Saturday, April 20, 2024

ਵਾਹਿਗੁਰੂ

spot_img
spot_img

Haryana Police ਵੱਲੋਂ ਕਿਸਾਨ ਆਗੂਆਂ ਤੇ ਅਣਪਛਾਤੇ ਕਿਸਾਨਾਂ ’ਤੇ ਇਰਾਦਾ-ਏ-ਕਤਲ ਸਮੇਤ ਗੰਭੀਰ ਧਾਰਾਵਾਂ ਤਹਿਤ FIR ਦਰਜ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਨਵੰਬਰ, 2020:
ਹਰਿਆਣਾ ਸਰਕਾਰ ਨੇ ਕਿਸਾਨ ਸੰਘਰਸ਼ ਨਾਲ ਸੰਬੰਧਤ 11 ਆਗੂਆਂ ਅਤੇ ਹਜ਼ਾਰਾਂ ਅਣਪਛਾਤੇ ਕਿਸਾਨਾਂ ’ਤੇ ਇਰਾਦਾ-ਏ-ਕਤਲ ਸਣੇ ਹੋਰ ਗੰਭੀਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਮਾਮਲਾ ਬੀਤੇ ਕਲ੍ਹ ਕਿਸਾਨਾਂ ਵੱਲੋਂ ਹਰਿਆਣਾ ਪੁਲਿਸ ਵੱਲੋਂ ਲਗਾਈਆਂ ਰੋਕਾਂ ਨੂੰ ਤੋੜਦੇ ਹੋਏ ਦਿੱਲੀ ਵੱਲ ਕੂਚ ਕਰ ਜਾਣ ਨਾਲ ਸੰਬੰਧਤ ਹੈ।

ਇਸ ਮਾਮਲੇ ਵਿੱਚ ਅਜੇ ਤਾਈਂ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ: ਬਲਬੀਰ ਸਿੰਘ ਰਾਜੇਵਾਲ ਅਤੇ ਹਰਿਆਣਾ ਦੇ ਕਿਸਾਨ ਆਗੂ ਸ: ਗੁਰਨਾਮ ਸਿੰਘ ਚਢੂਨੀ ਸਣੇ 11 ਆਗੂਆਂ ’ਤੇ ਕੀਤੇ ਜਾਣ ਦੀ ਖ਼ਬਰ ਹੈ।

ਇਕ ਪੰਜਾਬੀ ਨਿਊਜ਼ ਚੈਨਲ ਅਨੁਸਾਰ ਐਫ.ਆਈ.ਆਰ. ਕੌਮੀ ਸ਼ਾਹਮਾਰਗ ’ਤੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜਨ, ਪੁਲਿਸ ਕਰਮੀਆਂ ਨਾਲ ਉਲਝਣ ਅਤੇ ਉਨ੍ਹਾਂ ’ਤੇ ਆਪਣੇ ਵਾਹਨ ਚੜ੍ਹਾਉਣ ਦੀ ਕੋਸ਼ਿਸ਼, ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਹਰਿਆਣਾ ਦੀ ਸ੍ਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਲੱਗਦੇ ਸਾਰੇ ਬਾਰਡਰ ਸੀਲ ਕਰ ਦੇਣ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਵੀ ਦਿੱਲੀ ਕੂਚ ਨਾ ਕਰਨ ਦੇਣ ਲਈ ਸਰਹੱਦਾਂ ’ਤੇ ਕੀਤੇ ਗਏ ਜ਼ਬਰਦਸਤ ਪੁਲਿਸ ਇੰਤਜ਼ਾਮਾਂ ਨੂੰ ਅਸਫ਼ਲ ਬਣਾਉਂਦੇ ਹੋਏ ਕਿਸਾਨ ਦਿੱਲੀ ਵੱਲ ਵਧੇ ਸਨ। ਪੁਲਿਸ ਵੱਲੋਂ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਅੱਥਰੂ ਗੈਸ ਦੇ ਗੋਲੇ ਦਾਗੇ ਗਏ ਅਤੇ ਕਈ ਥਾਈਂ ਲਾਠੀਚਾਰਜ ਵੀ ਕੀਤੀ ਗਿਆ ਪਰ ਪਿਛਲੇ ਦੋ ਮਹੀਨੇ ਤੋਂ ਸੜਕਾਂ ’ਤੇ ਨਿਕਲੇ ਹੋਏ ਕਿਸਾਨ ਦਿੱਲੀ ਕੂਚ ਲਈ ਬਜ਼ਿਦ ਸਨ।

ਇਹ ਵੀ ਵਰਨਣਯੋਗ ਹੈ ਕਿ ਕੇਂਦਰ ਸਰਕਾਰ ਦੇ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਅਜੇ ਕਲ੍ਹ ਤਕ ਵੀ ਕਿਸਾਨਾਂ ਨੂੰ ਗੱਲਬਾਤ ਲਈ ਅੱਗੇ ਆਉਣ ਦੇ 3 ਦਸੰਬਰ ਦੇ ਸੱਦੇ ਦੇ ਮੱਦੇਨਜ਼ਰ ਅੰਦੋਲਨ ਛੱਡ ਕੇ ਗੱਲਬਾਤ ਦਾ ਰਾਹ ਅਪਨਾਉਣ ਲਈ ਆਖ਼ ਰਹੇ ਸਨ ਪਰ ਕਿਸਾਨ ਆਗੂਆਂ ਅਤੇ ਹਜ਼ਾਰਾਂ ਹੋਰ ਕਿਸਾਨਾਂ ’ਤੇ ਪਰਚੇ ਕਰਨ ਦੇ ਇਸ ਵਰਤਾਰੇ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਸਰਕਾਰ ਦਬਾਅ ਦੀ ਰਾਜਨੀਤੀ ’ਤੇ ਚੱਲ ਰਹੀ ਹੈ।

ਇਸ ਸੰਬੰਧ ਵਿੱਚ ਯੈੱਸ ਪੰਜਾਬ ਵੱਲੋਂ ਸੰਪਰਕ ਕੀਤੇ ਜਾਣ ’ਤੇ ਸ: ਰਾਜੇਵਾਲ ਨੇ ਕਿਹਾ ਕਿ ਉਹਨਾਂ ਨੂੰ ਉਹਨਾਂ ਖਿਲਾਫ਼ ਕੋਈ ਪਰਚਾ ਦਰਜ ਕੀਤੇ ਜਾਣ ਦੀ ਜਾਣਕਾਰੀ ਨਹੀਂ ਹੈ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...