Tuesday, June 6, 2023

ਵਾਹਿਗੁਰੂ

spot_img
No menu items!

spot_img
spot_img

Array

ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ‘ਚ ਸ਼ੁਮਾਰ ਹੋਵੇਗਾ: ਡਾ. ਬਲਬੀਰ ਸਿੰਘ

- Advertisement -

Govt Medical College Patiala to be one of the topmost institutes of the country: Dr. Balbir Singh

ਯੈੱਸ ਪੰਜਾਬ
ਪਟਿਆਲਾ, 25 ਮਾਰਚ, 2023:
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਦੀ ਸੂਚੀ ‘ਚ ਸ਼ੁਮਾਰ ਹੋਵੇਗਾ, ਜਿਸ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਯੋਜਨਾ ‘ਤੇ ਤੇਜੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਸ਼ੇ ਦੀ ਲਤ ਦੇ ਸ਼ਿਕਾਰ ਲੋਕਾਂ ਦੇ ਮੁੜ ਵਸੇਬੇ ਲਈ ਇਕ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ ਜਿਸ ਨਾਲ ਅਜਿਹੇ ਵਿਅਕਤੀ ਜੇਲਾਂ ‘ਚ ਜਾਣ ਦੀ ਥਾਂ ਹੁਨਰਮੰਦ ਬਣਕੇ ਆਪਣੀ ਨਵੀਂ ਜਿੰਦਗੀ ਦੀ ਸ਼ੁਰੂਆਤ ਕਰਨਗੇ।

ਡਾ. ਬਲਬੀਰ ਸਿੰਘ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ ਅਤੇ ਉਨ੍ਹਾਂ ਨੇ ਮਰੀਜਾਂ, ਜਿਨ੍ਹਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ‘ਚੋਂ ਮਿਲ ਰਹੀਆਂ ਹਨ, ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆ ਜਾ ਰਹੀਆਂ ਮੈਡੀਕਲ ਸੇਵਾਵਾਂ ‘ਤੇ ਤਸੱਲੀ ਦਾ ਇਜ਼ਹਾਰ ਕੀਤਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕਰਦਿਆਂ ਮੈਡੀਕਲ ਕਾਲਜ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ‘ਚ ਸ਼ੁਮਾਰ ਕਰਨ ਲਈ ਬਣਾਈ ਯੋਜਨਾ ਨੂੰ ਅਮਲੀ ਰੂਪ ਦੇਣ ਲਈ ਉੱਚ ਪੱਧਰੀ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੈਡੀਕਲ ਸਿੱਖਿਆ ਤੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਤੇ ਵਧੀਕ ਸਕੱਤਰ ਰਾਹੁਲ ਗੁਪਤਾ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਸਾਰੇ ਸਰਕਾਰੀ ਹਸਪਤਾਲਾਂ ‘ਚ ਬਿਹਤਰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮਾਡਲ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ ਰਹੇ ਹਨ ਤੇ ਇਹ ਮਾਡਲ ਸਾਰੇ ਪੰਜਾਬ ‘ਚ ਲਾਗੂ ਹੋਣਗੇ। ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜਿੰਦਰਾ ਹਸਪਤਾਲ ਦੇ ਸਾਰੇ ਉਪਰੇਸ਼ਨ ਥਇਏਟਰ, ਨਵਜੰਮੇ ਬੱਚਿਆਂ ਲਈ ਹਸਪਤਾਲ, ਲੇਬਰ ਰੂਮ ਸਮੇਤ ਓਪੀਡੀ ਸੇਵਾਵਾਂ ਨੂੰ ਵਿਸ਼ਵ ਪੱਧਰੀ ਤੇ ਕੰਪਿਊਟਰ ਨਾਲ ਜੋੜਕੇ ਈ-ਹਸਪਤਾਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਗਵਾਚੀ ਸ਼ਾਖ ਬਹਾਲ ਕਰਨ ਅਤੇ ਇਸ ਦੀ ਐਮਰਜੈਂਸੀ ਨੂੰ ਸਭ ਤੋਂ ਬਿਹਤਰ ਐਮਰਜੈਂਸੀ ਬਣਾਉਣ ਲਈ ਡਾ. ਸੁਧੀਰ ਵਰਮਾ ਦੀ ਅਗਵਾਈ ਹੇਠ ਗਠਿਤ 9 ਮੈਂਬਰੀ ਉੱਚ ਪੱਧਰੀ ਕਮੇਟੀ ਦੀ ਨਿਗਰਾਨੀ ਹੇਠ ਐਮਰਜੈਂਸੀ ਦੇ ਨਵੀਨੀਕਰਨ ਦਾ ਕੰਮ ਬਹੁਤ ਤੇਜੀ ਨਾਲ ਚੱਲ ਰਿਹਾ ਹੈ ਤੇ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਉਦਘਾਟਨ ਕਰਨਗੇ।

ਉਨ੍ਹਾਂ ਦੱਸਿਆ ਕਿ ਪਹਿਲਾਂ ਇੱਥੇ 14 ਆਈ.ਸੀ.ਯੂ. ਬੈਡ ਹੀ ਸਨ ਪਰ ਹੁਣ 17 ਹੋਰ ਅਜਿਹੇ ਜਿੰਦਗੀ ਬਚਾਉਣ ਵਾਲੇ ਬੈਡ ਨਵੇਂ ਲਗਾਏ ਗਏ ਹਨ ਤਾਂ ਕਿ ਮਰੀਜਾਂ ਨੂੰ ਵੈਂਟੀਲੇਟਰ ਬੈਡ ਮਿਲ ਸਕਣ, ਇਸ ਤਰ੍ਹਾਂ 100 ਬਿਸਤਰਿਆਂ ਵਾਲੀ ਨਵੀਂ ਐਮਰਜੈਂਸੀ ਬਣ ਗਈ ਹੈ।

ਮੈਡੀਕਪ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ‘ਚ ਖੋਜ ਦਾ ਕੰਮ ਹੋਣਾ ਚਾਹੀਦਾ ਹੈ ਤਾਂ ਕਿ ਲੋਕ ਬਿਮਾਰੀਆਂ ਦੇ ਸ਼ਿਕਾਰ ਕਿਉਂ ਹੋ ਰਹੇ ਹਨ ਦਾ ਪਤਾ ਲਗਾ ਕੇ ਸੂਬੇ ਨੂੰ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਰਾਜਿੰਦਰਾ ਹਸਪਤਾਲ ‘ਚ ਲੋੜੀਂਦੀਆਂ ਦਵਾਈਆਂ, ਮਸ਼ੀਨਾਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਅਤੇ ਡਾਕਟਰਾਂ ਦੀ ਸੁਰੱਖਿਆ ਆਦਿ ਬਾਰੇ ਵੀ ਚਰਚਾ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ।

ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੈਡੀਕਲ ਸਿੱਖਿਆ ਤੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਤੇ ਵਧੀਕ ਸਕੱਤਰ ਰਾਹੁਲ ਗੁਪਤਾ, ਸਦਭਾਵਨਾ ਹਸਪਤਾਲ ਦੇ ਡਾ. ਸੁਧੀਰ ਵਰਮਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਕਰਨਲ ਜੇ.ਵੀ. ਸਿੰਘ, ਡਾ. ਜਤਿੰਦਰ ਕਾਂਸਲ, ਪਟਿਆਲਾ ਹੈਲਥ ਫਾਊਂਡੇਸ਼ਨ ਤੋਂ ਡਾ. ਬੀ.ਐਸ. ਸੋਹਲ, ਕਰਨਲ ਕਰਮਿੰਦਰ ਸਿੰਘ, ਜਗਤਾਰ ਸਿੰਘ ਜੱਗੀ ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਡਾ. ਅਮਨਦੀਪ ਸਿੰਘ ਬਖ਼ਸ਼ੀ, ਡਾ. ਰਾਜਾ ਪਰਮਜੀਤ ਸਿੰਘ, ਡਾ. ਸੌਰਵ ਕੁਮਾਰ ਤੋਂ ਇਲਾਵਾ ਲੋਕ ਨਿਰਮਾਣ, ਜਨ ਸਿਹਤ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਮਨੋਰੰਜਨ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ...

ਅਮਨ ਅਰੋੜਾ ਵੱਲੋਂ ਸਟੇਟ CBG ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਯੈੱਸ ਪੰਜਾਬ ਚੰਡੀਗੜ੍ਹ, 28 ਮਾਰਚ, 2023: ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ...

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

ਯੈੱਸ ਪੰਜਾਬ ਚੰਡੀਗੜ੍ਹ, 28 ਮਾਰਚ, 2023: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ...
spot_img
spot_img

ਸੋਸ਼ਲ ਮੀਡੀਆ

115,693FansLike
51,854FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!