Friday, April 26, 2024

ਵਾਹਿਗੁਰੂ

spot_img
spot_img

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਬੁੱਢਾ ਦਲ ਵਲੋਂ ਵੱਖ-ਵੱਖ ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਹੋਣਗੇ: ਦਿਲਜੀਤ ਸਿੰਘ ਬੇਦੀ

- Advertisement -

Gurmat Samagams to be organized on Martyrdom Centenary of Akali Baba Phoola Singh: Diljit Singh Bedi

ਯੈੱਸ ਪੰਜਾਬ
ਮੁਕਤਸਰ ਸਾਹਿਬ. 16 ਜਨਵਰੀ, 2023:
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਗੁਰਦੁਆਰਾ ਬਾਬਾ ਨੈਣਾ ਸਿੰਘ ਵਿਖੇ ਜੁੜੇ ਨਿਹੰਗ ਸਿੰਘਾਂ ਦੇ ਇਕ ਵਿਸ਼ੇਸ਼ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਬਾਮਿਸਾਲ ਸੇਵਾ ਨਿਭਾਉਣ ਵਾਲੇ ਅਕਾਲੀ ਫੋਜਾਂ ਦੇ ਮੁਖੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਜੋ ਮਾਰਚ 12,13,14 ਨੂੰ ਪੂਰੇ ਖਾਲਸਾਈ ਜਾਹੋ ਜਲਾਲ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਧਾਰਿਮਕ ਸੰਸਥਾਵਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਈ ਜਾ ਰਹੀ ਹੈ।

ਸ. ਬੇਦੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਅਰੰਭਤਾ 14 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਉਪਰੰਤ ਅਰੰਭੀ ਗਈ ਸੀ। ਏਸੇ ਲੜੀ ਤਹਿਤ 2 ਨਵੰਬਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਵਿਖੇ ਬੁੱਢਾ ਦਲ ਵਲੋਂ ਵਿਸ਼ਾਲ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਨੰਦੇੜ ਦੀਆਂ ਸੰਗਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬ ਹਰਿਆਣਾ ਤੋਂ ਵੀ ਸੰਗਤਾਂ ਤੇ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਸ਼ਾਮਲ ਹੋਈਆਂ। ਏਸੇ ਤਰ੍ਹਾਂ 17, 18 ਦਸੰਬਰ ਨੂੰ ਇੰਦੋਰ ਵਿੱਚ ਦੋ ਰੋਜ਼ਾ ਕੀਰਤਨ ਦਰਬਾਰ ਹੋਇਆ।

ਹੁਣ 21 ਜਨਵਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਤਾਬਦੀ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਜਾਵੇਗਾ। ਜਿਸ ਵਿਚ ਕੌਮੀ ਪ੍ਰਚਾਰਕ ਰਾਗੀ, ਢਾਡੀ ਤੇ ਗੁਰਮਤਿ ਦੇ ਵਿਦਵਾਨ ਹਾਜ਼ਰੀ ਭਰਨਗੇ। ਏਸੇ ਤਰ੍ਹਾਂ 26 ਫਰਵਰੀ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਸ਼ਤਾਬਦੀ ਸਮਾਗਮ ਹੋਣਗੇ। ਉਨ੍ਹਾਂ ਕਿਹਾ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਾਗਮ ਇਕ ਸਾਲ ਲਗਾਤਾਰ ਚੱਲਣਗੇ।

ਉਨ੍ਹਾਂ ਕਿਹਾ ਦੇਸ਼ ਭਰ ਦੇ ਮਹਾਂਨਗਰਾਂ ਵਿੱਚ ਜਿਵੇਂ ਹੈਦਰਾਬਾਦ, ਦਿਲੀ, ਪਟਨਾ ਸਾਹਿਬ, ਔਰੰਗਾਬਾਦ ਮੁੰਬਈ, ਕਲੱਕਤਾ, ਲਖਨਉ ਆਦਿ ਸ਼ਹਿਰਾਂ ਵਿੱਚ ਇਹ ਸਮਾਗਮ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਫਰਵਰੀ ਵਿੱਚ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਜਨਮ ਅਸਥਾਨ ਦੇਹਲਾਂ ਸੀਹਾਂ ਤੋਂ ਇਕ ਵਿਸ਼ਾਲ ਨਗਰ ਕੀਰਤਨ ਹੋਵੇਗਾ ਜੋ ਜਨਮ ਅਸਥਾਨ ਤੋਂ ਅਰੰਭ ਹੋ ਕੇ ਵੱਖ-ਵੱਖ ਸ਼ਹਿਰਾਂ ਨਗਰਾਂ ਦੀ ਯਾਤਰਾ ਕਰਦਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...