Sunday, May 19, 2024

ਵਾਹਿਗੁਰੂ

spot_img
spot_img

ਭਾਜਪਾ ਦੇ ਹੰਸ ਰਾਜ ਹੰਸ ਸਣੇ 3 ਉਮੀਦਵਾਰਾਂ ਨੇ ਫ਼ਰੀਦਕੋਟ ਹਲਕੇ ਲਈ ਭਰੇ ਨਾਮਜ਼ਦਗੀ ਪੱਤਰ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 9 ਮਈ, 2024

ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਤਿੰਨ ਉਮੀਦਵਾਰਾਂ ਹੰਸ ਰਾਜ ਹੰਸ ਭਾਰਤੀ ਜਨਤਾ ਪਾਰਟੀ, ਰੁਪਿੰਦਰ ਸਿੰਘ ਨੈਸ਼ਨਲਿਸਟ ਜਸਟਿਸ ਪਾਰਟੀ ਅਤੇ ਗੁਰਚਰਨ ਸਿੰਘ ਸੀ.ਪੀ.ਆਈ ਵਲੋਂ ਨਾਮਜ਼ਦਗੀ ਪੱਤਰ ਹੋਏ ਦਾਖ਼ਲ ਕੀਤੇ ਗਏ।

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 6 ਉਮੀਦਵਾਰਾਂ ਵਲੋਂ ਹੀ ਕਾਗਜ਼ ਦਾਖ਼ਲ ਕੀਤੇ ਗਏ ਹਨ।

ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ’ਤੇ 90 ਲੱਖ ਰੁਪਏ ਤੋਂ ਵੱਧ ਦਾ ਖ਼ਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖ਼ਰਚੇ ਦਾ ਖ਼ਰਚਾ ਰਜਿਸਟਰ ਵਿਚ ਇੰਦਰਾਜ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੈ, ਇਸ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਉਨ੍ਹਾਂ ਦੱਸਿਆ ਕਿ 7 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 14 ਮਈ ਤੱਕ ਜਾਰੀ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 6 ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਨਹੀਂ ਆਉਂਦੀ, ਇਸ ਲਈ 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...