Saturday, December 9, 2023

ਵਾਹਿਗੁਰੂ

spot_img

ਪੰਜਾਬ ਸਰਕਾਰ ਵੱਲੋਂ NMDFC ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ

- Advertisement -

ਪਿੱਛਲੀਆਂ ਸਰਕਾਰਾਂ ਵੱਲੋਂ ਦੇਣਦਾਰੀਆਂ ਕਲੀਅਰ ਕਰਨ ਬਾਰੇ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ

ਯੈੱਸ ਪੰਜਾਬ
ਚੰਡੀਗੜ੍ਹ, 30 ਸਤੰਬਰ, 2023:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਵਿੱਚ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸਵੈ-ਰੋਜ਼ਗਾਰ ਸਕੀਮਾਂ ਲਈ ਘੱਟ ਵਿਆਜ਼ ਦਰਾਂ ‘ਤੇ ਕਰਜ਼ੇ ਉਪਲੱਬਧ ਕਰਵਾਏ ਜਾਂਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਵੈ-ਰੋਜ਼ਗਾਰ ਸਕੀਮ ਸਾਲ 2017 ਤੋਂ ਨੈਸ਼ਨਲ ਕਾਰਪੋਰੇਸ਼ਨ (ਐਨ.ਐਮ.ਡੀ.ਐਫ.ਸੀ) ਦੀਆਂ ਦੇਣਦਾਰੀਆਂ ਵੱਧਣ ਕਰਕੇ ਉਨ੍ਹਾਂ ਵੱਲੋਂ ਸਾਲ 2017-18 ਤੋਂ ਬਾਅਦ ਟਰਮ ਲੋਨ ਦੀ ਕੋਈ ਵੀ ਰਾਸ਼ੀ ਰਲੀਜ ਨਹੀਂ ਕੀਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਗਿਆ ਕਿ 2017 ਤੋਂ ਬਾਅਦ ਦੇਣਦਾਰੀਆਂ ਨੂੰ ਕਲੀਅਰ ਕਰਨ ਲਈ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ। ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਦੇ ਬਜਟ ਵਿੱਚ 25 ਕਰੋੜ੍ਹ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਹ ਰਾਸ਼ੀ ਰਲੀਜ ਕਰਨ ਲਈ ਪੰਜਾਬ ਸਰਕਾਰ ਵੱਲੋਂ 29 ਸਤੰਬਰ 2023 ਨੂੰ ਸੈਂਕਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਇਸ ਨਾਲ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੋਜਗਾਰ ਸ਼ੁਰੂ ਕਰਨ ਲਈ ਵੱਖ-ਵੱਖ ਧੰਦਿਆਂ ਜਿਵੇਂ ਕਿ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸ਼ਹਿਦ ਦੀਆਂ ਮੱਖੀਆਂ ਪਾਲਨ, ਬਿਊਟੀ ਪਾਰਲਰ, ਟੇਲਰਿੰਗ, ਜਨਰਲ ਸਟੋਰ, ਇਲੈਕਟਰੀਕਲ ਸੇਲ ਅਤੇ ਰਿਪੇਅਰ ਆਦਿ ਅਧੀਨ 5 ਲੱਖ ਰੁਪਏ ਤੱਕ ਦੇ ਕਰਜੇ 6-8 ਪ੍ਰਤੀਸ਼ਤ ਸਾਲਾਨਾ ਵਿਆਜ ਦੀ ਦਰ ‘ਤੇ ਮੁਹੱਈਆ ਕਰਵਾਏ ਜਾਣਗੇ।

ਇਸ ਤੋਂ ਇਲਾਵਾ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰਫੈਸ਼ਨਲ/ਟੈਕਨੀਕਲ ਐਜੂਕੇਸ਼ਨ, ਗ੍ਰੈਜੂਏਸ਼ਨ ਅਤੇ ਇਸ ਤੋਂ ਅੱਗੇ ਦੀ ਪੜ੍ਹਾਈ ਕਰਨ ਲਈ ਐਜੂਕੇਸ਼ਨ ਲੋਨ ਸਕੀਮ ਤਹਿਤ ਭਾਰਤ ਵਿੱਚ ਪੜ੍ਹਾਈ ਕਰਨ ਲਈ 20.00 ਲੱਖ ਰੁਪਏ ਤੱਕ ਅਤੇ ਵਿਦੇਸ਼ ਵਿੱਚ ਪੜ੍ਹਾਈ ਕਰਨ ਲਈ 30.00 ਲੱਖ ਰੁਪਏ ਤੱਕ ਦੇ ਕਰਜ਼ੇ 3-8% ਸਾਲਾਨਾ ਵਿਆਜ਼ ਦੀ ਦਰ ਤੇ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਬੈਕਫਿੰਕੋ ਐਨ.ਐਮ.ਡੀ.ਐਫ.ਸੀ ਦੇ ਸਹਿਯੋਗ ਨਾਲ ਪੰਜਾਬ ਰਾਜ ਵਿੱਚ ਘੱਟ ਗਿਣਤੀ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਦਾ ਲਾਭ ਘੱਟ ਗਿਣਤੀ ਵਰਗ ਦੇ ਵੱਧ ਤੋਂ ਵੱਧ ਵਿਅਕਤੀਆਂ ਨੂੰ ਦੇਣ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਡੱਟ ਕੇ ਮੇਘਾਲਿਆ ਦੇ 500 ਸਿੱਖ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰੇਗੀ: ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 8 ਦਸੰਬਰ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੇ ਇਕ ਉਚ ਪੱਧਰੀ ਵਫਦ ਵੱਲੋਂ ਮੇਘਾਲਿਆ ਵਿਚ 500...

ਸਿੱਖ ਫੈਡਰੇਸ਼ਨਾਂ ਵੱਲੋਂ ‘ਬੰਦੀ ਸਿੰਘਾਂ’ ਦੀ ਰਿਹਾਈ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ: ਪੀਰ ਮੁਹੰਮਦ

ਯੈੱਸ ਪੰਜਾਬ ਅੰਮ੍ਰਿਤਸਰ, 8 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੀ ਅੰਮ੍ਰਿਤਸਰ ਫ਼ੇਰੀ ਦੌਰਾਨ ‘ਬੰਦੀ ਸਿੰਘਾਂ’ ਦੇ ਕੇਸਾਂ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,717FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...