Wednesday, May 1, 2024

ਵਾਹਿਗੁਰੂ

spot_img
spot_img

ਹਰਿਆਣਾ ਕਮੇਟੀ ਚੋਣਾਂ ਤੋਂ ਪਹਿਲਾਂ ਗੈਰ-ਸਿੱਖਾਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨ ਦੀ ਕਾਰਵਾਈ ਮੁਕੰਮਲ ਕਰੇ ਗੁਰਦੁਆਰਾ ਚੋਣ ਕਮਿਸ਼ਨਰ: ਸ਼੍ਰੋਮਣੀ ਕਮੇਟੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 8 ਫਰਵਰੀ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਸੂਚੀਆਂ ਵਿਚ ਗੈਰ ਸਿੱਖਾਂ ਸਮੇਤ ਕਈ ਬੇਨਿਯਮੀਆਂ ਹਨ ਤੇ ਵੋਟਰ ਸੂਚੀਆਂ ਵਿਚ ਵੋਟਰਾਂ ਦੀਆਂ ਤਸਵੀਰਾਂ ਵੀ ਨਹੀਂ ਹਨ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਪ੍ਰੋਗਰਾਮ ਸਿਆਸੀ ਪਾਰਟੀਆਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਹੀ ਜਾਰੀ ਕਰ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਕਰਨ ਤੇ ਉਹਨਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਕੋਈ ਵਿਵਸਥਾ ਨਹੀਂ ਕੀਤੀ ਗਈ ਤੇ ਅਜਿਹਾ ਜਾਪਦਾ ਹੈ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਰਜਿਸਟਰੇਸ਼ਨ ਤੋਂ ਰੋਕਣ ਦਾ ਯਤਨ ਹੋ ਰਿਹਾ ਹੈ ਤੇ ਇਸਨੂੰ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਵੋਟਰ ਸੂਚੀਆਂ ਨੂੰ ਵੇਖਣ ’ਤੇ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਅਯੋਗ ਵੋਟਰਾਂ ਨੂੰ ਗੁਰਦੁਆਰਾ ਚੋਣਾਂ ਵਾਸਤੇ ਯੋਗ ਬਣਾ ਦਿੱਤਾ ਗਿਆ ਹੈ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਗੈਰ ਸਿੱਖ ਨਾਂ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਦੀਆਂ ਤਸਵੀਰਾਂ ਵੀ ਵੋਟਰ ਸੂਚੀਆਂ ਵਿਚ ਸ਼ਾਮਲ ਨਹੀ਼ ਹਨ ਜਿਸ ਨਾਲ ਸਹੀ ਵੋਟਰਾਂ ਦੀ ਪਛਾਣ ਮੁਸ਼ਕਿਲ ਹੋ ਜਾਵੇਗੀ ਤੇ ਇਸ ਨਾਲ ਘਪਲੇਬਾਜ਼ੀਆਂ ਹੋਣਗੀਆਂ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਚੋਣਾਂ ਵਾਸਤੇ ਵੋਟਰਾਂ ਲਈ ਵੋਟਾਂ ਪਾਉਣ ਵਾਸਤੇ ਸਾਰੇ ਸੂਬੇ ਵਿਚ ਸਿਰਫ 390 ਬੂਥ ਬਣਾਏ ਗਏ ਹਨ। ਇਸਦਾ ਮਤਲਬ ਹੈ ਕਿ ਹਰ ਵੀਹ ਪਿੰਡਾਂ ਪਿੱਛੇ ਇਕ ਬੂਥ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪੁਨਰਗਠਨ ਖਿਲਾਫ ਮਹਾਰਾਸ਼ਟਰ ਦੇ ਮੁੱਖ ਮੰਤਰੀ ਕੋਲ ਰੋਸ ਦਰਜ ਕਰਵਾਇਆ ਹੈ।

ਉਹਨਾਂ ਕਿਹਾ ਕਿ ਬੋਰਡ ਵਿਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਦੋ ਤੋਂ ਵਧਾ ਕੇ 12 ਕਰ ਦਿੱਤੀ ਗਈ ਹੈ ਜਦੋਂ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਬੋਰਡ ’ਤੇ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ ਜਿਸਦੀ ਸਮੁੱਚੀ ਸਿੱਖ ਸੰਗਤ ਨੇ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਕਰਦਿਆਂ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।

ਇਸ ਦੌਰਾਨ ਪ੍ਰੈਸ ਕਾਨਫਰੰਸ ਵਿਚ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਕਿਸੇ ਸਰਕਾਰ ਦਾ ਦਖਲ ਨਹੀਂ ਹੋਣਾ ਚਾਹੀਦਾ ਤੇ ਸਿੱਖਾਂ ਨੂੰ ਸਮੇਂ ਦੀ ਕਸਵੱਟੀ ’ਤੇ ਪਰਖੇ ਅਨੁਸਾਰ ਆਪਣੇ ਗੁਰਧਾਮਾਂ ਦਾ ਪ੍ਰਬੰਧ ਆਪ ਸੰਭਾਲਣ ਦੇਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਹਰਿਆਣਾ ਵਿਚ ਗੁਰਦੁਆਰਾ ਚੋਣਾਂ ਲਈ ਪ੍ਰਕਿਰਿਆ ਸਿੱਖ ਸੰਗਤ ਵੱਲੋਂ ਚੁੱਕੇ ਸਾਰੇ ਇਤਰਾਜ਼ ਵਿਚਾਰਨ ਤੇ ਦੂਰ ਕਰਨ ਮਗਰੋਂ ਹੀ ਸ਼ੁਰੂ ਹੋਣੀ ਚਾਹੀਦੀ ਹੈ ਤੇ ਉਹਨਾਂ ਨੇ ਮਹਾਰਾਸ਼ਟਰ ਕੈਬਨਿਟ ਨੂੰ ਵੀ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪੁਨਰਗਠਨ ਦਾ ਫੈਸਲਾ ਵਾਪਸ ਲੈਣ ਦੀ ਵੀ ਅਪੀਲ ਕੀਤੀ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਤੇ ਸਰਦਾਰ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...