Friday, April 19, 2024

ਵਾਹਿਗੁਰੂ

spot_img
spot_img

Gurlal Bhalwan Murder: Delhi Police ਵੱਲੋਂ ਫ਼ੜੇ ਗਏ 3 ਦੋਸ਼ੀਆਂ ਨੂੰ ਲੈ ਕੇ Faridkot ਪੁੱਜੀ ਪੁਲਿਸ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 3 ਮਾਰਚ, 2021:
ਫ਼ਰੀਦਕੋਟ ਦੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਭਲਵਾਨ ਨੂੂੰ ਚਿੱਟੇ ਦਿਨੀਂ ਗੋਲੀਆਂ ਮਾਰ ਕੇ ਸ਼ਹਿਰ ਦੇ ਗਹਿਮਾ ਗਹਿਮੀ ਵਾਲੇ ਚੌਂਕ ਦੇ ਐਨ ਵਿਚਕਾਰ ਕਤਲ ਕਰ ਦਿੱਤੇ ਜਾਣ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਫ਼ੜੇ ਗਏ 3 ਦੋਸ਼ੀਆਂ ਨੂੰ ਲੈ ਕੇ ਭਾਰੀ ਸੁਰੱਖ਼ਿਆ ਹੇਠ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੀ ਇਕ ਟੀਮ ਬੁੱਧਵਾਰ ਨੂੰ ਫ਼ਰੀਦਕੋਟ ਪੁੱਜੀ।

ਇਸ ਗੱਲ ਦੀ ਪੁਸ਼ਟੀ ਥਾਣਾ ਸਿਟੀ ਫ਼ਰੀਦਕੋਟ ਦੇ ਐਸ.ਐਚ.ਉ. ਗੁਰਵਿੰਦਰ ਸਿੰਘ ਭੁੱਲਰ ਨੇ ਕੀਤੀ ਹੈ। ਦਿੱਲੀ ਪੁਲਿਸ ਦੀ ਇਕ ਬੱਸ ਅਤੇ ਕਈ ਹੋਰ ਵਾਹਨਾਂ ਵਿੱਚ ਸਵਾਰ ਪੁਲਿਸ ਟੀਮ ਇਨ੍ਹਾਂ ਦੋਸ਼ੀਆਂ ਨੂੰ ਲੈ ਕੇ ਥਾਣਾ ਸਿਟੀ ਪੁੱਜੀ ਜਿੱਥੇ ਭਾਰੀ ਗਿਣਤੀ ਵਿੱਚ ਸੁਰੱਖ਼ਿਆ ਕਰਮੀ ਤਾਇਨਾਤ ਹਨ।

ਪਤਾ ਲੱਗਾ ਹੈ ਕਿ ਅੱਜ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਫ਼ਰੀਦਕੋਟ ਪੁਲਿਸ ਨੇ ਇਨ੍ਹਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਪੰਜਾਬ ਲਿਆਉਣ ਲਈ ਇਕ ਟੀਮ ਭੇਜੀ ਹੋਈ ਸੀ ਜੋ ਅੱਜ ਸਵੇਰੇ ਹੀ ਇਨ੍ਹਾਂ ਨੂੰ ਲੈ ਕੇ ਫ਼ਰੀਦਕੋਟ ਪੁੱਜ ਗਈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਨਾਲ ਸੰਬੰਧਤ ਦੱਸੇ ਜਾਂਦੇ ਇਨ੍ਹਾਂ ਤਿੰਨਾਂ ਦੀ ਪਛਾਣ ਸੁਖ਼ਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਸੌਰਵ ਕੁਮਾਰ ਵਜੋਂ ਹੋਈ ਹੈ। ਪੰਜਾਬ ਪੁਲਿਸ ਨੇ ਇਨ੍ਹਾਂ ਬਾਰੇ ਜਾਣਕਾਰੀ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੀ ਕੀਤੀ ਸੀ ਜਿਸ ਮਗਰੋਂ ਇਨ੍ਹਾਂ ਦੀ ਦਿੱਲੀ ਵਿੱਚ ਉੱਤਰ ਪਦੇਸ਼ ਨੇੜਿਉਂ ਗ੍ਰਿਫ਼ਤਾਰੀ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਸੀ।

ਯਾਦ ਰਹੇ ਕਿ ਗੁਰਲਾਲ ਭਲਵਾਨ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਗਰੁੱਪ ਦੇ ਫ਼ੇਸਬੁੱਕ ਪੇਜ ’ਤੇ ਇਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਇਹ ਦਾਅਵਾ ਕੀਤਾ ਗਿਆ ਸੀ ਕਿ ਇਹ ਕਤਲ ਵਿਦਿਆਰਥੀ ਆਗੂ ਗੁਰਲਾਲ ਬਰਾੜ ਦੀ ਅਕਤੂੁਬਰ 2020 ਵਿੱਚ ਚੰਡੀਗੜ੍ਹ ਵਿਖ਼ੇ ਹੋਈ ਹੱਤਿਆ ਦਾ ਬਦਲਾ ਲੈਣ ਲਈ ਕੀਤਾ ਗਿਆ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਉਕਤ ਦਾਅਵੇ ਨੂੰ ਗ਼ਲਤ ਕਰਾਰ ਦਿੰਦਿਆਂ ਦਵਿੰਦਰ ਬੰਬੀਹਾ ਗਰੁੱਪ ਨੇ ਇਕ ਪੋਸਟ ਪਾ ਕੇ ਕਿਹਾ ਸੀ ਕਿ ਗੁਰਲਾਲ ਭਲਵਾਨ ਦਾ ਗੁਰਲਾਲ ਬਰਾੜ ਦੇ ਕਤਲ ਨਾਲ ਕੋਈ ਸੰਬੰਧ ਨਹੀਂ ਸੀ ਅਤੇ ਇਸ ਕਤਲ ਦਾ ਹਿਸਾਬ ਕਿਤਾਬ ਲਿਆ ਜਾਵੇਗਾ।

ਪੁਲਿਸ ਦਾ ਮੰਨਣਾ ਹੈ ਕਿ ਪੁੱਛ ਗਿੱਛ ਦੌਰਾਨ ਇਨ੍ਹਾਂ ਦੋਸ਼ੀਆਂ ਤੋਂ ਕਈ ਹੋਰ ਅਹਿਮ ਸੁਰਾਗ ਹਾਸਲ ਹੋਣ ਦੀ ਉਮੀਦ ਹੈ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...