Saturday, April 20, 2024

ਵਾਹਿਗੁਰੂ

spot_img
spot_img

ਸੁਣ ਲਓ ਕਾਂਗੜ ਸਾਹਬ ਦੀ, ਅਖ਼ੇ ਜਿਹੜੇ ਪੁਲਿਸ ਨੇ ਕੁੱਟੇ, ਉਹ ਨਸ਼ੇੜੀ ਸਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਮਾਰਚ, 2020:

ਪੰਜਾਬ ਪੁਲਿਸ ਦੇ ਹੱਥੋਂ ਪਹਿਲਾਂ ਲਾਕਡਾਊਨ ਅਤੇ ਫ਼ਿਰ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਬੇਰਹਿਮੀ ਨਾਲ ਕੁੱਟੇ ਗਏ ਲੋਕਾਂ ਬਾਰੇ ਪੰਜਾਬ ਦੇ ਮਾਲ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਕੀਤੀ ਗਈ ਟਿੱਪਣੀ ਨੇ ਇਕ ਨਵਾਂ ਵਿਵਾਦ ਖ਼ੜ੍ਹਾ ਕਰ ਦਿੱਤਾ ਹੈ। ਉਹਨਾਂ ਨੇ ਕੁੱਟੇ ਗਏ ਸਾਰੇ ਹੀ ਲੋਕਾਂ ਨੂੰ ਨਸ਼ੇੜੀ ਗਰਦਾਨ ਦਿੱਤਾ ਹੈ।

ਹਾਲਾਂਕਿ ਵੱਖ ਵੱਖ ਹਲਕਿਆਂ ਵੱਲੋਂ ਪੁਲਿਸ ਦੇ ਇਸ ਰਵੱਈਏ ਦੀ ਭਾਰੀ ਅਲੋਚਨਾ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਦਖ਼ਲ ਦਿੰਦੇ ਹੋਏ ਪੁਲਿਸ ਨੂੰ ਮਨੁੱਖ਼ੀ ਅਤੇ ਸੰਵੇਦਨਸ਼ੀਲ ਰਵੱਈਆ ਅਪਨਾਉਣ ਦਾ ਸੱਦਾ ਦਿੰਦਿਆਂ ਬੇਰਹਿਮੀ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰਨ ਦੇ ਹੁਕਮ ਦਿੱਤੇ ਸਨ ਪਰ ਸ: ਕਾਂਗੜ ਵੱਲੋਂ ਇਸ ਬਾਰੇ ਇਕ ਵੱਖਰਾ ਹੀ ਬਿਆਨ ਦਿੱਤਾ ਗਿਆ ਹੈ।

ਸ: ਕਾਂਗੜ ਨੇ ਸਨਿਚਰਵਾਰ ਨੂੰ ਬਠਿੰਡਾ ਦੇ ਕਸਬਾ ਭਗਤਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾ ਕੇਵਲ ਪੁਲਿਸ ਐਕਸ਼ਨ ਨੂੰ ਜਾਇਜ਼ ਠਹਿਰਾਇਆ ਸਗੋਂ ਇਹ ਵੀ ਕਿਹਾ ਕਿ ਪੁਲਿਸ ਨੇ ਕਿਸੇ ਵੀ ਸਮਝਦਾਰ ਵਿਅਕਤੀ ਨੂੰ ਨਹੀਂ ਕੁੱਟਿਆ ਅਤੇ ਜਿਹੜੇ ਕੁੱਟੇ ਗਏ ਹਨ ਉਹ ਨਸ਼ੇੜੀ ਸਨ।

ਐਤਵਾਰ ਦੇ ਅੰਗਰੇਜ਼ੀ ਅਖ਼ਬਾਰ ਟਾਈਮਜ਼ ਆਫ਼ ਇੰਡੀਆ ਵੱਲੋਂ ਛਾਪੀ ਗਈ ਇਕ ਰਿਪੋਰਟ ਅਨੁਸਾਰ ਸ: ਕਾਂਗੜ ਨੇ ਭਗਤਾ ਵਿਖ਼ੇ ਗੱਲਬਾਤ ਕਰਦਿਆਂ ਕੇਵਲ ਇਹ ਹੀ ਨਹੀਂ ਕਿਹਾ ਸਗੋਂ ਉਹਨਾਂ ਇਹ ਵੀ ਕਿਹਾ ਕਿ ‘‘ਇਹਨਾਂ ਨਸ਼ੇੜੀਆਂ ਨੇ ਚੱਪਲਾਂ ਪਾਈਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਗਿੱਟੇ ਕਾਲੇ ਪਏ ਹੋਏ ਸਨ। ਇਹਨਾਂ ਵਿਚੋਂ ਕਈਆਂ ਨੇ ਤਾਂ ਕਮੀਜ਼ਾਂ ਵੀ ਨਹੀਂ ਪਾਈਆਂ ਹੋਈਆਂ ਸਨ।’’

ਸ੍ਰੀ ਕਾਂਗੜ ਦੇ ਉਕਤ ਬਿਆਨ ਤੋਂ ਬਾਅਦ ਉਹ ਲੋਕ ਹੈਰਾਨ ਹਨ ਜਿਨ੍ਹਾਂ ਨੇ ਪੁਲਿਸ ਵੱਲੋਂ ਕੀਤੀ ਕੁੱਟਮਾਰ ਦੇ ਵੀਡੀਓ ਵੇਖ਼ੇ ਹਨ ਜਿਨ੍ਹਾਂ ਵਿਚ ਆਮ ਲੋਕਾਂ ਨੂੰ ਨਿਸ਼ਾਨਾ ਬਣਦਿਆਂ ਵਿਖ਼ਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਕੁੱਟਣ ਵਾਲੇ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਵੀ ਇਹ ਦਾਅਵਾ ਨਹੀਂ ਕਰ ਰਹੇ ਕਿ ਉਹ ਨਸ਼ੇ ਵਿਚ ਹਨ।

ਪਹਿਲਾਂ ਅਣਮਨੁੱਖੀ ਕੁੱਟਮਾਰ ਕੀਤੇ ਜਾਣ ਅਤੇ ਫ਼ਿਰ ਉਨ੍ਹਾਂ ਦੀ ਵੀਡੀਉ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੇ ਜਾਣ ਦੇ ਵਰਤਾਰੇ ਦਾ ਸੰਤਾਪ ਅਤੇ ਨਮੋਸ਼ੀ ਹੰਢਾ ਰਹੇ ਲੋਕਾਂ ਲਈ ਇਹ ਹੋਰ ਵੀ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਵਾਲੀ ਗੱਲ ਹੈ ਕਿ ਪੁਲਿਸ ਵੱਲੋਂ ਕੀਤੇ ਧੱਕੇ ਦੇ ਸੰਬੰਧ ਵਿਚ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕਰਨ ਦੀ ਜਗ੍ਹਾ ਰਾਜ ਦੇ ਇਕ ਕੈਬਨਿਟ ਮੰਤਰੀ ਵੱਲੋਂ ਕੇਵਲ ਪੁਲਿਸ ਐਕਸ਼ਨ ਨੂੰ ਹੀ ਜਾਇਜ਼ ਨਹੀਂ ਠਹਿਰਾਇਆ ਗਿਆ ਸਗੋਂ ਸਿੱਧੇ ਤੌਰ ’ਤੇ ਕੁੱਟ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ ਨਸ਼ੇੜੀ ਹੋਣ ਦਾ ਖ਼ਿਤਾਬ ਦੇ ਦਿੱਤਾ ਗਿਆ ਹੈ।

ਇਸ ਸੰਬੰਧੀ ਸ: ਕਾਂਗੜ ਦਾ ਪੱਖ ਜਾਨਣ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਬਿਆਨ ’ਤੇ ਖੜ੍ਹੇ ਹਨ ਕਿ ਪੁਲਿਸ ਵੱਲੋਂ ਕੁੱਟੇ ਗਏ ਲੋਕ ਨਸ਼ੇੜੀ ਹੀ ਸਨ ਨਾ ਕਿ ਕੋਈ ਆਮ ਸੰਜੀਦਾ ਵਿਅਕਤੀ ਸਨ। ਹਾਲਾਂਕਿ ਪੁਲਿਸ ਨੇ ਕਿਤੇ ਵੀ ਇਹ ਦਾਅਵਾ ਨਹੀਂ ਕੀਤਾ ਕਿ ਉਨ੍ਹਾਂ ਨੇ ਕਿਸੇ ਨਸ਼ੇੜੀ ਨੂੰ ਕੁੱਟਿਆ ਸੀ ਪਰ ਸ: ਕਾਂਗੜ ਨੇ ਫ਼ਿਰ ਇਹ ਦਾਅਵਾ ਕੀਤਾ ਕਿ ਪੁਲਿਸ ਨੇ ਇਹਨਾਂ ਲੋਕਾਂ ਦੀ ‘ਬਾਡੀ ਲੈਂਗੁਏਜ’ ਵੇਖ਼ ਕੇ ਅਤੇ ਉਹਨਾਂ ਦੀ ਨਸ਼ੇੜੀਆਂ ਵਜੋਂ ਪਛਾਣ ਕਰਕੇ ਹੀ ਉਨ੍ਹਾਂ ਨੂੰ ਕੁੱਟਿਆ ਸੀ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...