Monday, September 16, 2024
spot_img
spot_img
spot_img

ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਮੁਹਿੰਮ ਦੀ ਅਗਵਾਈ ਕਰਨਗੇ

ਯੈੱਸ ਪੰਜਾਬ ਨਿਊਜ਼
ਚੰਡੀਗੜ੍ਹ, 4 ਸਤੰਬਰ, 2024

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ।
ਇਸੇ ਤਰ੍ਹਾਂ ਸਰਦਾਰ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਸਰਦਾਰ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ।

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਹਨਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ