Friday, December 27, 2024
spot_img
spot_img
spot_img

ਗੁਰਸਹਿਜਪ੍ਰੀਤ ਸਿੰਘ ਨੇ ਸੂਬਾ-ਪੱਧਰੀ ਕੁਸ਼ਮੇ ਮੁਕਾਬਲੇ ਵਿੱਚ ਚਾਂਦੀ ਦਾ ਮੈਡਲ ਜਿੱਤ ਕੇ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਰੌਸ਼ਨ ਕੀਤਾ

ਯੈੱਸ ਪੰਜਾਬ
ਬੰਗਾ 17 ਅਕਤੂਬਰ, 2024

ਇਲਾਕੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਕੁਸ਼ਤੀ ਟਰੇਨਿੰਗ ਕਰਦੇ ਪਿੰਡ ਕੰਗਰੋੜ ਦੇ ਵਾਸੀ ਨੌਜਵਾਨ ਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਨੇ ਪਟਿਆਲਾ ਵਿਖੇ ਹੋਈਆਂ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ 2024-25 ਦੇ ਸੂਬਾ ਪੱਧਰੀ ਫਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ 19 ਸਾਲ ਉਮਰ ਵਰਗ, 125 ਕਿਲੋਗ੍ਰਾਮ ਭਾਰ ਵਰਗ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਚਾਂਦੀ ਦਾ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਕਲੱਬ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਖੁਸ਼ੀ ਭਰੇ ਮੌਕੇ ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਚਾਂਦੀ ਦਾ ਮੈਡਲ ਜੇਤੂ ਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਦਾ ਸਨਮਾਨ ਕੀਤਾ ਅਤੇ ਉਸ ਦੇ ਸੁਨਿਹਰੀ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਪਹਿਲਵਾਨ ਦੀ ਮਾਤਾ ਜੀ ਬੀਬੀ ਹਰਬਖਸ਼ ਕੌਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜੋ ਪਿਛਲੇ ਅੱਠ ਸਾਲ ਤੋਂ ਆਪਣੇ ਬੱਚੇ ਗੁਰਸਹਿਜਪ੍ਰੀਤ ਸਿੰਘ ਨੂੰ ਕਲੱਬ ਦੇ ਕੁਸ਼ਤੀ ਅਖਾੜੇ ਬਾਹੜੋਵਾਲ ਵਿਚ ਟਰੇਨਿੰਗ ਦਿਵਾ ਰਹੀ ਹੈ।

ਇਸ ਸਨਮਾਨ ਦੀ ਰਸਮ ਮੌਕੇ ਸ. ਸਰਬਜੀਤ ਸਿੰਘ ਸਾਬਕਾ ਸਰਪੰਚ ਬਾਹੜੋਵਾਲ, ਕੁਸ਼ਤੀ ਕੋਚ ਬਲਬੀਰ ਬੀਰਾ ਸੌਂਧੀ, ਮਾਸਟਰ ਗੁਰਨਾਮ ਰਾਮ, ਮਾਸਟਰ ਸੁਖਵਿੰਦਰ ਸਿੰਘ, ਬਲਜੀਤ ਸਿੰਘ ਕੰਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਰਨਣਯੋਗ ਹੈ ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਦੀ ਅਗਵਾਈ ਵਿਚ ਸਾਲ 2008 ਵਿਚ ਪਿੰਡ ਬਾਹੜੋਵਾਲ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੁਸ਼ਤੀ ਟਰੇਨਿੰਗ ਹਾਲ ਬਣਾਇਆ ਗਿਆ ਜਿੱਥੇ ਗੱਦੇ ਦੀ ਅਤੇ ਮਿੱਟੀ ਦੀ ਕੁਸ਼ਤੀ ਦੀ ਟਰੇਨਿੰਗ ਮੁਫਤ ਵਿਚ ਦਿੱਤੀ ਜਾਂਦੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ