Monday, May 20, 2024

ਵਾਹਿਗੁਰੂ

spot_img
spot_img

Haryana ਸਰਕਾਰ ਨੇ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਨੂੰ ਰੋਕ ਕੇ India ਦੇ ਸੰਵਿਧਾਨ ਨੂੰ ਸ਼ਰਮਸ਼ਾਰ ਕੀਤਾ: Sirsa

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਨਵੰਬਰ, 2020:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਨੂੰ ਰੋਕ ਕੇ ਭਾਰਤ ਦੇ ਸੰਵਿਧਾਨ ਨੂੰ ਸ਼ਰਮਸ਼ਾਰ ਕੀਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਅੱਜ ਸੰਵਿਧਾਨ ਦਿਵਸ ਹੈ ਤੇ ਅੱਜ ਦੇ ਦਿਨ ਭਾਰਤ ਨੇ ਆਪਣੇ ਸੰਵਿਧਾਨ ਨੂੰ ਅਪਣਾਇਆ ਸੀ ਜਿਸ ਵਿਚ ਸਭ ਨੂੰ ਆਪਣੀ ਗੱਲ ਰੱਖਣ ਦਾ ਬਰਾਬਰ ਦਾ ਅਧਿਕਾਰ ਦਿੱਤਾ ਹੋਇਆ ਹੈ ਪਰ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਹਰਿਆਣਾ ਦੀ ਸਰਕਾਰ ਨੇ ਹਰਿਆਣਾ ਪੁਲਿਸ ਰਾਹੀਂ ਕਿਸਾਨਾਂ ਨੂੰ ਆਪਣੀ ਆਵਾਜ਼ ਰੱਖਣ ਤੋਂ ਰੋਕਿਆ, ਉਹਨਾਂ ’ਤੇ ਡਾਂਗਾ ਵਰਾਈਆਂ, ਹੰਝੂ ਗੈਸ ਦੇ ਗੋਲੇ ਛੱਡੇ ਤੇ ਜਲ ਤੋਪਾਂ ਨਾਲ ਹਮਲੇ ਕੀਤੇ।

ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਹ ਹਮਲੇ ਸਿਰਫ ਇਸ ਕਰ ਕੇ ਕੀਤੇ ਕਿਉਕਿ ਉਹ ਕਿਸਾਨਾਂ ਨੂੰ ਕੇਂਦਰ ਖਿਲਾਫ ਦਿੱਲੀ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣਾ ਚਾਹੁੰਦੀ ਸੀ। ਜਦਕਿ ਕਿਸਾਨ ਆਪਣੇ ਹੱਕਾਂ ਵਾਸਤੇ ਕੇਂਦਰ ਖਿਲਾਫ ਦਿੱਲੀ ਪ੍ਰਦਰਸ਼ਨ ਕਰਨ ਵਾਸਤੇ ਪਹੁੰਚ ਰਹੇ ਹਨ ਤੇ ਇਹ ਪ੍ਰਦਰਸ਼ਨ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ ਸੀ।

ਸ੍ਰੀ ਸਿਰਸਾ ਨੇ ਕਿਹਾ ਕਿ ਹਰਿਆਣਾ ਸਰਕਾਰ ਸਿਰਫ ਕੇਂਦਰ ਸਰਕਾਰ ਦੀ ਚਾਪਲੂਸੀ ਕਰਨ ਵਾਸਤੇ ਉਸਨੂੰ ਖੁਸ਼ ਕਰਨ ਵਾਸਤੇ ਅਜਿਹੀਆਂ ਹਰਕਤਾਂ ’ਤੇ ਉਤਰੀ ਤੇ ਉਸਨੇ ਅੰਨਦਾਤਾ ’ਤੇ ਡਾਂਗਾ ਵਰਾਈਆਂ। ਉਹਨਾਂ ਕਿਹਾ ਕਿ ਉਸ ਅੰਨਦਾਤਾ ’ਤੇ ਹਮਲਾ ਕੀਤਾ ਗਿਆ ਜਿਸ ਅੰਨਦਾਤਾ ਦੇ ਹੱਥਾਂ ਵਿਚ ਹੱਲ ਚਲਾਉਦੇ ਚਲਾਉਦੇ ਛਾਲੇ ਪੈ ਗਏ ਤੇ ਦੇਸ਼ ਵਾਸਤੇ ਅਨਾਜ ਪੈਦਾ ਕਰਦੇ ਕਰਦੇ ਇਹ ਹੱਥ ਪੱਕ ਗਏ।

ਸ੍ਰੀ ਸਿਰਸਾ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਇਸ ਹਰਕਤ ਕਾਰਨ ਹਰ ਦੇਸ਼ ਵਾਸੀ ਦੀਆਂ ਅੱਖਾਂ ਵਿਚ ਅੱਥਰੂ ਹਨ।

ਸ. ਸਿਰਸਾ ਨੇ ਕਿਹਾ ਕਿ ਅੱਜ ਦੇ ਦਿਨ ਜੋ ਹਰਅਿਾਣਾ ਸਰਕਾਰ ਨੇ ਕੀਤਾ ਉਸ ਨਾਲ 1982 ਦਾ ਇਤਿਹਾਸ ਦੌਹਰਾਇਆ ਗਿਆ ਹੈ। 1982 ਵਿਚ ਉਸ ਵੇੇਲ੍ਹੇ ਇੰਦਰਾ ਗਾਂਧੀ ਦੇ ਕਹਿਣ ’ਤੇ ਭਜਣ ਲਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਹੰੁਦਿਆਂ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗੁਵਾਈ ਵਾਲੇ ਜੱਥੇ ਨੂੰ ਦਿੱਲੀ ਆ ਕੇ ਕੇਂਦਰ ਖਿਲਾਫ਼ ਪ੍ਰਦਰਸ਼ਨ ਕਰਨ ਤੋਂ ਰੋਕਣ ਦਾ ਅਸਫ਼ਲ ਯਤਨ ਕੀਤਾ ਸੀ ।

ਜਦੋਂ ਕਿ ਸ. ਬਾਦਲ ਤੇ ਸਾਥੀ ਦਿੱਲੀ ਪੁੱਜ ਗਏ ਸਨ ਤੇ ਉਨ੍ਹਾਂ ਨੇ ਏਸ਼ੀਆਡ ਖੇਡਾਂ ਵੇਲ੍ਹੇ ਕਾਲੇ ਗੁਬਾਰੇ ਛੱਡ ਕੇ ਇੰਦਰਾਂ ਗਾਂਧੀ ਵਿਰੁਧ ਰੋਸ਼ ਪ੍ਰਦਰਸ਼ਨ ਕੀਤਾ ਸੀ । ਉਨ੍ਹਾਂ ਕਿਹਾ ਅੱਜ ਵੀ ਕੇਂਦਰ ਨੂੰ ਖੁਸ਼ ਕਰਨ ਵਾਸਤੇ ਹਰਿਆਣਾ ਦੀ ਸਰਕਾਰ ਨੇ ਬਿਲਕੁਲ ਉਸੇ ਤਰੀਕੇ ਕਿਸਾਨਾਂ ਨੂੰ ਆਪਣੀ ਗੱਲ ਕਰਨ ਅਤੇ ਪ੍ਰਦਰਸ਼ਨ ਕਰਨ ਤੋਂ ਰੋਕਿਆ ਪਰ ਕਿਸਾਨ ਸਾਰੇ ਬੈਰੀਕੇਡ ਤੋੜ ਕੇ ਲੰਘ ਗਏ ਹਨ ਅਤੇ ਕੇਂਦਰ ਖਿਲਾਫ਼ ਪ੍ਰਦਰਸ਼ਨ ਕਰਨਗੇ।

ਉਹਨਾਂ ਕਿਹਾ ਕਿ ਉਹ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਦੱਸਣਾ ਚਾਹੁੰਦੇ ਹਨ ਕਿ ਉਹ ਭਾਵੇਂ ਅੰਨਦਾਤਾ ’ਤੇ ਜਿੰਨਾ ਮਰਜ਼ੀ ਜ਼ੁਲਮ ਕਰ ਲੈਣ ਤੇ ਧੱਕੇਸ਼ਾਹੀਕ ਰ ਲੈਣ, ਕਿਸਾਨ ਆਪਣਾ ਹੱਕ ਲੈਣਾ ਜਾਣਦਾ ਹੈ ਤੇ ਲੈ ਕੇ ਰਹੇਗਾ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...