ ਦੱਸਿਆ ਕਿ ਆਮ ਲੋਕਾਂ ਦੀ ਸੈਰ ਲਈ ਗਰਾਉਂਡ ਦੇ ਆਲੇ ਦੁਆਲੇ ਸੁੰਦਰ ਫੁਟਪਾਥ ਦਾ ਨਿਰਮਾਣ ਵੀ ਕਰਵਾਇਆ ਜਾਵੇਗਾ ਤਾਂ ਜੋ ਲੋਕ ਸਵੇਰੇ-ਸ਼ਾਮ ਦੀ ਸੈਰ ਵੀ ਕਰ ਸਕਣਗੇ। ਉਨਾਂ ਦੱਸਿਆ ਕਿ ਪੰਚਾਇਤ ਗਰਾਉਂਡ ਵਿੱਚ ਨੌਜਵਾਨਾਂ ਦੀ ਕਸਰਤ ਲਈ ਵੱਖ-ਵੱਖ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ। ਜਿਥੇ ਨੌਜਵਾਨ ਸਵੇਰੇ ਸ਼ਾਮ ਕਸਰਤ ਕਰ ਸਕਦੇ ਹਨ।

ਇਸ ਮੌਕੇ ਸ: ਹਰਵਿੰਦਰ ਸਿੰਘ, ਸ੍ਰੀ ਨਰੇਸ਼ ਭੱਟ, ਸੁਨੈਨਾ ਰੰਧਾਵਾ ਪ੍ਰਧਾਨ ਮਹਿਲਾ ਵਿੰਗ ਜੰਡਿਆਲਾ, ਸੂਬੇਦਾਰ ਸ਼ਨਾਖ ਸਿੰਘ, ਸ:ਹਰਪ੍ਰੀਤ ਸਿੰਘ ਹੈਪੀ, ਸਰਪੰਚ ਬਲਬੀਰ ਸਿੰਘ, ਸਰਪੰਚ ਲਖਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...