Monday, June 16, 2025
spot_img
spot_img
spot_img
spot_img

Harbhajan Singh ETO ਨੇ PSPCL ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ

ਯੈੱਸ ਪੰਜਾਬ
ਚੰਡੀਗੜ੍ਹ, 23 ਮਈ, 2025

Punjab ਦੇ ਬਿਜਲੀ ਮੰਤਰੀ Harbhajan Singh ETO ਨੇ Punjab ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ Bhagwant Singh Mann ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਸ਼ਾਮਲ ਹਨ, ਵਿੱਚ ਸਾਲ 2024-25 ਦੌਰਾਨ ਬਿਜਲੀ ਵੰਡ, ਟਰਾਂਸਮਿਸ਼ਨ ਅਤੇ ਭਰੋਸੇਯੋਗਤਾ ਵਿੱਚ ਮਿਸਾਲੀ ਵਾਧਾ ਕੀਤਾ ਗਿਆ ਹੈ।

ਪ੍ਰਗਤੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਪੂਰੇ ਜ਼ੋਨ ਵਿੱਚ ਕੀਤੀ ਗਈ ਵਿਆਪਕ ਅਪਗ੍ਰੇਡੇਸ਼ਨ ‘ਤੇ ਚਾਨਣਾ ਪਾਇਆ, ਜਿਸ ਵਿੱਚ ਹੁਣ 400 ਕੇ.ਵੀ. ਦੇ 3 ਸਬਸਟੇਸ਼ਨ, 220 ਕੇ.ਵੀ. ਦੇ 25, 132 ਕੇ.ਵੀ. ਦੇ 18, ਅਤੇ 66 ਕੇ.ਵੀ. ਦੇ 256 ਸਬਸਟੇਸ਼ਨ ਸ਼ਾਮਲ ਹਨ, ਜੋ ਮਿਲ ਕੇ 6490 ਐਮ.ਵੀ.ਏ. ਸਮਰੱਥਾ ਦੀ ਪੇਸ਼ਕਸ਼ ਕਰਦੇ ਹਨ।

ਇਹ ਅਪਗ੍ਰੇਡੇਸ਼ਨ 3548.75 ਸਰਕਟ ਕਿਲੋਮੀਟਰ ਤੋਂ ਵੱਧ ਵਿੱਚ ਫੈਲੀਆਂ 66 ਕੇ.ਵੀ. ਦੀਆਂ 336 ਲਾਈਨਾਂ ਰਾਹੀਂ ਕੀਤੀ ਗਈ ਹੈ, ਜੋ ਪੂਰੇ ਖੇਤਰ ਵਿੱਚ ਮਜ਼ਬੂਤ ਸੰਪਰਕ ਅਤੇ ਨਿਰੰਤਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ 23.85 ਲੱਖ ਖਪਤਕਾਰਾਂ ਦੇ ਵਧਦੇ ਅਧਾਰ ਲਈ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀ.ਐਸ.ਪੀ.ਸੀ.ਐਲ. ਨੇ 11 ਕੇ.ਵੀ. ਦੇ 3545 ਫੀਡਰਾਂ ਰਾਹੀਂ ਆਪਣੀ ਵੰਡ ਨੂੰ ਮਜ਼ਬੂਤ ਕੀਤਾ ਹੈ।

ਕੁਸ਼ਲਤਾ ਵਿੱਚ ਸੁਧਾਰ ਕਰਨ ਅਤੇ ਲੋਡ ਨਾਲ ਸਬੰਧਤ ਰੁਕਾਵਟਾਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁਕਦਿਆਂ, ਸਾਲ ਦੌਰਾਨ 475 ਫੀਡਰਾਂ ਨੂੰ ਡੀ-ਲੋਡ ਕੀਤਾ ਗਿਆ। ਇਸ ਤੋਂ ਇਲਾਵਾ, ਹਾਈ ਟੈਂਸ਼ਨ (ਐਚ.ਟੀ.) ਲਾਈਨ ਨੈੱਟਵਰਕ ਨੂੰ 875.65 ਕਿਲੋਮੀਟਰ ਤੱਕ ਵਧਾ ਕੇ 100,312 ਕਿਲੋਮੀਟਰ ਤੱਕ ਪਹੁੰਚਾਇਆ ਗਿਆ, ਜਦੋਂ ਕਿ ਲੋਅ ਟੈਂਸ਼ਨ (ਐਲ.ਟੀ.) ਲਾਈਨਾਂ ਨੂੰ 41,623.53 ਕਿਲੋਮੀਟਰ ਤੱਕ ਵਧਾਇਆ ਗਿਆ, ਜਿਸ ਨਾਲ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਵਿੱਚ ਕਵਰੇਜ ਵਿੱਚ ਵਾਧਾ ਹੋਇਆ।

ਮੰਤਰੀ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ ਟਰਾਂਸਫਾਰਮਰਾਂ ਦੀ ਸਮਰੱਥਾ ਵਧਾਉਣ ਦੇ ਖੇਤਰ ਵਿੱਚ ਹੋਈ ਹੈ। ਜ਼ੋਨ ਹੁਣ 4,49,567 ਡਿਸਟ੍ਰੀਬਿਊਸ਼ਨ ਟਰਾਂਸਫਾਰਮਰ ਚਲਾਉਂਦਾ ਹੈ, ਜਿਸਦੀ ਕੁੱਲ ਸਥਾਪਿਤ ਸਮਰੱਥਾ 11,782.38 ਐਮ.ਵੀ.ਏ. ਹੈ – ਜੋ ਪਿਛਲੇ ਸਾਲ ਨਾਲੋਂ 8,386 ਟਰਾਂਸਫਾਰਮਰ ਅਤੇ 396.35 ਐਮ.ਵੀ.ਏ. ਦਾ ਵਾਧਾ ਦਰਸਾਉਂਦਾ ਹੈ।

ਪਾਵਰ ਟਰਾਂਸਫਾਰਮਰਾਂ ਦੇ ਖੇਤਰ ਵਿੱਚ ਕਈ ਵੱਡੇ ਅਪਗ੍ਰੇਡ ਵੀ ਕੀਤੇ ਗਏ, ਜਿਸ ਵਿੱਚ ਚਾਰ ਯੂਨਿਟਾਂ ਨੂੰ 6.3/8.0 ਐਮ.ਵੀ.ਏ. ਤੋਂ 12.5 ਐਮ.ਵੀ.ਏ., ਸੱਤ ਯੂਨਿਟਾਂ ਨੂੰ 10/12.5 ਐਮ.ਵੀ.ਏ. ਤੋਂ 20 ਐਮ.ਵੀ.ਏ., ਅਤੇ ਚਾਰ ਯੂਨਿਟਾਂ ਨੂੰ 20 ਐਮ.ਵੀ.ਏ. ਤੋਂ 31.5 ਐਮ.ਵੀ.ਏ. ਤੱਕ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਦੋ ਨਵੇਂ 20 ਐਮਵੀਏ ਟਰਾਂਸਫਾਰਮਰ ਵੀ ਲਗਾਏ ਗਏ ਹਨ, ਜੋ ਸਬਸਟੇਸ਼ਨਾਂ ਦੀ ਸਮਰੱਥਾ ਅਤੇ ਭਰੋਸੇਯੋਗਤਾ ਨੂੰ ਹੋਰ ਬਿਹਤਰ ਬਣਾ ਰਹੇ ਹਨ ।

ਬਿਜਲੀ ਮੰਤਰੀ ਨੇ ਰੀਵੈਂਪਡ ਡਿਸਟਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਅਧੀਨ ਕੀਤੇ ਜਾ ਰਹੇ ਰਣਨੀਤਕ ਨਿਵੇਸ਼ਾਂ ਨੂੰ ਉਜਾਗਰ ਕੀਤਾ, ਜਿਸ ਤਹਿਤ ਪੱਛਮੀ ਜ਼ੋਨ ਲਈ 381.85 ਕਰੋੜ ਅਲਾਟ ਕੀਤੇ ਗਏ ਹਨ।

ਯੋਜਨਾਬੱਧ ਕੰਮਾਂ ਵਿੱਚ 11 ਕੇ.ਵੀ. ਫੀਡਰਾਂ ਦੇ 234 ਦੋਹਰੇ-ਕੁਨੈਕਸ਼ਨ, 184 ਭੂਮੀਗਤ ਕੇਬਲਿੰਗ ਪ੍ਰੋਜੈਕਟ, 157 ਉੱਚ-ਸਮਰੱਥਾ ਕੰਡਕਟਰ ਅੱਪਗ੍ਰੇਡ, 708 ਨਵੇਂ ਟਰਾਂਸਫਾਰਮਰ, ਛੇ ਨਵੇਂ ਸਬ-ਸਟੇਸ਼ਨ ਅਤੇ 23 ਵਾਧੂ ਡਿਸਟ੍ਰੀਬਿਊਸ਼ਨ ਲਾਈਨਾਂ ਸ਼ਾਮਲ ਹਨ। ਇਹਨਾਂ ਪਹਿਲਕਦਮੀਆਂ ਨਾਲ ਬਿਜਲੀ ਦੇ ਕੱਟਾਂ, ਵੋਲਟੇਜ ਉਤਰਾਅ-ਚੜ੍ਹਾਅ ਅਤੇ ਟਰਾਂਸਫਾਰਮਰ ਫੇਲ੍ਹ ਹੋਣ ਵਿੱਚ ਕਾਫ਼ੀ ਕਮੀ ਆਉਣ ਦੀ ਆਸ ਹੈ, ਇਸ ਤਰ੍ਹਾਂ ਜ਼ੋਨ ਨੂੰ ਭਵਿੱਖ ਲਈ ਊਰਜਾ ਦੀਆਂ ਮੰਗਾਂ ਦੇ ਮੱਦੇਨਜ਼ਰ ਤਿਆਰ ਕੀਤਾ ਜਾ ਰਿਹਾ ਹੈ।

ਇਹਨਾਂ ਵਿਕਾਸਸ਼ੀਲ ਕਾਰਜਾਂ ਦੀ ਮਹੱਤਤਾ ’ਤੇ ਬੋਲਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੱਛਮੀ ਜ਼ੋਨ ਵਿੱਚ ਆਈ ਤਬਦੀਲੀ, ਪੰਜਾਬ ਸਰਕਾਰ ਦੀ ਹਰੇਕ ਘਰ, ਉਦਯੋਗ ਅਤੇ ਖੇਤੀਬਾੜੀ ਉਪਭੋਗਤਾ ਨੂੰ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਜ਼ਬੂਤ ਸਮਰਥਨ ਨਾਲ, ਅਸੀਂ ਪੰਜਾਬ ਨੂੰ ਬਿਜਲੀ ਭਰੋਸੇਯੋਗਤਾ ਅਤੇ ਬੁਨਿਆਦੀ ਢਾਂਚੇ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹਾਂ। ਪੀਐਸਪੀਸੀਐਲ ਦਾ ਪੱਛਮੀ ਜ਼ੋਨ ਇੱਕ ਪ੍ਰਤੱਖ ਉਦਾਹਰਣ ਹੈ ਕਿ ਸੁਹਿਰਦ ਤੇ ਨਿਰਪੱਖ ਸ਼ਾਸਨ ਅਤੇ ਲੋਕਾਂ ਪ੍ਰਤੀ ਸਮਰਪਣ ਦੀ ਭਾਵਨਾ ਕੀ-ਕੁਝ ਪ੍ਰਾਪਤ ਕਰ ਸਕਦੀ ਹੈ’’।

ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਇਹ ਸੁਧਾਰ ਮਹਿਜ਼ ਅੰਕੜਿਆਂ ਵਿਚ ਹੀ ਨਹੀਂ ਸਗੋਂ – ਇਹ ਲੋਕਾਂ, ਉਦਯੋਗਾਂ ਅਤੇ ਸੰਸਥਾਵਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾਲ ਸਮਰੱਥ ਬਣਾਉਣ ਵੱਲ ਇੱਕ ਅਰਥਪੂਰਨ ਤੇ ਅਸਰਅੰਦਾਜ਼ ਕਦਮ ਨੂੰ ਦਰਸਾਉਂਦੇ ਹਨ। ਪੰਜਾਬ ਵਿੱਚ ਚੱਲ ਰਹੇ ਇਸ ਵਿਕਾਸ ਅਤੇ ਆਧੁਨਿਕੀਕਰਨ ਦੇ ਸਫ਼ਰ ਵਿੱਚ ਪੀ.ਐਸ.ਪੀ.ਸੀ.ਐਲ. ਦਾ ਪੱਛਮੀ ਜ਼ੋਨ ਤਰੱਕੀ ਦੇ ਇੱਕ ਚਾਨਣ ਮੁਨਾਰੇ ਵਜੋਂ ਖੜ੍ਹਾ ਹੈ, ਮੁਕੰਮਲ ਬਿਜਲੀਕਰਨ, ਸਸ਼ਕਤ ਅਤੇ ਭਵਿੱਖ ਮੁਖੀ ਚੁਣੌਤੀਆਂ ਨੂੰ ਨਜਿੱਠਣ ਲਈ ਤਿਆਰ ਹੈ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼