Wednesday, October 2, 2024
spot_img
spot_img
spot_img
spot_img
spot_img

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਯੈੱਸ ਪੰਜਾਬ
ਚੰਡੀਗੜ੍ਹ, 2 ਸਤੰਬਰ, 2024

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ (ਪੀ.ਕੇ.ਐਮ.ਯੂ.) ਦੇ ਬੈਨਰ ਹੇਠ ਇੱਥੇ ਮਟਕਾ ਚੌਕ ਵਿਖੇ ਇਕੱਤਰ ਹੋਏ ਕਿਸਾਨਾਂ ਨਾਲ ਅੱਜ ਸ਼ਾਮ ਨੂੰ ਮੁਲਾਕਾਤ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਭਲਾਈ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਸੂਬੇ ਦੇ ਕਿਸਾਨਾਂ ਦੇ ਹਿੱਤਾਂ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਨਾਲ ਹਮਦਰਦੀ ਤੇ ਸੁਹਿਰਦਤਾ ਨਾਲ ਵਿਚਾਰਿਆ ਜਾਵੇਗਾ। ਖੇਤੀਬਾੜੀ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨਾਂ ਨਾਲ ਗੱਲਬਾਤ ਕਰਨ, ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਾਲੀ ਪਹੁੰਚ ਉੱਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ।

ਸ.ਗੁਰਮੀਤ ਸਿੰਘ ਖੁੱਡੀਆਂ ਨੇ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ, ਕਿਉਂਕਿ ਕਿਸਾਨ ਨਾ ਕੇਵਲ ਸਾਡੇ ਅੰਨਦਾਤਾ ਹਨ ਸਗੋਂ ਸੂਬੇ ਦੀ ਆਰਥਿਕਤਾ ਦਾ ਧੁਰਾ ਵੀ ਹਨ।” ਉਹਨਾਂ ਕਿਹਾ, ‘‘ਇਹ ਮੀਟਿੰਗ ਸਰਕਾਰ ਅਤੇ ਕਿਸਾਨ ਭਾਈਚਾਰੇ ਵਿਚਕਾਰ ਖੁੱਲ੍ਹੀ ਵਾਰਤਾਲਾਪ ਦੀ ਸ਼ੁਰੂਆਤ ਹੈ, ਜਿਸਦਾ ਉਦੇਸ਼ ਕਿਸਾਨਾਂ ਦੀਆਂ ਚੁਣੌਤੀਆਂ ਦਾ ਹੱਲ ਲੱਭਣਾ ਹੈ ਅਤੇ ਉਹਨਾਂ ਨੂੰ ਇੱਕ ਵਿਕਾਸਸ਼ੀਲ ਖੇਤੀਬਾੜੀ ਢਾਂਚੇ ਵਿੱਚ ਪ੍ਰਫੁੱਲਤ ਕਰਨ ਦੇ ਸਮਰੱਥ ਬਣਾਉਣਾ ਹੈ।’’

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਅਤੇ ਸਮਾਜ ਵਿੱਚ ਕਿਸਾਨਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਕਿਸਾਨ ਭਾਈਚਾਰੇ ਦੀ ਮਦਦ ਅਤੇ ਉਨ੍ਹਾਂ ਨੂੰ ਉੱਚਾ ਚੁੱਕਣ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਨਿਰੰਤਰ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਨ ਲਈ ਵਚਨਬੱਧ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ