ਯੈੱਸ ਪੰਜਾਬ
ਚੰਡੀਗੜ੍ਹ, ਨਵੰਬਰ 27, 2024:
ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਹੱਲ ਅਤੇ ਇਨ੍ਹਾਂ ਦੋਵੇਂ ਖੇਤਰਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ Punjab ਦੇ ਰਾਜਪਾਲ ਅਤੇ UT Chandigarh ਦੇ ਪ੍ਰਸ਼ਾਸਕ ਸ੍ਰੀ Gulab Chand Kataria ਵੱਲੋਂ ਹਾਲ ਹੀ ਵਿੱਚ ਨਵੀਂ ਦਿੱਲੀ ਦਾ ਦੋ ਦਿਨਾਂ ਦੌਰਾ ਕੀਤਾ ਗਿਆ।
ਇਸ ਫੇਰੀ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰੀ ਮੁੱਦਿਆਂ ਦਾ ਮਿਲ ਕੇ ਹੱਲ ਲੱਭਣ ਦੇ ਉਦੇਸ਼ ਨਾਲ ਕਈ ਪ੍ਰਮੁੱਖ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰ-ਚਰਚਾ ਕੀਤੀ।
ਇਸ ਦੌਰਾਨ ਸ੍ਰੀ ਕਟਾਰੀਆ ਨੇ ਕੇਂਦਰੀ ਮੰਤਰੀ ਮੰਡਲ ਦੀਆਂ ਅਹਿਮ ਸ਼ਖਸੀਅਤਾਂ, ਜਿਨ੍ਹਾਂ ਵਿੱਚ ਸ੍ਰੀਮਤੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ, ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਸ੍ਰੀ ਨਿਤਿਨ ਗਡਕਰੀ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਜਗਤ ਪ੍ਰਕਾਸ਼ ਨੱਢਾ, ਰਸਾਇਣ ਅਤੇ ਖਾਦ ਮੰਤਰੀ, ਸ੍ਰੀ ਮਨੋਹਰ ਲਾਲ ਖੱਟਰ, ਰੇਲ, ਸੂਚਨਾ ਅਤੇ ਪ੍ਰਸਾਰਣ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ, ਬਿਜਲੀ ਤੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲੇ ਮੰਤਰੀ, ਡਾ. ਵੀਰੇਂਦਰ ਕੁਮਾਰ, ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ, ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ, ਸ੍ਰੀ ਮਨਸੁਖ ਮਾਂਡਵੀਆ, ਕਿਰਤ ਅਤੇ ਰੋਜ਼ਗਾਰ ਮੰਤਰੀ ਸ੍ਰੀ ਗੋਵਿੰਦ ਮੋਹਨ, ਗ੍ਰਹਿ ਸਕੱਤਰ ਭਾਰਤ ਸਰਕਾਰ ਸ਼ਾਮਲ ਹਨ, ਨਾਲ ਮੁਲਕਾਤ ਕੀਤੀ।
ਇਹ ਮੀਟਿੰਗਾਂ ਪੰਜਾਬ ਅਤੇ ਚੰਡੀਗੜ੍ਹ ਨਾਲ ਸਬੰਧਤ ਵਿਆਪਕ ਮੁੱਦਿਆਂ ਦੇ ਹੱਲ ਲਈ ਵਧੇਰੇ ਮਹੱਤਵਪੂਰਨ ਸਨ।
ਇਹ ਚਰਚਾ ਮੁੱਖ ਤੌਰ ‘ਤੇ ਗੰਭੀਰ ਮੁੱਦਿਆਂ ਜਿਵੇਂ ਕਿ ਬੁਨਿਆਦੀ ਢਾਂਚੇ ਦਾ ਵਿਕਾਸ, ਸਰਹੱਦੀ ਮੁੱਦਿਆਂ, ਸਰੋਤਾਂ ਦੀ ਵੰਡ, ਸੈਰ-ਸਪਾਟਾ ਪ੍ਰੋਤਸਾਹਨ, ਕਿਰਤ ਭਲਾਈ ਪਹਿਲਕਦਮੀਆਂ ਅਤੇ ਸਹਿਯੋਗ ਵਧਾਉਣ ‘ਤੇ ਕੇਂਦਰਿਤ ਸੀ।
ਸ੍ਰੀ ਕਟਾਰੀਆ ਨੇ ਖਿੱਤੇ ਵਿੱਚ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਨੈਟਵਰਕ ਦੇ ਆਧੁਨਿਕੀਕਰਨ ਅਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਦੀ ਤੁਰੰਤ ਲੋੜ ‘ਤੇ ਜ਼ੋਰ ਦਿੱਤਾ।
ਰਾਜਪਾਲ ਨੇ ਇਹ ਯਕੀਨੀ ਕਿ ਪੰਜਾਬ ਅਤੇ ਚੰਡੀਗੜ੍ਹ ਨੂੰ ਆਪਣੀਆਂ ਵਿਕਾਸ ਪਹਿਲਕਦਮੀਆਂ ਲਈ ਲੋੜੀਂਦਾ ਸਮਰਥਨ ਮਿਲੇ, ਭਾਰਤ ਸਰਕਾਰ ਨਾਲ ਨੇੜਿਓਂ ਕੰਮ ਕਰਨ ਦੀ ਦ੍ਰਿੜ ਵਚਨਬੱਧਤਾ ਜ਼ਾਹਰ ਕੀਤੀ।
ਕੇਂਦਰੀ ਅਥਾਰਟੀਆਂ ਨਾਲ ਗੱਲਬਾਤ ਨੂੰ ਉਤਸ਼ਾਹਿਤ ਕਰਨ ਲਈ ਰਾਜਪਾਲ ਦੀ ਦ੍ਰਿੜ ਵਚਨਬੱਧਤਾ, ਚੰਗੇ ਪ੍ਰਸ਼ਾਸਨ, ਜਿੱਥੇ ਨਾਗਰਿਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ, ਪ੍ਰਤੀ ਸਰਗਰਮ ਪਹੁੰਚ ਨੂੰ ਦਰਸਾਉਂਦੀ ਹੈ।