Wednesday, April 24, 2024

ਵਾਹਿਗੁਰੂ

spot_img
spot_img

ਹਰਿਆਣਾ ਤੇ ਪੰਜਾਬ ਸਰਕਾਰ ਅਮਨ ਸ਼ਾਂਤੀ ਕਾਇਮ ਰੱਖਣ ਲਈ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਵਾਉਣ: ਭੋਮਾ

- Advertisement -

Haryana and Punjab govts must get parole of Ram Rahim rejected: Manjit Singh Bhoma

ਯੈੱਸ ਪੰਜਾਬ
ਅੰਮ੍ਰਿਤਸਰ, 31 ਜਨਵਰੀ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸੌਦਾ ਸਾਧ ਡੇਰਾ ਮੁਖੀ ਰਾਮ ਰਹੀਮ ਤੇ ਬੀਤੇ ਦਿਨੀ ਸਲਾਬਤਪੁਰੇ ਵਿਖੇ ਹੋਏ ਸਮਾਗਮ ਦੀ ਨਿੰਦਿਆ ਕਰਦਿਆਂ ਕਿਹਾ ਸਰਕਾਰਾਂ ਤੇ ਇਹ ਲੋਕ ਕਿਉਂ ਪੰਜਾਬ ਦੇ ਸ਼ਾਤਮਈ ਹਾਲਾਤਾਂ ਨੂੰ ਅੱਗ ਦੇ ਭਾਂਬੜਾਂ ਵਿੱਚ ਬਦਲਣਾ ਚਾਹੁੰਦੇ ਹਨ ।

ਸ ਭੋਮਾ ਨੇ ਹੈਰਾਨੀ ਪ੍ਰਗਟਾਈ ਕਿ ਜਿਹੜੇ ਤਰੀਕਿਆਂ ਨਾਲ ਬਲਾਤਕਾਰੀ ਤੇ ਕਤਲ ਵਰਗੇ ਸੰਗੀਨ ਜੁਰਮਾਂ ਦੇ ਦੋਸ਼ੀ ਨੂੰ ਪੈਰੋਲਾਂ ਦਿੱਤੀਆਂ ਜਾ ਰਹੀਆਂ ਹਨ ਲੋਕਾਂ ਦਾ ਨਿਆਂ ਤੋਂ ਵਿਸ਼ਵਾਸ਼ ਉੱਠ ਰਿਹਾ ਹੈ ।ਮਨਜੀਤ ਸਿੰਘ ਭੋਮਾ ਨੇ ਬਾਦਲਾਂ ਤੇ ਨਿਸ਼ਾਨੇ ਸਾਧਦਿਆਂ ਦੋਸ਼ ਲਾਇਆ ਕਿ ਇਨ੍ਹਾਂ ਦੀਆਂ ਗਲਤੀਆਂ ਦੀ ਸਜ਼ਾ ਅੱਜ ਪੰਥ ਤੇ ਸਾਰਾ ਪੰਜਾਬ ਭੁਗਤ ਰਿਹਾ ਹੈ।

ਭੋਮਾ ਅਨੁਸਾਰ ਇਹ ਉਹੀ ਸਾਧ ਹੈ,ਜਿਸ ਨੇ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਸਵਾਂਗ ਰਚਾ ਕੇ ਲੋਕਾਂ ਨੂੰ ਜਾਮੇਂ ਇੰਨਸਾ ਪਿਲਾਇਆ ਸੀ ਤੇ ਬਾਦਲਾਂ ਦਾ ਟੋਲਾਂ ਇਹਨ੍ਹਾਂ ਤੇ ਇਨ੍ਹਾਂ ਮੇਹਰਬਾਨ ਸੀ ਕਿ ਇਹਨਾਂ ਨੇ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਦਿਵਾਉਣ ਦੀ ਥਾਂ ਉਸ ਵਿਰੁੱਧ ਐਫ ਆਈ ਆਰ ਹੀ ਰੱਦ ਕਰਵਾ ਦਿੱਤੀ ਸੀ ।

ਭੋਮਾ ਮੁਤਾਬਕ 2015 ਚ ਬਾਦਲਾਂ ਨੇ ਤਖਤਾਂ ਦੇ ਜਥੇਦਾਰਾਂ ਨੂੰ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਚੰਡੀਗੜ੍ਹ ਸੱਦ ਕੇ ਸੌਦਾ ਸਾਧ ਨੂੰ ਬਿਨਾ ਮੰਗਿਆ ਧੱਕੇ ਨਾਲ ਮੁਆਫੀ ਦਵਾਈ ਸੀ ਕਿਉਕਿ ਬਾਦਲ ਇਸ ਸਾਧ ਦੇ ਚੇਲੇ ਸੀ .ਰਾਮ ਰਹੀਮ ਦੇ ਡੇਰੇ ਜਾ ਕੇ ਮੱਥੇ ਟੇਕਦੇ ਰਹੇ,ਗੋਡੇ ਭਾਰ ਬੈਠ ਕੇ ਹੱਥ ਅੱਡਦੇ ਰਹੇ। ਮਨਜੀਤ ਸਿੰਘ ਭੋਮਾ ਨੇ ਸਖਤ ਲਹਿਜ਼ੇ ਨਾਲ ਕਿਹਾ ਕਿ ਪੰਜਾਬ ਖਾਸ ਕਰਕੇ ਸਿੱਖ ਕੌਮ ਬਾਦਲਾਂ ਨੂੰ ਕਦੇ ਮੁਆਫ ਨਹੀ ਕਰੇਗੀ,ਜਿਸ ਦਾ ਨਤੀਜਾ ਬਾਦਲਾਂ 2017 ਤੇ 2022 ਦੀਆਂ ਚੋਣਾਂ ਚ ਵੇਖ ਹੀ ਲਿਆ ਹੈ।

ਆਖੀਰ ਤੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਸਲਾਬਤਪੁਰੇ ਤੋਂ ਹੀ ਸੌਦਾ ਸਾਧ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਇਆ ਸੀ ,ਜਿਥੋ ਸਿੱਖ ਕੌਮ ਭੜਕ ਉੱਠੀ ਸੀ ਤੇ ਹੁਣ ਉਵੇਂ ਹੀ ਫਿਰ ਬੀਤੇ ਦਿਨੀਂ ਸਲਾਬਤਪੁਰੇ ਸਮਾਗਮ ਕਰਵਾ ਕੇ ਪੰਜਾਬ ਦਾ ਸ਼ਾਂਤ ਮਾਹੌਲ ਨੂੰ ਗੁਰਮੀਤ ਰਾਮ ਰਹੀਂਮ ਅੱਗ ਦੀ ਭੱਠੀ ਵਿੱਚ ਬਦਲਣਾ ਚਾਹੁੰਦਾ ਹੈ,ਜਿਸ ਨੂੰ ਸਿੱਖ ਕੌਮ ਤੇ ਪੰਜਾਬੀ ਕਦੇ ਬਰਦਾਸ਼ਤ ਨਹੀ ਕਰਨਗੇ। ਭੋਮਾ ਕਿ ਹਰਿਆਣਾ ਤੇ ਪੰਜਾਬ ਸਰਕਾਰ ਤੁਰੰਤ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...