Saturday, December 21, 2024
spot_img
spot_img
spot_img

Harbhajan Singh ETO ਵੱਲੋਂ ਸੰਸਦ ਵਿੱਚ Dr. Ambedkar ਦਾ ਅਪਮਾਨ ਕਰਨ ਲਈ Amit Shah ਦੀ ਕਰੜੀ ਨਿੰਦਾ

ਯੈੱਸ ਪੰਜਾਬ
ਚੰਡੀਗੜ੍ਹ, 19 ਦਸੰਬਰ, 2024

Punjab ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ Harbhajan Singh ETO ਨੇ ਕੇਂਦਰੀ ਗ੍ਰਹਿ ਮੰਤਰੀ Amit Shah ਦੀ ਸੰਸਦ ਵਿੱਚ ਕੀਤੀ ਟਿੱਪਣੀ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਭਾਰਤੀ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ ਅਤੇ ਲੋਕਾਂ ਦੇ ਸਤਿਕਾਰਯੋਗ ਨੇਤਾ Dr. BR Ambedkar ਦਾ ਅਪਮਾਨ ਦੱਸਿਆ ਹੈ।

ਕੈਬਨਿਟ ਮੰਤਰੀ Harbhajan Singh ETO ਨੇ ਅਮਿਤ ਸ਼ਾਹ ਦੀਆਂ ਟਿੱਪਣੀਆਂ ‘ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਅਜਿਹੀਆਂ ਟਿੱਪਣੀਆਂ ਨਾ ਸਿਰਫ਼ ਡਾ. ਅੰਬੇਡਕਰ ਦੀ ਵਿਰਾਸਤ ਦਾ ਨਿਰਾਦਰ ਕਰਦੀਆਂ ਹਨ, ਸਗੋਂ ਸੱਤਾਧਾਰੀ ਪਾਰਟੀ ਅੰਦਰਲੇ ਡੂੰਘੇ ਪੱਖਪਾਤ ਨੂੰ ਵੀ ਪ੍ਰਗਟ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਸਮਾਜਿਕ ਨਿਆਂ, ਬਰਾਬਰੀ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹਨ ਅਤੇ ਰਾਸ਼ਟਰ ਲਈ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਨੂੰ ਘੱਟ ਕਰਨ ਦੀ ਕੋਈ ਵੀ ਕੋਸ਼ਿਸ਼ ਉਨ੍ਹਾਂ ਕਦਰਾਂ-ਕੀਮਤਾਂ ਦਾ ਅਪਮਾਨ ਹੈ ਜਿਨ੍ਹਾਂ ਲਈ ਉਹ ਖੜ੍ਹੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਸੰਸਦ ਵਿੱਚ ਅਮਿਤ ਸ਼ਾਹ ਦਾ ਬਿਆਨ ਨਾ ਸਿਰਫ਼ ਅਸੰਵੇਦਨਸ਼ੀਲ ਹੈ, ਸਗੋਂ ਬਰਾਬਰਤਾ ਅਤੇ ਨਿਆਂ ਦੇ ਸਿਧਾਂਤਾਂ ਨੂੰ ਭਾਜਪਾ ਵੱਲੋਂ ਲੰਬੇ ਸਮੇਂ ਤੋਂ ਅਣਦੇਖਾ ਕੀਤੇ ਜਾਣ ਦਾ ਵੀ ਸੰਕੇਤ ਵੀ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਬਾਰੇ ਇਸ ਤਰ੍ਹਾਂ ਦੀਆਂ ਟਿੱਪਣੀਆਂ ਭਾਜਪਾ ਦੀ ਅਸਲ ਵਿਚਾਰਧਾਰਾ ਨੂੰ ਦਰਸਾਉਂਦੀਆਂ ਹਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੀ ਅਪਮਾਨਜਨਕ ਟਿੱਪਣੀ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ ਅਤੇ ਕੇਂਦਰ ਸਰਕਾਰ ਨੂੰ ਡਾ. ਅੰਬੇਡਕਰ ਦੀ ਵਿਰਾਸਤ ਦੇ ਮਾਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਤੇ ਸਮੁੱਚਾ ਰਾਸ਼ਟਰ ਡਾ. ਅੰਬੇਡਕਰ ਨੂੰ ਉੱਚ ਕੋਟੀ ਦਾ ਸਤਿਕਾਰ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਦੀ ਸਿਰਜਨਾ ਲਈ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਾਡੇ ਲੋਕਤੰਤਰ ਦੀ ਨੀਂਹ ਹੈ। ਸ. ਹਰਭਜਨ ਸਿੰਘ ਈ.ਟੀ.ਓ ਨੇ ਜੋਰ ਦਿੰਦਿਆਂ ਕਿਹਾ ਕਿ ਡਾ. ਅੰਬੇਡਕਰ ਦੇ ਯੋਗਦਾਨ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਹਰ ਪਾਸਿਓਂ ਸਖ਼ਤ ਵਿਰੋਧ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖਿਆਵਾਂ ਨੂੰ ਖਾਸ ਕਰਕੇ ਮੌਜੂਦਾ ਸਿਆਸੀ ਮਾਹੌਲ ਵਿੱਚ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਅਸੀਂ ਆਪਣੇ ਨਾਗਰਿਕਾਂ ਨੂੰ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਦੇ ਅਸਲ ਤੱਤ ਬਾਰੇ ਜਾਗਰੂਕ ਕਰੀਏ ਅਤੇ ਇਹ ਯਕੀਨੀ ਬਣਾਈਏ ਕਿ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਿਆ ਜਾਵੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ