Friday, April 19, 2024

ਵਾਹਿਗੁਰੂ

spot_img
spot_img

ਭਗਤ ਸਿੰਘ ਅਤੇ ਕ੍ਰਾਂਤੀਕਾਰੀਆਂ ਦੇ ਗੁਪਤ ਟਿਕਾਣੇ ਨੂੰ ਲਾਈਬਰੇਰੀ ਤੇ ਮਿਊਜ਼ੀਅਮ ਵਿੱਚ ਬਦਲਣ ਦੀ ਮੰਗ

- Advertisement -

Hideouts of Shaheed Bhagat Singh, other revolutionaries be converted into Library, Museum: Vichar Manch

ਯੈੱਸ ਪੰਜਾਬ
ਸੁਨਾਮ ਊਧਮ ਸਿੰਘ ਵਾਲਾ, 24 ਮਾਰਚ, 2023 (ਦਲਜੀਤ ਕੌਰ)
ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋ ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਘਰ ਅੱਗੇ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਮੰਚ ਦੇ ਪ੍ਰਧਾਨ ਖੋਜ਼ੀ ਇਤਿਹਾਸਕਾਰ ਰਾਕੇਸ਼ ਕੁਮਾਰ ਨੇ ਕਿਹਾ ਕਿ ਭਗਤ ਸਿੰਘ ਤੇ ਉਸ ਦੇ ਕ੍ਰਾਂਤੀਕਾਰੀ ਸਾਥੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਤੇ ਵਧੀਆ ਸਮਾਜ ਦੀ ਸਿਰਜਣਾ ਲਈ ਲਈ ਇਕ ਗੁਪਤ ਪਾਰਟੀ ਬਣਾਈ ਸੀ ਅਤੇ ਪਾਰਟੀ ਦੀਆਂ ਸਰਗਰਮੀਆਂ ਲਈ ਗੁਪਤ ਟਿਕਾਣੇ ਵੀ ਬਣਾਏ ਸੀ। ਇਸੇ ਤਰ੍ਹਾਂ ਦਾ ਇੱਕ ਗੁਪਤ ਟਿਕਾਣਾ ਫਿਰੋਜ਼ਪੁਰ ਸ਼ਹਿਰ ਦੇ ਤੁੜੀ ਬਜ਼ਾਰ ਵਿੱਚ ਬਣਾਇਆ ਸੀ। ਇਹ ਬਰਤਾਨਵੀ ਸਾਮਰਾਜ ਤੋਂ ਕ੍ਰਾਂਤੀਕਾਰੀਆਂ ਦੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੀ ਨਿਸ਼ਾਨੀ ਹੈ। ਉਹਨਾਂ ਨੇ ਕਿਸ ਤਰ੍ਹਾਂ ਦੀ ਆਜ਼ਾਦੀ ਦਾ ਸੁਪਨਾ ਲਿਆ ਸੀ।

ਇਸ ਗੁਪਤ ਟਿਕਾਣੇ ਤੇ ਭਗਤ ਸਿੰਘ, ਚੰਦਰ ਸ਼ੇਖਰ ਆਜ਼ਾਦ, ਸੁਖਦੇਵ, ਸ਼ਿਵ ਵਰਮਾ,ਗਯਾ ਪ੍ਰਸ਼ਾਦ, ਬਿਜੋਏ ਕੁਮਾਰ ਸਿਨਹਾ ਆਦਿ ਕ੍ਰਾਂਤੀਕਾਰੀ ਰਹਿੰਦੇ ਤੇ ਆਉਂਦੇ ਸੀ। ਇਥੇ ਹਵਾਈ ਪਿਸਤੌਲ ਨਾਲ ਨਿਸ਼ਾਨੇਬਾਜੀ ਦਾ ਅਭਿਆਸ ਕਰਦੇ ਸੀ ਪਾਰਟੀ ਦੀ ਲੋੜ ਮੁਤਾਬਿਕ ਭਗਤ ਸਿੰਘ ਦੇ ਕੇਸ ਤੇ ਦਾਹੜੀ ਇਥੇ ਕੱਟੀ ਸੀ। ਹੋਰ ਕਈ ਸਰਗਰਮੀਆਂ ਕਰਦੇ ਸੀ। ਮੇਰੀ ਕਿਤਾਬ ‘ਭਗਤ ਸਿੰਘ ਤੇ ਉਸ ਦੇ ਕ੍ਰਾਂਤੀਕਾਰੀ ਸਾਥੀਆਂ ਦਾ ਫਿਰੋਜ਼ਪੁਰ ਸ਼ਹਿਰ ਵਿਚ ਗੁਪਤ ਟਿਕਾਣਾ’ ਆਉਣ ਤੋ ਬਾਅਦ ਸਰਕਾਰ ਨੇ ਇਸ ਇਮਾਰਤ ਨੂੰ ਦਸੰਬਰ 2015 ਵਿੱਚ ਸੁਰਖਿਅਤ ਇਮਾਰਤ ਐਲਾਨ ਕਰ ਦਿੱਤਾ ਸੀ ਪਰ ਇਸ ਨੂੰ ਮਿਊਜ਼ੀਅਮ ਤੇ ਲਾਇਬਰੇਰੀ ਵਿੱਚ ਨਹੀ ਬਦਲਿਆ।

ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਸਕੱਤਰ ਵਿਸ਼ਵ ਕਾਂਤ ਨੇ ਮੁੱਖ ਮੰਤਰੀ ਭਗਵੰਤ ਮਾਨ ਜੀ ਤੋ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਜਿਹੜੀ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੇ ਨਾਮ ਤੇ ਵੋਟਾਂ ਲੈਕੇ ਬਣੀ ਹੈ ਇਸ ਇਮਾਰਤ ਨੂੰ ਮਿਊਜ਼ੀਅਮ ਤੇ ਲਾਇਬਰੇਰੀ ਵਿੱਚ ਜਲਦੀ ਬਦਲੇ।

ਇਸ ਮੌਕੇ ਦਾਤਾ ਸਿੰਘ ਨਮੋਲ, ਗੁਰਮੀਤ ਸਿੰਘ, ਜਗਦੀਸ਼ ਪਾਪੜਾ, ਨੈਬ ਸਿੰਘ ਰਟੌਲਾ ਜੀ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਸਟੇਜ ਸਕੱਤਰ ਦੀ ਭੂਮਿਕਾ ਪ੍ਰਿੰਸੀਪਲ ਅਨਿਲ ਕੁਮਾਰ ਜੀ ਨੇ ਬਾਖੂਬੀ ਨਿਭਾਈ।

ਇਸ ਸਮਾਗਮ ਵਿੱਚ ਤਰਸੇਮ ਬਾਵਾ, ਮੁਖਤਿਆਰ ਸਿੰਘ, ਹਰਭਗਵਾਨ ਗੁਰਨੇ, ਧਰਮਪਾਲ, ਬਲਜੀਤ ਸਿੰਘ, ਹਰਮੇਲ ਸਿੰਘ, ਨਰੇਸ਼ ਕੁਮਾਰ, ਬਲਵੀਰ ਚੰਦ ਲੌਂਗੋਵਾਲ, ਗਗਨਦੀਪ, ਮਨਪ੍ਰੀਤ ਸਿੰਘ, ਸੰਦੀਪ ਸਿੰਘ, ਪ੍ਰੇਮ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਉਭਾਵਾਲ, ਅਮਰੀਕ ਸਿੰਘ, ਪਵਨ ਛਾਜਲਾ ਸਮੇਤ ਹੋਰ ਬਹੁਤ ਸਾਰੇ ਆਗੂ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...