Saturday, April 13, 2024

ਵਾਹਿਗੁਰੂ

spot_img
spot_img

ਹਰਿਆਣਾ ਪੁਲਿਸ ਵੱਲੋਂ ਅਗਵਾ ਕੀਤਾ ਗਿਆ ਨੌਜਵਾਨ ਪਰਿਵਾਰ ਦੇ ਹਵਾਲੇ ਕੀਤਾ ਜਾਵੇ: ਮਜੀਠੀਆ ਨੇ ਹਰਿਆਣਾ ਸਰਕਾਰ ਨੂੰ ਆਖਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਫਰਵਰੀ, 2024

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਹਰਿਆਣਾ ਸਰਕਾਰ ਪੰਜਾਬ ਦੇ ਉਸ ਨੌਜਵਾਨ ਕਿਸਾਨ ਨੂੰ ਪਰਿਵਾਰ ਹਵਾਲੇ ਕਰੇ ਜਿਸਨੂੰ ਇਸਦੀ ਪੁਲਿਸ ਨੇ ਅਗਵਾ ਕੀਤਾ ਤੇ ਇਸਨੂੰ ਗੰਭੀਰ ਜ਼ਖ਼ਮੀ ਕੀਤਾ ਤੇ ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਮਾਮਲਾ ਹਰਿਆਣਾ ਸਰਕਾਰ ਕੋਲ ਚੁੱਕਣ ਵਿਚ ਅਸਫਲ ਰਹਿਣ ਅਤੇ ਪਰਿਵਾਰ ਨੂੰ ਨਿਆਂ ਵਾਸਤੇ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਮਜਬੂਰ ਕਰਨ ਲਈ ਉਹਨਾਂ ਦੀ ਨਿਖੇਧੀ ਕੀਤੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 30 ਸਾਲਾਂ ਦੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਪ੍ਰੀਤਪਾਲ ਸਿੰਘ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਤੋਂ ਉਸ ਵੇਲੇ ਅਗਵਾ ਕਰ ਲਿਆ ਸੀ ਜਦੋਂ ਉਹ ਲੰਗਰ ਵਰਤਾਉਣ ਲਈ ਗਿਆਸੀ ਤੇ ਟਰਾਲੀ ਵਿਚ ਬੈਠਾ ਸੀ।

ਉਹਨਾਂ ਕਿਹਾ ਕਿ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਬੈਰੀਕੇਡ ਦੇ ਪਰਲੇ ਪਾਸੇ ਸੁੱਟ ਦਿੱਤਾ ਗਿਆ ਤੇ ਫਿਰ ਬੋਰੀ ਵਿਚ ਪਾ ਕੇ ਬੁਰੀ ਤਰ੍ਹਾਂ ਕੁੱਟਿਆ ਮਾਰਿਆ ਗਿਆ ਜਿਸ ਕਾਰਨ ਉਸਦੀ ਇਕ ਲੱਤ ਟੁੱਟ ਗਈ, ਜਬਾੜਾ ਤੇ ਨੱਕ ਵੀ ਟੁੱਟ ਗਏ ਤੇ ਹੋਰ ਗੰਭੀਰ ਸੱਟਾਂ ਵੱਜੀਆਂ।

ਸਰਦਾਰ ਮਜੀਠੀਆ, ਜਿਹਨਾਂ ਨੇ ਪ੍ਰੀਤਪਾਲ ਦੇ ਪਿਤਾ ਦਵਿੰਦਰ ਸਿੰਘ ਦੇ ਨਾਲ ਰਲ ਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਦੇ ਬਾਵਜੂਦ ਪ੍ਰੀਤਪਾਲ ਸਿੰਘ ਦੇ ਖਿਲਾਫ ਧਾਰਾ 307 ਆਈ ਪੀ ਸੀ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਤੇ ਉਸਦਾ ਸਹੀ ਮੈਡੀਕਲ ਇਲਾਜ ਨਹੀਂ ਕੀਤਾ ਜਾ ਰਿਹਾ ਹਾਲਾਂਕਿ ਉਹ ਪੀ ਜੀ ਆਈ ਰੋਹਤਕ ਵਿਚ ਜੇਰੇ ਇਲਾਜ ਹੈ।

ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਪੀੜਤ ਪਰਿਵਾਰ ਦੀਆਂ ਅਪੀਲਾਂ ਨਹੀਂ ਸੁਣ ਰਹੀ ਤੇ ਉਸਨੂੰ ਸੁਪਰ ਸਪੈਸ਼ਲਟੀ ਹਸਪਤਾਲ ਨਹੀਂ ਲਿਜਾਣ ਦਿੱਤਾ ਜਾ ਰਿਹਾ ਤੇ ਨਾ ਹੀ ਉਸ ਖਿਲਾਫ ਦਰਜ ਐਫ ਆਈ ਆਰ ਦੀ ਕਾਪੀ ਦਿੱਤੀ ਜਾ ਰਹੀ ਹੈ।

ਸਰਦਾਰ ਮਜੀਠੀਆ ਨੇ ਮੰਗ ਕੀਤੀ ਕਿ ਪ੍ਰੀਤਪਾਲ ਸਿੰਘ ਨੂੰ ਪਰਿਵਾਰ ਹਵਾਲੇ ਕੀਤਾ ਜਾਵੇ ਤਾਂ ਜੋ ਉਸਦਾ ਸਹੀ ਇਲਾਜ ਕਰਵਾਇਆ ਜਾ ਸਕੇ।ਉਹਨਾਂ ਕਿਹਾ ਕਿ ਉਹ ਤੇ ਉਹਨਾਂ ਦੀ ਵਿਧਾਇਕ ਪਤਨੀ ਸ੍ਰੀਮਤੀ ਗਨੀਵ ਕੌਰ ਇਹ ਲਿਖਤੀ ਹਲਫਨਾਮਾ ਦੇਣ ਲਈ ਤਿਆਰ ਹਨ ਕਿ ਤੰਦਰੁਸਤ ਹੋਣ ਮਗਰੋਂ ਲੜਕੇ ਨੂੰ ਜਿਵੇਂ ਅਤੇ ਜਦੋਂ ਵੀ ਲੋੜ ਪਵੇ ਉਹ ਆਪ ਲੈ ਕੇ ਹਰਿਆਣਾ ਪੁਲਿਸ ਕੋਲ ਪੇਸ਼ ਕਰ ਦੇਣਗੇ।

ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਜੇਕਰ ਪ੍ਰੀਤਪਾਲ ਸਿੰਘ ਨੂੰ ਕੁਝ ਵੀ ਹੁੰਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

ਉਹਨਾਂ ਕਿਹਾ ਕਿ ਹਾਲਾਂਕਿ ਐਸ ਐਸ ਪੀ ਤੇ ਡਿਪਟੀ ਕਮਿਸ਼ਨਰ ਮੌਕੇ ’ਤੇ ਮੌਜੂਦ ਸਨ ਪਰ ਇਸਦੇ ਬਾਵਜੂਦ ਪੰਜਾਬ ਪੁਲਿਸ ਹਰਿਆਣਾ ਪੁਲਿਸ ਵੱਲੋਂ ਪ੍ਰੀਤਪਾਲ ਸਿੰਘ ਤੇ ਹੋਰ ਪੰਜਾਬੀ ਨੌਜਵਾਨਾਂ ਨੂੰ ਅਗਵਾ ਕਰ ਕੇ ਲਿਜਾਣ ਦੀ ਕਾਰਵਾਈ ਨੂੰ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ। ਉਹਨਾਂ ਕਿਹਾ ਕਿ 7 ਤੋਂ 8 ਪੰਜਾਬੀ ਕਿਸਾਨ ਲਾਪਤਾ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੀਤਪਾਲ ਦੇ ਪਿਤਾ ਦਵਿੰਦਰ ਸਿੰਘ ਨੇ ਕਿਹਾ ਕਿ ਆਪ ਸਰਕਾਰ ਤੋਂ ਕਿਸੇ ਨੇ ਵੀ ਉਹਨਾਂ ਤੱਕ ਪਹੁੰਚ ਨਹੀਂ ਕੀਤੀ ਜਿਸ ਕਾਰਨ ਉਹ ਰਾਹਤ ਲੈਣ ਲਈ ਹਾਈ ਕੋਰਟ ਤੱਕ ਪਹੁੰਚ ਕਰਨ ਵਾਸਤੇ ਮਜਬੂਰ ਹੋਏ ਹਨ।

ਇਸ ਮੌਕੇ ਫੁੱਟ ਫੁੱਟ ਕੇ ਰੋਣ ਲੱਗੇ ਦਵਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਉਹਨਾਂ ਦੇ ਪੁੱਤਰ ਨਾਲ ਪਸ਼ੂਆਂ ਵਾਲਾ ਵਿਹਾਰ ਕੀਤਾ ਹੈ ਤੇ ਪੀ ਜੀ ਆਈ ਰੋਹਤਕ ਵਿਖੇ ਉਸਦਾ ਸਹੀ ਇਲਾਜ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਪ੍ਰੀਤਪਾਲ ਨੂੰ ਲੱਤ ਤੇ ਜਬਾੜੇ ਦੇ ਤੁਰੰਤ ਅਪਰੇਸ਼ਨ ਦੀ ਲੋੜ ਹੈ ਤੇ ਇਸੇ ਲਈ ਉਹ ਉਸਦਾ ਦੂਜੇ ਹਸਪਤਾਲ ਵਿਚ ਇਲਾਜ ਕਰਵਾਉਣਾ ਚਾਹੁੰਦੇ ਹਨ।

ਸਰਦਾਰ ਮਜੀਠੀਆ ਨੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਉਹ ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਕੋਲ ਵੀ ਇਹ ਮਾਮਲਾ ਚੁੱਕਣਗੇ। ਉਹਨਾਂ ਨੇ ਹਰਿਆਣਾ ਸਰਕਾਰ ਵੱਲੋਂ ਸੂਬੇ ਵਿਚ ਐਨ ਐਸ ਏ ਲਾਗੂ ਕਰਨ ਦੇ ਯਤਨਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਤਾਨਾਸ਼ਾਹੀ ਕਦਮ ਲੋਕਤੰਤਰ ਲਈ ਠੀਕ ਨਹੀਂ ਹਨ।

ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਪੋਸਟ ਮਾਰਟਮ ਹੁਣ ਤੱਕ ਨਹੀਂ ਹੋ ਸਕਿਆ ਕਿਉਂਕਿ ਪੰਜਾਬ ਸਰਕਾਰ ਨੇ ਕੇਸ ਵਿਚ ਐਫ ਆਈ ਆਰ ਦਰਜ ਨਹੀਂ ਕੀਤੀ। ਉਹਨਾਂ ਪੁੱਛਿਆ ਕਿ ਕੀ ਮੁੱਖ ਮੰਤਰੀ ਨੂੰ ਨਿਯਮਾਂ ਦੀ ਜਾਣਕਾਰੀ ਨਹੀਂ ਹੈ ?

ਉਹਨਾਂ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕੀਤੇ ਹਮਲਿਆਂ ਵਿਚ ਜ਼ਖ਼ਮੀ ਹੋਏ ਕਿਸਾਨਾਂ ਦੇ ਮਾਮਲੇ ਵਿਚ ਐਮ ਐਲ ਆਰ ਇਸ ਕਰ ਕੇ ਨਹੀਂ ਕੱਟੀਆਂ ਜਾ ਰਹੀਆਂ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਮੁੱਖ ਮੰਤਰੀ ਹਰਿਆਣਾ ਨਾਲ ਰਲ ਕੇ ਫਿਕਸ ਮੈਚ ਖੇਡ ਰਹੇ ਹਨ ਜੋ ਕਿ ਪੰਜਾਬ ਦੇ ਕਿਸਾਨਾਂ ਲਈ ਨੁਕਸਾਨਦੇਹ ਹੈ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...