Thursday, October 3, 2024
spot_img
spot_img
spot_img
spot_img
spot_img

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਯੈੱਸ ਪੰਜਾਬ
ਚੰਡੀਗੜ੍ਹ, 29 ਜੁਲਾਈ, 2024

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਜ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਸ.ਬੈਂਸ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਪਾਣੀ ਤੋਂ ਕਈ ਕਈ ਰੋਗ ਹੋਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਵਿੱਚ ਸਾਫ਼ ਸੁਥਰਾ ਪੀਣ ਯੋਗ ਪਾਣੀ ਮੁੱਹਈਆ ਕਰਵਾਇਆ ਜਾਵੇ ਅਤੇ ਨਾਲ ਹੀ ਸਕੂਲ ਵਿੱਚ ਬਰਸਾਤੀ ਪਾਣੀ ਨਾ ਇਕੱਠਾ ਹੋਣ ਦਿੱਤਾ ਜਾਵੇ।

ਇਸ ਸਬੰਧੀ ਅੱਜ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਦੇ ਸਕੂਲ ਮੁਖੀਆਂ/ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਸਾਫ-ਸਫਾਈ ਰੂਟੀਨ ਬੇਸਿਸ ਤੇ ਕਰਵਾਉਣ ਅਤੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਸਫਾਈ ਅਤੇ ਕਲੋਰੀਨੇਸ਼ਨ ਸਮੇਂ-ਸਮੇਂ ਤੇ ਕਰਵਾਈ ਜਾਵੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ