Gurwinder Singh Beharwal assumes charge as Chairman of Tarn Taran Distt Planning Committee
ਯੈੱਸ ਪੰਜਾਬ
ਤਰਨ ਤਾਰਨ, 31 ਜਨਵਰੀ, 2023 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਸ੍ਰੀ ਲਾਲਜੀਤ ਸਿੰਘ ਭੁੱਲਰ, ਸ੍ਰੀ ਹਰਭਜਨ ਸਿੰਘ ਈ. ਟੀ. ਓ. ਅਤੇ ਵਿਧਾਇਕਾਂ ਸ੍ਰੀ ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਸਰਵਨ ਸਿੰਘ ਧੁੰਨ, ਡਾ. ਕਸ਼ਮੀਰ ਸਿੰਘ ਸੋਹਲ, ਮਨਜਿੰਦਰ ਸਿੰਘ ਲਾਲਪੁਰਾ ਅਤੇ ਸ੍ਰੀ ਦਲਬੀਰ ਸਿੰਘ ਟੌਂਗ ਦੀ ਹਾਜ਼ਰੀ ਵਿੱਚ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਾਰਟੀ ਦੇ ਵਰਕਰਾਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ, ਜਿਸ ਨਾਲ ਆਮ ਘਰਾਂ ਦੇ ਲੋਕ ਉੱਚੇ ਰਾਜਨਿਤਕ ਅਹੁਦਿਆਂ ’ਤੇ ਪੁੱਜੇ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੂੰ ਪਾਰਟੀ ਨੇ ਚੇਅਰਮੈਨ ਨਿਯੁਕਤ ਕਰਕੇ ਸਾਫ-ਸੁਥਰੀ ਰਾਜਨੀਤੀ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਏਗੀ।
ਇਸ ਮੌਕੇ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਅਹੁਦਾ ਸੰਭਾਲਣ ਮਗਰੋਂ ਕਿਹਾ ਕਿ ਜ਼ਿਲ੍ਹੇ ਦਾ ਯੋਜਨਾਬੱਧ ਵਿਕਾਸ ਉਨ੍ਹਾਂ ਦੀ ਪਹਿਲ ਹੋਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹਾ ਤਰਨ ਤਾਰਨ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਾਸਤੇ ਯੋਜਨਾ ਬੋਰਡ ਵੱਲੋਂ ਖਾਕਾ ਤਿਆਰ ਕੀਤਾ ਜਾਵੇਗਾ, ਜਿਸ ਨੂੰ ਲਾਗੂ ਕਰਕੇ ਜ਼ਿਲ੍ਹੇ ਨੂੰ ਵਿਕਾਸ ਮੁਖੀ ਤੇ ਲੋਕ ਪੱਖੀ ਲੀਹਾਂ ’ਤੇ ਤੋਰਿਆ ਜਾਵੇਗਾ।