Monday, March 4, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਸੰਯੁਕਤ ਮੋਰਚੇ ਦੇ ਆਗੂਆਂ ਤੇ ਹਮਲੇ ਤੁਰੰਤ ਬੰਦ ਕਰੇ ਸਰਕਾਰ: ਬੁਰਜਗਿੱਲ, ਜਗਮੋਹਨ ਸਿੰਘ ਪਟਿਆਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਦਸੰਬਰ, 2023 (ਦਲਜੀਤ ਕੌਰ)
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਪ੍ਰੈੱਸ ਨੂੰ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਯੁਕਤ ਮੋਰਚੇ ਦੇ ਸੀਨੀਅਰ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਯੁੱਧਵੀਰ ਸਿੰਘ ਸਹਿਰਾਵਤ ਨੂੰ ਦਿੱਲੀ ਏਅਰਪੋਰਟ ਤੋਂ ਗਿਰਫ਼ਤਾਰ ਕਰ ਲਿਆ ਸੀ ਜੋ ਕੀ ਕੋਲੰਬੀਆ ਜਾ ਰਹੇ ਵਫਦ ਨਾਲ ਇੱਥੇ ਪੁੱਜੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਦਿੱਲੀ ਦੀਆ ਹੱਦਾਂ ਤੇ 13 ਮਹੀਨੇ ਚੱਲੇ ਕਿਸਾਨੀ ਅੰਦੋਲਨ ਨਾਲ ਸੰਬਧਤ ਐੱਫਆਈਆਰ ਦਰਜ ਕੀਤੀ ਗਈ ਸੀ, ਜਿਸ ਅਧਾਰ ਤੇ ਉਹਨਾਂ ਨੂੰ ਗਿਰਫ਼ਤਾਰ ਕੀਤਾ ਗਿਆ ਸੀ ਪਰ ਬਾਅਦ ਵਿੱਚ ਕਿਸਾਨੀ ਲਹਿਰ ਦੇ ਦਬਾਅ ਕਾਰਨ ਰਿਹਾਅ ਕਰ ਦਿੱਤਾ ਗਿਆ। ਸ਼੍ਰੀ ਗਿੱਲ ਨੇ ਸਰਕਾਰ ਦੀ ਇਸ ਘਿਨਾਉਣੀ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਇਸੇ ਤਰ੍ਹਾਂ ਹੀ ਕਿਸਾਨੀ ਅੰਦੋਲਣ ਦਾ ਵਿਸ਼ਵ ਪੱਧਰ ਤੇ ਪ੍ਰਚਾਰ ਕਰਨ ਵਾਲੇ ਅਧਾਰੇ ਨਿਊਜ਼ ਕਲਿੱਕ ਦੇ ਮਾਲਕ ਤੇ ਹੋਰ ਪੱਤਰਕਾਰਾਂ ਤੇ ਪੁਲੀਸ ਮੁਕੱਦਮੇ ਦਰਜ਼ ਕਰ ਜੇਲਾਂ ਵਿੱਚ ਡੱਕਣਾ ਇਹ ਮੋਦੀ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ।

ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸਰਕਾਰ ਦੀਆਂ ਇਹਨਾਂ ਹੋਸ਼ੀਆਂ ਕਾਰਵਾਈਆਂ ਦਾ ਕਦੇ ਵੀ ਦਬਾਅ ਨਹੀਂ ਮੰਨੇਗਾ। ਇਸ ਸਮੇਂ ਦੋਵੇਂ ਕਿਸਾਨ ਆਗੂਆਂ ਨੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਵੱਲੋ ਕਿਸਾਨ ਔਰਤਾਂ ਤੇ ਤੰਜਕਸਵਾ ਬਿਆਨ ਦੇਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤਾ ਅਤੇ ਕਿਹਾ ਕਿ ਦੇਸ਼ ਦੀ ਵੰਡ ਸਮੇਂ ਅਨਾਜ ਦੇ ਸੰਕਟ ਨਾਲ ਜੂਝ ਰਹੇ ਦੇਸ਼ ਨੂੰ ਅਨਾਜ ਪੱਖੋਂ ਆਪਣੇ ਪੈਰਾਂ ਸਿਰ ਕਰਨ ਵਿੱਚ ਜਿੰਨਾਂ ਕਿਸਾਨਾਂ ਦਾ ਯੋਗਦਾਨ ਹੈ ਓਨਾਂ ਹੀ ਕਿਸਾਨ ਬੀਬੀਆਂ ਦਾ ਯੋਗਦਾਨ ਹੈ ਪਰ ਖੇਤੀਬਾੜੀ ਮੰਤਰੀ ਦਾ ਇਸ ਕਿਸਮ ਦਾ ਘਟੀਆ ਬਿਆਨ ਦੇਣਾ ਦਰਸਾਉਂਦਾ ਹੈ ਕੀ ਭਾਜਪਾ ਕਿਸ ਕਿਸਮ ਦੀ ਘਟੀਆ ਸੋਚ ਵਾਲੇ ਲੀਡਰ ਅੱਗੇ ਲੈਕੇ ਆਉਂਦੀ ਹੈ।

ਆਗੂਆਂ ਨੇ ਪੰਜਾਬ ਸਰਕਾਰ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕੀ ਅਗਰ ਸਰਕਾਰ ਗੰਨੇ ਦੇ ਭਾਅ ਲਈ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕਿਸਾਨ ਆਗੂਆਂ ਤੇ ਕੋਈ ਤੱਸਦਦ ਢਾਉਂਦੀ ਹੈ ਤਾਂ ਸੰਯੁਕਤ ਕਿਸਾਨ ਮੋਰਚਾ ਇਸਦਾ ਮੂੰਹ ਤੋੜ ਜਵਾਬ ਦੇਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,398FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...