ਯੈੱਸ ਪੰਜਾਬ
ਜਲੰਧਰ, 17 ਜੂਨ, 2025
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ Hardev Singh Assi ਨੇ ਅੱਜ ਜਲੰਧਰ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫਸਰ Jalandhar ਦਾ ਵਾਧੂ ਚਾਰਜ ਸੰਭਾਲ ਲਿਆ।
ਇਸ ਮੌਕੇ ਡਿਪਟੀ ਡਾਇਰੈਕਟਰ ਹਾਕਮ ਥਾਪਰ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਦੌਰਾਨ ਹਰਦੇਵ ਸਿੰਘ ਆਸੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜਤਾ ਅਤੇ ਤਨਦੇਹੀ ਨਾਲ ਨਿਭਾੳਣਗੇ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਅਤੇ ਮੀਡੀਆ ਰਾਹੀਂ ਉਨ੍ਹਾਂ ਨੂੰ ਹੇਠਲੇ ਪੱਧਰ ‘ਤੇ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਵਿਚਾਲੇ ਇਕ ਪੁਲ ਦੇ ਤੌਰ ‘ਤੇ ਕੰਮ ਕਰਨਗੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨਾਲ ਵਧੀਆ ਤਾਲਮੇਲ ਬਣਾ ਕੇ ਜ਼ਿਲ੍ਹੇ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਗੇ। ਉਨ੍ਹਾਂ ਮੀਡੀਆ ਹੱਬ ਵਜੋਂ ਜਾਣੇ ਜਾਂਦੇ ਜਲੰਧਰ ਦੇ ਪੱਤਰਕਾਰਾਂ ਤੋਂ ਪੂਰਨ ਸਹਿਯੋਗ ਦੀ ਆਸ ਕੀਤੀ ਅਤੇ ਕਿਹਾ ਕਿ ਉਹ ਪੱਤਰਕਾਰ ਸਾਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ।
ਜ਼ਿਕਰਯੋਗ ਹੈ ਕਿ ਪੱਤਰਕਾਰਤਾ ਦੇ ਖੇਤਰ ਵਿਚ ਲੰਬਾ ਤਜ਼ਰਬਾ ਰੱਖਣ ਵਾਲੇ ਹਰਦੇਵ ਸਿੰਘ ਆਸੀ, ਪਟਿਆਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿਚ ਵੀ ਬਤੌਰ ਡੀ.ਪੀ.ਆਰ.ਓ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।