Tuesday, February 18, 2025
spot_img
spot_img
spot_img
spot_img

High Court ਵੱਲੋਂ Amritsar ਮੇਅਰ ਚੋਣ ਸੰਬੰਧੀ ਪਟੀਸ਼ਨ ਖ਼ਾਰਜ: ‘Aam Aadmi Party’ ਨੇ ਕਿਹਾ, Congress ਆਗੂਆਂ ਨੇ ਇਸ ਮੁੱਦੇ ’ਤੇ ਝੂਠਾ ਡਰਾਮਾ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ, 29 ਜਨਵਰੀ, 2025

Punjab and Haryana High Court ਵੱਲੋਂ Amritsar ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ Congress ਨੇ ਜਾਣਬੁੱਝ ਕੇ ਤਿੰਨ ਦਿਨ ਤੱਕ ਹਾਈ ਵੋਲਟੇਜ ਡਰਾਮਾ ਰਚਿਆ, ਜਦੋਂਕਿ ਚੋਣਾਂ ਵਿੱਚ ਕਿਸੇ ਕਿਸਮ ਦੀ ਕੋਈ ਧਾਂਦਲੀ ਨਹੀਂ ਹੋਈ।

Neel Garg ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸੀ ਆਗੂ ਮੇਅਰ ਚੋਣਾਂ ਨੂੰ ਲੈ ਕੇ ਝੂਠ ਫੈਲਾ ਰਹੇ ਸਨ ਪਰ ਅਦਾਲਤ ਨੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ। ਗਰਗ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ, ਚਾਹੇ ਕੋਈ ਜਿੰਨੇ ਮਰਜ਼ੀ ਇਲਜ਼ਾਮ, ਜਵਾਬੀ ਇਲਜ਼ਾਮ ਅਤੇ ਝੂਠ ਕਿਉਂ ਨਾ ਫੈਲਾ ਲਵੇ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਰਾਹੀਂ ਆਪਣਾ ਮੇਅਰ ਬਣਾਇਆ ਹੈ। ਉਥੇ ਬਹੁਮਤ ਸਾਡੇ ਨਾਲ ਸੀ ਅਤੇ ਕੈਮਰਿਆਂ ਦੇ ਸਾਹਮਣੇ ਚੋਣ ਕਰਵਾਈ ਗਈ। ਸਭ ਕੁਝ ਰਿਕਾਰਡ ‘ਤੇ ਹੈ। ਕਾਂਗਰਸ ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਕਾਂਗਰਸੀ ਆਗੂਆਂ ਨੂੰ ਇਹ ਸਭ ਬੰਦ ਕਰਕੇ ਲੋਕਾਂ ਦੇ ਮੁੱਦੇ ਉਠਾਉਣੇ ਚਾਹੀਦੇ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ