ਯੈੱਸ ਪੰਜਾਬ
ਐਸ.ਏ.ਐਸ. ਨਗਰ (ਮੋਹਾਲੀ), 28 ਮਾਰਚ, 2025
Punjab ਮੰਡੀ ਬੋਰਡ ਦੇ ਚੇਅਰਮੈਨ ਸ. Harchand Singh Barsat ਵੱਲੋਂ ਹਾੜ੍ਹੀ ਸੀਜ਼ਨ ਦੀ ਫਸਲ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਬੋਰਡ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਜਿਲ੍ਹਾ ਮੰਡੀ ਅਫ਼ਸਰਾਂ ਨਾਲ ਅੱਜ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਮੰਡੀਆਂ ‘ਚ ਕੀਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਪਾਸੋਂ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।
ਸ. Barsat ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ 1 ਅਪ੍ਰੈਲ ਤੋਂ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਕਣਕ ਦੀ ਖਰੀਦ ਕਰਨ ਲਈ 1865 ਮੰਡੀਆਂ ਖੋਲੀਆ ਗਈਆਂ ਹਨ, ਇਨ੍ਹਾਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਆਪਣੀ ਫ਼ਸਲ ਲਿਆਂਦੀ ਜਾਣੀ ਹੈ।
ਇਸ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼ – ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਮੁੱਖ ਦਫ਼ਤਰ ਪੱਧਰ ਤੇ ਟੀਮ ਬਣਾ ਕੇ ਸੂਬੇ ਦੀਆਂ ਸਮੂੰਹ ਮੰਡੀਆਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਕਿਸੇ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆਂ ਪੇਸ਼ ਨਾ ਆਉਣ ਦਿੱਤੀ ਜਾਵੇ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਜਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾਂ ਪ੍ਰਬੰਧ ਕਰਕੇ ਚੰਗੀ ਕਾਰਗੁਜਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ। ਉਨ੍ਹਾਂ ਸਮੂੰਹ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਮੀਟਿੰਗ ‘ਚ ਸ੍ਰੀ ਰਾਮਵੀਰ ਸਕੱਤਰ ਪੰਜਾਬ ਮੰਡੀ ਬੋਰਡ, ਸ. ਮਨਜੀਤ ਸਿੰਘ ਸੰਧੂ ਜੀ.ਐਮ. ਇੰਨਫੋਰਸਟਮੈਂਟ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਚੀਫ਼ ਇੰਜੀਨੀਅਰ, ਸ. ਸਵਰਨ ਸਿੰਘ ਡੀ.ਜੀ.ਐਮ.(ਅਸਟੇਟ), ਸ੍ਰੀਮਤੀ ਭਜਨ ਕੌਰ ਡੀ.ਜੀ.ਐਮ.(ਪ੍ਰੋਜੈਕਟ), ਸ. ਮਨਿੰਦਰਜੀਤ ਸਿੰਘ ਬੇਦੀ ਡੀ.ਜੀ.ਐਮ. (ਮਾਰਕਿਟਿੰਗ), ਸ੍ਰੀ ਰਜਨੀਸ਼ ਗੋਇਲ ਡੀ.ਜੀ.ਐਮ., ਸ੍ਰੀ ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ., ਸ੍ਰੀ ਮੁਕੇਸ਼ ਕੁਮਾਰ ਕੈਲੇ ਡੀ.ਜੀ.ਐਮ. ਸਮੇਤ ਸਮੂੰਹ ਅਧਿਕਾਰੀ ਮੌਜੂਦ ਰਹੇ।