Wednesday, May 29, 2024

ਵਾਹਿਗੁਰੂ

spot_img
spot_img

Guru Nanak Dev Ji ਦੇ ਗੁਰਪੁਰਬ ਦੀਆਂ ਤਾਰੀਖ਼ਾਂ ਵਿੱਚ ਵਾਰ ਵਾਰ ਤਬਦੀਲੀ ਸਿੱਖ ਜਗਤ ਲਈ ਉਲਝਣ: Panthak Talmel Sangathan

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਨਵੰਬਰ, 2020 –
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੂਲ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਂਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਕਿਹਾ ਕਿ ਚੰਦਰਮਾ ਅਧਾਰਤ ਬਿਕਰਮੀ ਕੈਲੰਡਰ ਕਰਕੇ ਹਰ ਸਾਲ ਗੁਰਪੁਰਬ, ਸ਼ਹੀਦੀ ਦਿਹਾੜ੍ਹਿਆਂ ਅਤੇ ਹੋਰ ਇਤਿਹਾਸਕ ਦਿਨਾਂ ਦੀਆਂ ਤਰੀਕਾਂ ਵਿਚ ਫਰਕ ਪੈਂਦਾ ਹੈ।

ਇਸ ਅਯੋਗ ਪ੍ਰਣਾਲੀ ਤਹਿਤ ਹੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਕੱੱਤਕ ਦੀ ਪੂਰਨਮਾਸ਼ੀ ਨੂੰ ਮਨਾਉਣ ਦਾ ਸਿਲਸਲਾ ਪ੍ਰਚੱਲਿਤ ਹੈ। ਚਿੰਤਾ ਦਾ ਵਿਸ਼ਾ ਕਿ ਯੋਗ ਅਤੇ ਦਰੁਸਤ ਦਿਸ਼ਾ ਵੱਲ ਵਧਣ ਦੀ ਥਾਂ ਹੁਣ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਮੱਘਰ ਮਹੀਨੇ ਦੀ 30 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।

ਸੰਨ 2019 ਵਿਚ 12 ਨਵੰਬਰ ਨੂੰ ਮਨਾਇਆ ਗਿਆ ਸੀ। ਸੰਨ 2021 ਵਿਚ 19 ਨਵੰਬਰ ਨੂੰ ਅਤੇ 2028 ਵਿਚ 2 ਦਸੰਬਰ ਨੂੰ ਮਨਾਇਆ ਜਾਵੇਗਾ। ਅਜਿਹੇ ਹਾਲਾਤਾਂ ਵਿਚ ਪੂਰੇ ਸਿੱਖ ਜਗਤ ਸਾਹਮਣੇ ਵਾਰ-ਵਾਰ ਉਲਝਣਾਂ ਪੈਦਾ ਹੁੰਦੀਆਂ ਹਨ। ਪਰ ਕਿਸੇ ਮਨੁੱਖ ਦੇ ਜਨਮ ਦਿਨ ਦੀ ਤਰੀਕ ਵਿਚ ਕੋਈ ਬਦਲੀ ਪ੍ਰਵਾਨ ਨਹੀਂ ਕੀਤੀ ਜਾਂਦੀ ਹੈ।

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਗੂਗਲ ਵਿਕੀਪੀਡੀਆ 15 ਅਪ੍ਰੈਲ ਦਾ ਗੁਰਪੁਰਬ ਦਰਸਾਂਦਾ ਹੈ। ਹਰ ਵਿਦਿਆਰਥੀ ਵਿਦਿਅਕ ਪੁਸਤਕਾਂ ਵਿਚ ਪੜ੍ਹਦਾ ਆਇਆ ਹੈ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ 15 ਅਪ੍ਰੈਲ 1469 ਈਸਵੀ ਨੂੰ ਰਾਇ ਭੋਇ ਦੀ ਤਲਵੰਡੀ ਵਿਖੇ ਹੋਇਆ। ਇਤਿਹਾਸਕ ਪੁਸਤਕਾਂ ਵਿਚ ਵੈਸਾਖ ਸੁਦੀ 3 ਸੰਮਤ 1526, 15 ਅਪ੍ਰੈਲ 1469 ਦਰਜ ਹੈ।

ਸੰਗਠਨ ਨੇ ਹਵਾਲਾ ਦਿੱਤਾ ਕਿ ਮੁਸਲਮਾਨ ਅਤੇ ਇਸਾਈ ਸਭ ਕੌਮਾਂ ਨੇ ਆਪਣੇ ਇਤਿਹਾਸਕ ਦਿਨਾਂ ਤੇ ਤਿਉਹਾਰਾਂ ਦੀਆਂ ਤਰੀਕਾਂ ਪੱਕੀਆਂ ਰੱਖੀਆਂ ਹੋਈਆਂ ਹਨ। ਕ੍ਰਿਸਮਿਸ ਦੀ ਤਰੀਕ ਬਾਰੇ ਸਾਰੀ ਦੁਨੀਆਂ ਜਾਣਦੀ ਹੈ। ਤ੍ਰਾਸਦੀ ਹੈ ਕਿ ਸਿੱਖ ਜਗਤ ਨੂੰ ਗੁਰੂ ਸਾਹਿਬਾਨਾਂ ਦੇ ਗੁਰਪੁਰਬਾਂ ਦੀਆਂ ਤਰੀਕਾਂ ਤੋਂ ਅਨਜਾਣ ਰੱਖਿਆ ਜਾਂਦਾ ਹੈ।

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਕਦੇ ਸਾਲ ਵਿਚ ਦੋ ਵਾਰੀ ਮਨਾਇਆ ਜਾਂਦਾ ਹੈ ਅਤੇ ਕਦੇ ਇਕ ਵਾਰੀ ਵੀ ਨਹੀਂ ਮਨਾਇਆ ਜਾਂਦਾ।

ਇਸ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਨ 2003 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ ਸੀ। ਪਰ ਕੁਝ ਸਮੇਂ ਬਾਅਦ ਪੰਥ-ਦੋਖੀ ਤਾਕਤਾਂ ਦੇ ਦਬਾਅ ਹੇਠ ਨਾਨਕਸ਼ਾਹੀ ਕੈਲੰਡਰ ਦੇ ਨਾਮ ਹੇਠ ਬਿਕਰਮੀ ਕੈਲੰਡਰ ਦਾ ਹੀ ਪ੍ਰਚੱਲਨ ਕਰਵਾ ਦਿੱਤਾ ਹੋਇਆ ਹੈ। ਨਤੀਜਾ ਕੌਮ ਭੰਬਲਭੂਸੇ ਵਿਚ ਹੈ।

ਜਿਸ ਲਈ ਸਿੱਖ ਕੌਮ ਨੂੰ ਆਪਣੇ ਨਿੱਜ ਅਤੇ ਧੜ੍ਹੇਬੰਦੀਆਂ ਤੋਂ ਉੱਪਰ ਉੱਠ ਕੇ ਗੁਰਪੁਰਬਾਂ ਦੀਆਂ ਪੱਕੀਆਂ ਤਰੀਕਾਂ ਲਈ ਫੈਸਲਾ ਲੈਣਾ ਚਾਹੀਦਾ ਹੈ।

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,089FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...