Sunday, April 14, 2024

ਵਾਹਿਗੁਰੂ

spot_img
spot_img

ਕੇਂਦਰ ਦੇ ਇਸ਼ਾਰੇ ‘ਤੇ ਹਰਿਆਣਾ ਸਰਕਾਰ ਕਿਸਾਨਾਂ ਉੱਤੇ ਜੁਲਮ ਕਰਨ ਤੋਂ ਬਾਜ ਆਵੇ: ਰਵੀਇੰਦਰ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਫਰਵਰੀ, 2024

ਸ਼ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਸ ਰਵੀਇੰਦਰ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਤਾੜਨਾ ਕਰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਹੱਦਾਂ ਅੰਦਰ ਸ਼ਾਂਤਮਈ ਧਰਨੇ ਤੇ ਬੈਠੇ ਕਿਸਾਨਾਂ ਉਤੇ ਹਰਿਆਣਾ ਸਰਕਾਰ ਜਿਸ ਤਰਾਂ ਗੋਲੀਆਂ ਅਤੇ ਬੰਬ ਬਰਸਾ ਰਹੀ ਹੈ, ਉਹ ਜੁਲਮ ਦੀ ਇੰਤਹਾ ਹੀ ਕਹੀ ਜਾ ਸਕਦੀ ਹੈ।

ਹਰਿਆਣਾ ਸਰਕਾਰ ਨੇ ਆਪਣੇ ਬਾਰਡਰਾਂ ਉਤੇ ਭਾਰੀ ਬੈਰੀਕੇਡਿੰਗ ਕੀਤੀ ਹੋਈ ਹੈ ਅਤੇ ਕਿਸਾਨ ਅਜੇ ਪੰਜਾਬ ਵਿੱਚ ਹੀ ਹਨ। ਫਿਰ ਵੀ ਹਰਿਆਣਾ ਸਰਕਾਰਾ ਡ੍ਰੋਨ ਨਾਲ ਉਹਨਾਂ ਉਤੇ ਅੱਥਰੂ ਗੈਸ ਦੇ ਗੋਲੇ ਸੁਟ ਰਹੀ ਹੈ ਅਤੇ ਰਬੜ ਦੀਆਂ ਗੋਲੀਆਂ ਮਾਰ ਰਹੀ ਹੈ।

ਕੱਲ ਹਰਿਆਣਾ ਪੁਲਸ ਨੇ ਖਨੌਰੀ ਬਾਰਡਰ ‘ਤੇ ਪੰਜਾਬ ਵਿੱਚ ਆਣ ਕੇ ਜਿਸ ਤਰਾਂ ਇਕ ਨੌਜਵਾਨ ਨੂੰ ਕਤਲ ਕੀਤਾ ਅਤੇ ਕਿਸਾਨਾਂ ਦੇ ਟਰੈਕਟਰਾਂ ਅਤੇ ਹੋਰ ਸਮਾਨ ਦੀ ਤੋੜ ਭੰਨ ਕੀਤੀ ਹੈ, ਉਸ ਤੋਂ ਸਾਫ ਪਤਾ ਲੱਗਦਾ ਹੈ ਕਿ ਹਰਿਆਣਾ ਪੁਲੀਸ ਦਾ ਮਕਸਦ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਨਹੀਂ ਸਗੋਂ ਪੂਰਾ ਸਬਕ ਸਿਖਾਉਣਾ ਹੈ, ਤਾਂ ਜੋ ਉਹ ਹਰਿਆਣਾ ਵੱਲ ਮੂੰਹ ਨਾ ਕਰਨ।

ਹਰਿਆਣਾ ਵਿੱਚ ਭਾਵੇਂ ਕਾਗਰਸੀ ਭਜਨ ਲਾਲ ਦੀ ਸਰਕਾਰ ਹੋਵੇ ਜਾਂ ਭਾਜਪਾਈ ਮਨੋਹਰ ਲਾਲ ਖੱਟਰ ਦੀ, ਕੇਂਦਰ ਦੇ ਮੋਰੇ ‘ਲਾਲ’ ਪੰਜਾਬੀਆਂ ਉਤੇ ਜੁਲਮ ਢਾਹੁਣ ਦੀ ਕੋਈ ਕਸਰ ਨਹੀਂ ਛੱਡਦੇ।

1982 ਵਿੱਚ ਭਜਨ ਲਾਲ ਦੀ ਸਰਕਾਰ ਨੇ ਜਿਸ ਤਰਾਂ ਬੱਸਾਂ ਗੱਡੀਆਂ ਵਿੱਚੋਂ ਕੱਢ-ਕੱਢ ਕੇ ਜਲੀਲ ਕੀਤਾ ਸੀ। ਉਸ ਤੋਂ ਵੀ ਅੱਗੇ ਜਾ ਕੇ ਖੱਟਰ ਸਰਕਾਰ ਨੇ ਤਾਂ ਪੰਜਾਬੀਆਂ ਦਾ ਲਾਘਾਂ ਬੰਦ ਕਰਨ ਲਈ ਹੱਦਾਂ ਉਤੇ ਕੰਕਰੀਟ ਦੀਆਂ ਕੰਧਾਂ ਹੀ ਉਸਾਰ ਦਿੱਤੀਆਂ ਹਨ। ਅਤੇ ਇਹਨਾਂ ਕੰਧਾਂ ਤੋਂ ਪਾਰ ਆ ਕੇ ਉਹ ਪੰਜਾਬ ਵਿੱਚ ਕਿਸਾਨਾਂ ਤੇ ਹਮਲੇ ਕਰ ਰਹੇ ਹਨ। ਜਿਸ ਨਾਲ ਸੈਂਕੜੇ ਕਿਸਾਨ ਜਖਮੀ ਹੋਏ ਹਨ।

ਸ ਰਵੀਇੰਦਰ ਸਿੰਘ ਨੇ ਕਿਹਾ ਕਿ ਅਸੀਂ ਸਾਰੇ ਇਕ ਹੀ ਦੇਸ਼ ਦੇ ਵਾਸੀ ਹਾਂ, ਜਿਸ ਦੀ ਰਾਜਧਾਨੀ ਦਿੱਲੀ ਹੈ। ਲੋਕਾਂ ਦੁਆਰਾ ਚੁਣੀ ਹੋਈ ਸਰਕਾਰ ਹੀ ਦਿੱਲੀ ਵਿੱਚ ਬੈਠ ਕੇ ਸਤਾ ਸੁਖ ਮਾਣਦੀ ਹੈ।

ਜੇ ਲੋਕਾਂ ਨੂੰ ਉਸ ਚੁਣੀ ਹੋਈ ਸਰਕਾਰ ਤੋਂ ਕੋਈ ਤਕਲੀਫ ਹੈ ਤਾਂ ਉਸ ਨੂੰ ਚੁਣਨ ਵਾਲੇ ਲੋਕਾਂ ਦਾ ਇਹ ਸੰਵਿਧਾਨਕ ਹੱਕ ਹੈ ਕਿ ਉਹ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਸਕਣ। ਕੋਈ ਵੀ ਰਾਜ ਸਰਕਾਰ ਦੂਜੇ ਰਾਜ ਦੇ ਲੋਕਾਂ ਨੂੰ ਤਸ਼ੱਦਦ ਨਾਲ ਇਸ ਹੱਕ ਤੋਂ ਵਾਂਝੇ ਨਹੀ ਕਰ ਸਕਦੀ। ਜਿਸ ਤਰਾਂ ਹਰਿਆਣਾ ਸਰਕਾਰ ਕਰ ਰਹੀ ਹੈ।

ਸ ਰਵੀਇੰਦਰ ਸਿੰਘ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਆਪਣੇ ਲੋਕਾਂ ਦੀ ਵਾੜ ਹੁੰਦੀਆ ਹਨ। ਪਰ ਕਿਸਾਨਾਂ ਨਾਲ ਹੋ ਰਹੇ ਇਸ ਧੱਕੇ ਖਿਲਾਫ ਅਜੇ ਤੱਕ ਪੰਜਾਬ ਦੀ ਹਿਤਾਇਸ਼ੀ ਕਹਾਉਣ ਵਾਲੀ ਕੋਈ ਵੀ ਪਾਰਟੀ ਅੱਗੇ ਨਹੀ ਆਈ। ਰਾਜਨੀਤਕ ਪਾਰਟੀਆਂ ਸਿਰਫ ਸਤਾ ਸੁਖ ਭੋਗਣ ਲਈ ਨਹੀਂ ਹੁੰਦੀਆਂ।

ਉਹਨਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਲੋਕ ਉਹਨਾਂ ਨੂੰ ਇਸ ਲਈ ਰਾਜ ਭਾਗ ਸੌਂਪਦੇ ਹਨ ਤਾਂ ਜੋ ਲੋੜ ਪੈਣ ਉਤੇ ਉਹ ਲੋਕਾਂ ਦੇ ਨਾਲ ਖੜਨ ਅਤੇ ਉਹਨਾਂ ਦੇ ਮਸਲੇ ਹੱਲ ਕਰਵਾਉਣ।

ਸ ਰਵੀਇੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਤੌਰ ‘ਤੇ ਜਲਦ ਹੀ ਹਮਖਿਆਲ ਧਿਰਾਂ ਨੂੰ ਇਕੱਠਾ ਕਰਕੇ ਕਿਸਾਨ ਸੰਘਰਸ਼ ਲਈ ਆਪਣਾ ਯੋਗਦਾਨ ਦੇਣਗੇ। ਖਨੌਰੀ ਹੱਦ ਤੇ ਸ਼ਹੀਦ ਹੋਣ ਵਾਲੇ ਨੌਜਵਾਨ ਨੂੰ ਉਹਨਾਂ ਨੇ ਭਰਪੂਰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਇਸ ਤਰਾਂ ਸਰਕਾਰ ਵੱਲੋਂ ਕਿਸੇ ਨੂੰ ਕਤਲ ਕਰ ਦਿੱਤਾ ਜਾਣਾ ਬਹੁਤ ਹੀ ਘਿਨਾਉਣਾ ਅਤੇ ਨਿੰਦਾਯੋਗ ਹੈ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...