ਯੈੱਸ ਪੰਜਾਬ
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ, 2025
ਮੁੱਖ ਮੰਤਰੀ ਸ. Bhagwant Singh Mann ਦੀ ਅਗਵਾਈ ਹੇਠ Punjab Government ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ Gurdaspur Police ਤੇ BSF ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ BSF ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਰਿਕਵਰ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ SSP Gurdaspur Sri Aditya,IPS ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਬੀ.ਐੱਸ.ਐੱਫ ਦੇ ਨਾਲ ਮਿਲ ਕੇ ਖੁਫੀਆ ਜਾਣਕਾਰੀ ਦੇ ਅਧਾਰ `ਤੇ ਸਾਂਝੇ ਓਪਰੇਸ਼ਨ ਦੌਰਾਨ ਦੋਰਾਂਗਲਾ ਖੇਤਰ ਵਿਚੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਦੋਰਾਂਗਲਾ ਵਿੱਚ ਇਸ ਸਬੰਧੀ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਨਸ਼ਾ ਤਸਕਰਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਹੋਰ ਸੁਰੱਖਿਆ ਏਜੰਸੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਹੀਲੇ ਫ਼ਤਹਿ ਕੀਤਾ ਜਾਵੇਗਾ। ਐੱਸ.ਐੱਸ.ਪੀ. ਗੁਰਦਾਸਪੁਰ ਨੇ ਇਸ ਸਫਲ ਓਪਰੇਸ਼ਨ ਲਈ ਪੰਜਾਬ ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸ਼ਾਬਾਸ਼ੀ ਦਿੱਤੀ ਹੈ।